Wednesday , December 8 2021

ਪੰਜਾਬ ਚ ਸਕੂਲ ਬੰਦ ਕਰਨ ਮਗਰੋਂ ਹੁਣ ਸਰਕਾਰ ਨੇ ਪੰਜਾਬ ਚ ਕਰਤਾ ਇਹ ਵੱਡਾ ਐਲਾਨ

ਆਈ ਤਾਜਾ ਵੱਡੀ ਖਬਰ

ਸੂਬੇ ਦੇ ਪਿਛਲੇ ਮਹੀਨੇ ਤੋਂ ਲਗਾਤਾਰ ਕਰੋਨਾ ਕੇਸਾਂ ਵਿੱਚ ਵਾਧਾ ਦਰਜ ਕੀਤਾ ਜਾ ਰਿਹਾ ਹੈ। ਇਸ ਖ਼-ਤ-ਰੇ ਨੂੰ ਮੱਦੇ ਨਜ਼ਰ ਰੱਖਦੇ ਹੋਏ ਸੂਬਾ ਸਰਕਾਰ ਵੱਲੋਂ ਲੋਕਾਂ ਦੀ ਸੁਰੱਖਿਆ ਲਈ ਕਈ ਅਹਿਮ ਕਦਮ ਚੁੱਕੇ ਜਾ ਰਹੇ ਹਨ। ਜਿਸ ਦੇ ਜ਼ਰੀਏ ਕਰੋਨਾ ਦੇ ਪ੍ਰਸਾਰ ਨੂੰ ਰੋਕਿਆ ਜਾ ਸਕੇ। ਸੂਬੇ ਦੇ ਵਿੱਚ ਵੀ ਕਰੋਨਾ ਕੇਸਾਂ ਦੇ ਵੱਧ ਰਹੇ ਖਤਰੇ ਨੂੰ ਭਾਂਪਦਿਆ ਹੋਇਆ ਸਰਕਾਰ ਵੱਲੋਂ 8 ਜ਼ਿਲਿਆ ਅੰਦਰ ਰਾਤ ਦਾ ਕਰਫਿਊ ਲਗਾਉਣ ਦੇ ਆਦੇਸ਼ ਲਾਗੂ ਕੀਤੇ ਗਏ ਹਨ। ਇਸ ਦੇ ਨਾਲ ਹੀ ਸੂਬਾ ਸਰਕਾਰ ਵੱਲੋਂ ਸਭ ਲੋਕਾਂ ਨੂੰ ਕਰੋਨਾ ਸਬੰਧੀ ਜਾਰੀ ਕੀਤੀਆਂ ਗਈਆਂ ਹਦਾਇਤਾਂ ਦਾ ਪਾਲਣ ਕਰਨ ਦੀ ਅਪੀਲ ਵੀ ਕੀਤੀ ਗਈ ਹੈ। ਪੰਜਾਬ ਦੇ ਵਿੱਚ ਵਿੱਦਿਅਕ ਅਦਾਰਿਆਂ ਵਿੱਚ ਆਉਣ ਵਾਲੇ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਵੇਖਦੇ ਹੋਏ ਬੱਚਿਆਂ ਨੂੰ ਸਕੂਲ ਤੋਂ ਛੁੱਟੀ ਕਰ ਦਿੱਤੀ ਗਈ ਹੈ।

ਉਥੇ ਹੀ ਅਧਿਆਪਕਾਂ ਵੱਲੋਂ ਰੋਜਾਨਾਂ ਸਕੂਲ ਆ ਕੇ ਆਨਲਾਈਨ ਬੱਚਿਆਂ ਦੀ ਪੜ੍ਹਾਈ ਜਾਰੀ ਰੱਖੀ ਜਾਵੇਗੀ। ਹੁਣ ਛੋਟੇ ਬੱਚਿਆਂ ਦੇ ਬਾਰੇ ਵੀ ਪੰਜਾਬ ਸਰਕਾਰ ਵੱਲੋਂ ਇਕ ਵੱਡਾ ਐਲਾਨ ਕੀਤਾ ਗਿਆ ਹੈ। ਕਰੋਨਾ ਦੇ ਵਧ ਰਹੇ ਪ੍ਰਭਾਵ ਨੂੰ ਵੇਖਦੇ ਹੋਏ ਜਿੱਥੇ ਸਰਕਾਰ ਵੱਲੋਂ ਸਕੂਲਾਂ ਅੰਦਰ ਬੱਚਿਆਂ ਦੇ ਆਉਣ ਉੱਪਰ ਪਾਬੰਦੀ ਲਗਾ ਦਿੱਤੀ ਹੈ। ਉੱਥੇ ਹੀ ਹੁਣ ਪੰਜਾਬ ਸਮਾਜਿਕ ਸੁਰੱਖਿਆ ਮਹਿਲਾ ਅਤੇ ਬਾਲ ਵਿਕਾਸ ਮੰਤਰੀ ਅਰੁਣਾ ਚੌਧਰੀ ਵੱਲੋਂ ਵੀ ਇੱਕ ਅਹਿਮ ਐਲਾਨ ਕੀਤਾ ਗਿਆ ਹੈ।

ਸੂਬੇ ਅੰਦਰ ਲਗਾਤਾਰ ਵਧ ਰਹੇ ਕਰੋਨਾ ਕੇਸਾਂ ਨੂੰ ਦੇਖਦੇ ਹੋਏ ਆਂਗਨਵਾੜੀ ਕੇਂਦਰਾਂ ਨੂੰ ਵੀ ਬੰਦ ਕਰਨ ਦੇ ਹੁਕਮ ਦਿੱਤੇ ਗਏ ਹਨ। ਇਨ੍ਹਾਂ ਆਂਗਨ ਵਾੜੀ ਕੇਂਦਰਾਂ ਵਿੱਚ ਵਰਕਰ ਅਤੇ ਹੈਲਪਰ ਰੋਜ਼ਾਨਾ ਦੀ ਤਰ੍ਹਾਂ ਹੀ ਮੌਜੂਦ ਰਹਿਣਗੇ। ਆਂਗ ਨਵਾੜੀ ਕੇਂਦਰ ਵਿੱਚ ਆਉਣ ਵਾਲੇ ਬੱਚਿਆਂ ਦੀਆਂ ਗਤੀਵਿਧੀਆਂ ਦੇ ਪੂਰੀ ਤਰ੍ਹਾਂ ਨਜ਼ਰ ਰੱਖਣਗੇ ਅਤੇ ਘਰ-ਘਰ ਜਾ ਕੇ ਬੱਚਿਆਂ ਨੂੰ ਰਾਸ਼ਨ ਅਤੇ ਹੋਰ ਸਮੱਗਰੀ ਦਿੱਤੀ ਜਾਵੇਗੀ। ਕੈਬਨਿਟ ਮੰਤਰੀ ਨੇ ਵੀ ਕਿਹਾ ਕਿ ਛੋਟੇ ਬੱਚਿਆਂ ਨੂੰ

ਇਸ ਵਾਇਰਸ ਦੇ ਜਬਾੜੇ ਤੋਂ ਬਚਾਉਣ ਲਈ ਜੰਗੀ ਪੱਧਰ ਤੇ ਯਤਨ ਕੀਤੇ ਜਾ ਰਹੇ ਹਨ। ਚੌਧਰੀ ਨੇ ਇਸ ਫੈਸਲੇ ਨੂੰ ਬੱਚਿਆਂ ਦੀ ਸੁਰੱਖਿਆ ਦਾ ਉਪਾਅ ਦੱਸਿਆ ਹੈ। ਉਨ੍ਹਾਂ ਕਿਹਾ ਕਿ ਬੱਚਿਆਂ ਦੇ ਪੋਸ਼ਣ ਸਬੰਧੀ ਸਹਾਇਤਾ ਆਂਗਨ ਵਾੜੀ ਵਰਕਰਾਂ ਅਤੇ ਹੈਲਪਰਾਂ ਵੱਲੋਂ ਘਰ ਘਰ ਜਾ ਕੇ ਵੰਡੀ ਜਾਵੇਗੀ। ਉਨ੍ਹਾਂ ਨੇ ਸਾਰੇ ਸਿਹਤ ਪ੍ਰੋਟੋਕੋਲ ਦੀ ਪਾਲਣਾ ਕਰਨ ਦੇ ਨਿਰਦੇਸ਼ ਦਿੱਤੇ ਹਨ। ਜਿਸ ਵਿਚ ਮਾਸਕ ਪਹਿਨਣੇ, ਹੱਥ ਧੋਣੇ ਅਤੇ ਸਮਾਜਕ ਦੂਰੀ ਬਣਾ ਕੇ ਰੱਖਣਾ ਸ਼ਾਮਲ ਹੈ।