ਪੰਜਾਬ ਚ ਵਾਪਰਿਆ ਕਹਿਰ ਮਸ਼ਹੂਰ ਖਿਡਾਰੀ ਦੀ ਹੋਈ ਮੌਤ, ਛਾਇਆ ਸੋਗ – ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਸਰਕਾਰ ਅਤੇ ਪੁਲਸ ਪ੍ਰਸ਼ਾਸਨ ਵੱਲੋਂ ਜਿਥੇ ਹਰ ਰੋਜ਼ ਵਾਪਰਨ ਵਾਲੇ ਸੜਕ ਹਾਦਸਿਆਂ ਨੂੰ ਰੋਕਣ ਲਈ ਕਈ ਤਰ੍ਹਾਂ ਦੇ ਨਿਯਮ ਲਾਗੂ ਕੀਤੇ ਜਾਂਦੇ ਹਨ। ਉਥੇ ਹੀ ਲੋਕਾਂ ਨੂੰ ਵੀ ਇਨ੍ਹਾਂ ਲਾਗੂ ਕੀਤੇ ਗਏ ਨਿਯਮਾਂ ਦੀ ਸਖਤੀ ਨਾਲ ਪਾਲਣਾ ਕਰਨ ਦੀ ਅਪੀਲ ਕੀਤੀ ਜਾਂਦੀ ਹੈ ਤਾਂ ਜੋ ਵਾਪਰਨ ਵਾਲੇ ਹਾਦਸਿਆਂ ਨੂੰ ਰੋਕਿਆ ਜਾ ਸਕੇ। ਹਰ ਰੋਜ਼ ਹੀ ਵਾਪਰਨ ਵਾਲੇ ਸੜਕ ਹਾਦਸਿਆਂ ਵਿੱਚ ਬਹੁਤ ਸਾਰੇ ਲੋਕਾਂ ਦੀ ਜਾਨ ਚਲੀ ਜਾਂਦੀ ਹੈ ਜਿਸ ਨਾਲ ਕਈ ਪਰਵਾਰਾਂ ਦਾ ਭਾਰੀ ਜਾਨੀ ਅਤੇ ਮਾਲੀ ਨੁਕਸਾਨ ਹੋ ਜਾਂਦਾ ਹੈ। ਜਿੱਥੇ ਸੜਕ ਹਾਦਸੇ ਵਿੱਚ ਬਹੁਤ ਸਾਰੇ ਲੋਕਾਂ ਦੀ ਜਾਨ ਚਲੀ ਜਾਂਦੀ ਹੈ ਉੱਥੇ ਹੀ ਬਹੁਤ ਸਾਰੇ ਪਰਵਾਰ ਗਹਿਰੇ ਸਦਮੇ ਵਿਚ ਆ ਜਾਂਦੇ ਹਨ ਜਿਨ੍ਹਾਂ ਦੇ ਪਰਵਾਰਾਂ ਦਾ ਕਮਾਈ ਕਰਨ ਵਾਲਾ ਇਨਸਾਨ ਚਲਾ ਜਾਂਦਾ ਹੈ।

ਜਿਸ ਨਾਲ ਪਰਿਵਾਰ ਵਿਚ ਕਦੇ ਵੀ ਪੂਰੀ ਨਾ ਹੋਣ ਵਾਲੀ ਕਮੀ ਪੈਦਾ ਹੋ ਜਾਂਦੀ ਹੈ। ਜਿਸ ਕਾਰਨ ਬਹੁਤ ਸਾਰੇ ਪਰਿਵਾਰ ਆਰਥਿਕ ਮੰਦੀ ਦੇ ਦੌਰ ਵਿੱਚੋਂ ਗੁਜ਼ਰਨ ਲਈ ਮਜ਼ਬੂਰ ਹੋ ਜਾਂਦੇ ਹਨ। ਇਸ ਸਾਲ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਬਹੁਤ ਸਾਰੀਆਂ ਅਜਿਹੀਆਂ ਸਖਸੀਅਤਾਂ ਦੁਨੀਆਂ ਨੂੰ ਅਲਵਿਦਾ ਆਖ ਚੁੱਕੀਆਂ ਹਨ ਜਿਨ੍ਹਾਂ ਨੇ ਵੱਖ-ਵੱਖ ਖੇਤਰਾਂ ਵਿੱਚ ਆਪਣੀ ਇੱਕ ਵੱਖਰੀ ਪਹਿਚਾਣ ਬਣਾਈ ਹੈ। ਹੁਣ ਪੰਜਾਬ ਵਿੱਚ ਇੱਕ ਮਸ਼ਹੂਰ ਖਿਡਾਰੀ ਦੀ ਹੋਈ ਮੌਤ ਨਾਲ ਸੋਗ ਦੀ ਲਹਿਰ ਫੈਲ ਗਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਵੇਟ ਲਿਫਟਰ ਜਗਦੀਪ ਸਿੰਘ ਦੀ ਮੌਤ ਹੋਣ ਦੀ ਖਬਰ ਸਾਹਮਣੇ ਆਈ ਹੈ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਵੇਟਲਿਫਟਰ ਜਗਦੀਪ ਸਿੰਘ ਕੱਲ੍ਹ ਦੇਰ ਸ਼ਾਮ ਆਪਣੇ ਇਕ ਦੋਸਤ ਮਨਜੀਤ ਸਿੰਘ ਵਾਸੀ ਅਗਵਾਨ ਨਾਲ ਆਪਣੀ ਕਾਰ ਉਪਰ ਬਟਾਲਾ ਤੋਂ ਕਲਾਨੌਰ ਆ ਰਿਹਾ ਸੀ ਤਾਂ ਕਲਾਨੌਰ ਦੇ ਬਾਹਰਵਾਰ ਹੀ ਬਟਾਲਾ ਮਾਰਗ ਤੇ ਉਨ੍ਹਾਂ ਦੀ ਕਾਰ ਦੀ ਭਿਆਨਕ ਟੱਕਰ ਇਕ ਟਰੈਕਟਰ ਨਾਲ ਹੋ ਗਈ। ਇਹ ਹਾਦਸਾ ਇੰਨਾ ਦਰਦਨਾਕ ਸੀ ਕਿ ਵੇਟਲਿਫਟਰ ਜਗਦੀਪ ਸਿੰਘ ਦੀ ਮੌਕੇ ਤੇ ਹੀ ਮੌਤ ਹੋ ਗਈ।

ਉਥੇ ਹੀ ਉਸ ਨਾਲ਼ ਮੌਜੂਦ ਉਸ ਦਾ ਦੋਸਤ ਗੰਭੀਰ ਰੂਪ ਵਿਚ ਜਖਮੀ ਹੋਇਆ ਹੈ ਜਿਸ ਨੂੰ ਅੰਮ੍ਰਿਤਸਰ ਦੇ ਹਸਪਤਾਲ ਵਿੱਚ ਦਾਖ਼ਲ ਕਰਾਇਆ ਗਿਆ ਹੈ। ਦੱਸਿਆ ਗਿਆ ਹੈ ਕਿ ਮ੍ਰਿਤਕ ਐਮ ਜੇ ਰੈਡੀਮੇਡ ਦੀ ਦੁਕਾਨ ਕਰਦਾ ਸੀ। ਇਸ ਹਾਦਸੇ ਦੀ ਜਾਣਕਾਰੀ ਮਿਲਣ ਤੇ ਪੁਲਿਸ ਵੱਲੋਂ ਮੌਕੇ ਤੇ ਜਾ ਕੇ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ ਇਸ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ।