ਪੰਜਾਬ ਚ ਵੋਟਾਂ ਲਾਗੇ ਦੇਖ ਜੇਲ ਚ ਬੰਦ ਰਾਮ ਰਹੀਮ ਵਲੋਂ ਆ ਗਈ ਇਹ ਵੱਡੀ ਖਬਰ – ਕਰਤਾ ਅਚਾਨਕ ਇਹ ਕੰਮ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿੱਚ ਹੋਣ ਵਾਲੀਆਂ 2022 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਜਿੱਥੇ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਰਣਨੀਤੀਆਂ ਉਲੀਕੀਆਂ ਜਾ ਰਹੀਆਂ ਹਨ। ਉਥੇ ਹੀ ਵੱਖ ਵੱਖ ਪਾਰਟੀਆਂ ਵੱਲੋਂ ਲੋਕਾਂ ਨੂੰ ਭਰਮਾਉਣ ਲਈ ਕਈ ਤਰ੍ਹਾਂ ਦੇ ਐਲਾਨ ਕੀਤੇ ਜਾ ਰਹੇ ਹਨ। ਸਿਆਸੀ ਪਾਰਟੀਆਂ ਵੱਲੋਂ ਧਾਰਮਿਕ ਸੰਸਥਾਵਾਂ ਦੇ ਨੁਮਾਇੰਦਿਆਂ ਨੂੰ ਮਿਲ ਕੇ ਵੀ ਕਈ ਤਰਾਂ ਦੀਆਂ ਯੋਜਨਾਵਾਂ ਬਣਾਈਆਂ ਜਾ ਰਹੀਆਂ ਹਨ। ਤਾਂ ਜੋ ਉਨ੍ਹਾਂ ਡੇਰਿਆਂ ਦੇ ਸ਼ਰਧਾਲੂਆਂ ਨੂੰ ਵੀ ਵੋਟਾਂ ਲਈ ਉਤਸ਼ਾਹਿਤ ਕੀਤਾ ਜਾ ਸਕੇ। ਕਿਉਂਕਿ ਇਸ ਸਮੇਂ ਸਿਆਸੀ ਰੰਗਤ ਸਭ ਪਾਸੇ ਵੇਖੀ ਜਾ ਰਹੀ ਹੈ। ਇਸ ਲਈ ਸਿਆਸੀ ਪਾਰਟੀਆਂ ਵੱਲੋਂ ਡੇਰਿਆਂ ਦਾ ਰੁਖ਼ ਵੀ ਕੀਤਾ ਜਾ ਰਿਹਾ ਹੈ ਤਾਂ ਜੋ ਉਥੇ ਆਉਣ ਵਾਲੀ ਸੰਗਤ ਨੂੰ ਵੀ ਭਰਮਾਇਆ ਜਾ ਸਕੇ।

ਹੁਣ ਪੰਜਾਬ ਵਿੱਚ ਵੋਟਾਂ ਨੂੰ ਦੇਖ ਕੇ ਜੇਲ ਵਿੱਚ ਬੰਦ ਰਾਮ ਰਹੀਮ ਵੱਲੋਂ ਵੀ ਇਹ ਵੱਡੀ ਖਬਰ ਸਾਹਮਣੇ ਆਈ ਹੈ ਜਿੱਥੇ ਉਨ੍ਹਾਂ ਵੱਲੋਂ ਅਚਾਨਕ ਇਹ ਕੰਮ ਕੀਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਸ ਸਮੇਂ ਸੁਨਾਰੀਆ ਜੇਲ੍ਹ ਵਿੱਚ ਬੰਦ ਸਿਰਸਾ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਵੱਲੋਂ ਐਲ ਸੀ ਡੀ ਦੇ ਰਾਹੀਂ ਸੰਗਤਾਂ ਨੂੰ ਡੇਰਾ ਮੁਖੀ ਦੀ ਚਿੱਠੀ ਪੜਾਈ ਗਈ ਹੈ। ਡੇਰਾ ਮੁਖੀ ਵੱਲੋਂ ਇੱਕ ਚਿੱਠੀ ਜਾਰੀ ਕਰਕੇ ਸੰਗਤ ਨੂੰ ਕੁਝ ਆਦੇਸ਼ ਜਾਰੀ ਕੀਤੇ ਗਏ ਹਨ। ਇਹ ਚਿੱਠੀ ਪੰਜਾਬ ਵਿੱਚ ਬਰਨਾਲਾ ਵਿਖੇ ਜ਼ਿਲੇ ਦੇ 15 ਹਜ਼ਾਰ ਦੇ ਕਰੀਬ ਡੇਰਾ ਸੰਗਤ ਨੂੰ ਇਕੱਠੇ ਕਰਕੇ ਚਰਚਾ ਦੌਰਾਨ ਆਨਲਾਈਨ ਪੜ੍ਹੀ ਗਈ ਹੈ।

ਉਥੇ ਹੀ ਚੋਣਾਂ ਨੂੰ ਦੇਖਦੇ ਹੋਏ ਇਹ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਨਾਮ ਚਰਚਾ ਘਰ ਵਿਚ ਵੀ ਹੁਣ ਰਾਜਨੀਤੀ ਦਾ ਪ੍ਰਭਾਵ ਵੇਖਿਆ ਜਾ ਰਿਹਾ ਹੈ। ਜਿੱਥੇ ਡੇਰਾ ਸੰਗਤ ਦੀ ਵੋਟ ਬੈਂਕ ਦੀ ਵਰਤੋਂ ਚੋਣਾਂ ਦੌਰਾਨ ਕੀਤੀ ਜਾ ਸਕੇ। ਉਥੇ ਹੀ ਬਰਨਾਲਾ ਦੇ ਨਾਮ ਚਰਚਾ ਘਰ ਵਿੱਚ ਇਕੱਠੀ ਹੋਈ ਸੰਗਤ ਵੱਲੋਂ ਰਾਮ ਰਹੀਮ ਦੀ ਰਿਹਾਈ ਲਈ ਅਰਦਾਸ ਕੀਤੀ ਗਈ।

ਉੱਥੇ ਹੀ ਆਏ ਹੋਏ ਲੋੜਵੰਦ ਪਰਵਾਰਾਂ ਨੂੰ ਕੰਬਲ ਅਤੇ ਰਾਸ਼ਨ ਮੁਹਈਆ ਕਰਵਾਇਆ ਗਿਆ, ਜਿੱਥੇ ਸਮਾਜ ਸੇਵੀ ਕੰਮਾਂ ਨੂੰ ਜਾਰੀ ਰੱਖਣ ਦਾ ਉਪਰਾਲਾ ਵੀ ਕੀਤਾ ਜਾ ਰਿਹਾ ਹੈ। ਇਸ ਚਿੱਠੀ ਵਿੱਚ ਜਿੱਥੇ ਗੁਰਮੀਤ ਰਾਮ ਰਹੀਮ ਵੱਲੋਂ ਸੰਗਤ ਨੂੰ ਵਧਾਈ ਸੰਦੇਸ਼ ਦਿੱਤਾ ਗਿਆ ਹੈ। ਉੱਥੇ ਹੀ ਚੋਣਾਂ ਨੂੰ ਲੈ ਕੇ ਇਹ ਇਕੱਠ ਅਹਿਮ ਦੱਸਿਆ ਜਾ ਰਿਹਾ ਹੈ।