Monday , June 27 2022

ਪੰਜਾਬ ਚ ਵਾਪਰੀ ਖੌਫਨਾਕ ਵਾਰਦਾਤ 1 ਹਜਾਰ ਰੁਪਏ ਕਰਕੇ ਬੱਚਾ ਕੀਤਾ ਗਿਆ ਅਗਵਾਹ – ਪੁਲਸ ਕਰ ਰਹੀ ਜੋਰਾਂ ਤੇ ਭਾਲ

ਆਈ ਤਾਜਾ ਵੱਡੀ ਖਬਰ 

ਪੰਜਾਬ ਸਰਕਾਰ ਵੱਲੋਂ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਦੇਖਦੇ ਹੋਏ ਸੂਬੇ ਅੰਦਰ ਸਰਕਾਰ ਵੱਲੋਂ ਪੁਲਸ ਪ੍ਰਸ਼ਾਸਨ ਨੂੰ ਸਖ਼ਤੀ ਵਰਤਣ ਦੇ ਆਦੇਸ਼ ਲਾਗੂ ਕੀਤੇ ਗਏ ਹਨ ਤਾਂ ਜੋ ਵਾਪਰਨ ਵਾਲੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ। ਕਿਉ ਕੇ ਲਗਾਤਾਰ ਵਧ ਰਹੀਆਂ ਅਪਰਾਧਿਕ ਘਟਨਾਵਾਂ ਦੇ ਕਾਰਨ ਸੂਬੇ ਵਿੱਚ ਡਰ ਵੇਖਿਆ ਜਾ ਰਿਹਾ ਹੈ। ਉਥੇ ਹੀ ਕੁਝ ਅਪਰਾਧੀਆਂ ਵੱਲੋਂ ਅਜਿਹੀਆਂ ਅਪਰਾਧਿਕ ਘਟਨਾਵਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ ਜਿਸ ਕਾਰਨ ਲੋਕਾਂ ਵਿਚ ਡਰ ਦਾ ਮਾਹੌਲ ਪੈਦਾ ਹੋ ਰਿਹਾ ਹੈ। ਆਏ ਦਿਨ ਹੀ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਘਟਨਾਵਾਂ ਦੇ ਵਾਧੇ ਕਾਰਨ ਲੋਕਾਂ ਦਾ ਆਪਣੇ ਘਰ ਤੋਂ ਬਾਹਰ ਨਿਕਲਣਾ ਵੀ ਮੁਸ਼ਕਲ ਹੋ ਗਿਆ ਹੈ।

ਹੁਣ ਪੰਜਾਬ ਵਿੱਚ ਇੱਥੇ ਖੌਫਨਾਕ ਵਾਰਦਾਤ ਵਾਪਰੀ ਹੈ ਜਿੱਥੇ ਇੱਕ ਹਜ਼ਾਰ ਦੇ ਕਰਕੇ ਬੱਚੇ ਨੂੰ ਅਗਵਾ ਕਰ ਲਿਆ ਗਿਆ ਹੈ ਅਤੇ ਪੁਲਸ ਵੱਲੋਂ ਜ਼ੋਰ ਸ਼ੋਰ ਨਾਲ ਭਾਲ ਕੀਤੀ ਜਾ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਜਲੰਧਰ ਤੋਂ ਨਾਗਰਾ ਇਲਾਕੇ ਦੇ ਗੁਰੂ ਨਾਨਕ ਨਗਰ ਵਿੱਚੋਂ ਸਾਹਮਣੇ ਆਈ ਹੈ ਜਿੱਥੇ 16 ਸਾਲਾਂ ਦੇ ਇੱਕ ਬੱਚੇ ਨੂੰ ਇਸ ਲਈ ਅਗਵਾ ਕਰ ਲਿਆ ਗਿਆ ਹੈ

ਕਿਉਂਕਿ ਉਸ ਵੱਲੋਂ ਕਿਸੇ ਦੇ ਇੱਕ ਹਜ਼ਾਰ ਰੁਪਏ ਦੇਣੇ ਸਨ। 16 ਸਾਲਾਂ ਦਾ ਇਹ ਬੱਚਾ ਜਿੱਥੇ ਆਪਣੇ ਘਰੋਂ ਬਾਹਰ ਗਿਆ ਸੀ ਅਤੇ ਕਾਫੀ ਸਮਾਂ ਬੀਤ ਜਾਣ ਤੋਂ ਬਾਅਦ ਵਾਪਸ ਨਾ ਆਉਣ ਤੇ ਪਰਿਵਾਰ ਵੱਲੋਂ ਉਸ ਦੀ ਭਾਲ ਕੀਤੀ ਗਈ ਪਰ ਬੱਚੇ ਤੇ ਵਾਪਸ ਆਉਣ ਦਾ ਇੰਤਜ਼ਾਰ ਕੀਤਾ ਜਾ ਰਿਹਾ ਸੀ ਕਿ ਅਚਾਨਕ ਇੱਕ ਅਣਪਛਾਤੇ ਵਿਅਕਤੀ ਵੱਲੋਂ ਉਨ੍ਹਾਂ ਨੂੰ ਫੋਨ ਕਰਕੇ ਦੱਸਿਆ ਗਿਆ ਕਿ ਉਨ੍ਹਾਂ ਦੇ ਲੜਕੇ ਪਵਨਦੀਪ ਵੱਲੋਂ ਉਸਦਾ ਇੱਕ ਹਜ਼ਾਰ ਰੁਪਈਆ ਦੇਣ ਹੈ ਜਿਸ ਕਾਰਨ ਉਸ ਵੱਲੋਂ ਉਸ ਨੂੰ ਅਗਵਾ ਕੀਤਾ ਗਿਆ ਹੈ ਅਗਰ ਉਸਦਾ ਇੱਕ ਹਜ਼ਾਰ ਰੁਪਈਆ ਨਾ ਦਿੱਤਾ ਗਿਆ ਤਾਂ ਪਵਨਦੀਪ ਦਾ ਨੁਕਸਾਨ ਹੋ ਸਕਦਾ ਹੈ।

ਇਸ ਘਟਨਾ ਦੀ ਜਾਣਕਾਰੀ ਪਵਨਦੀਪ ਦੀ ਮਾਂ ਵੱਲੋਂ ਥਾਣਾ ਨੰਬਰ 1 ਦੀ ਪੁਲਸ ਨੂੰ ਦਿੱਤੀ ਗਈ ਹੈ। ਪੁਲਿਸ ਵੱਲੋਂ ਜਿੱਥੇ ਆਏ ਹੋਏ ਫ਼ੋਨ ਨੰਬਰ ਦੀ ਲੋਕੇਸ਼ਨ ਦੇਖੀ ਗਈ ਉਥੇ ਹੀ ਉਹ ਫੋਨ ਹੋਣ ਬੰਦ ਆ ਰਿਹਾ ਹੈ ਅਤੇ ਪੁਲਿਸ ਵੱਲੋਂ ਇਸ ਸਾਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।