Sunday , July 25 2021

ਪੰਜਾਬ ਚ ਸਰਕਾਰ ਨੇ ਮਾਪਿਆਂ ਦੀ ਮੰਗ ਦੇਖ ਕੇ ,ਛੋਟੀਆਂ ਕਲਾਸਾਂ ਦੇ ਬੱਚਿਆਂ ਲਈ ਕਰਤਾ ਇਹ ਐਲਾਨ

ਤਾਜਾ ਵੱਡੀ ਖਬਰ

ਸੂਬਾ ਸਰਕਾਰ ਵੱਲੋਂ ਸਮੇਂ-ਸਮੇਂ ਤੇ ਬਹੁਤ ਸਾਰੀਆਂ ਤਬਦੀਲੀਆਂ ਕੀਤੀਆਂ ਜਾ ਰਹੀਆਂ ਹਨ। ਜੋ ਸਮੇਂ ਦੇ ਅਨੁਸਾਰ ਤੇ ਲੋਕਾਂ ਦੀਆਂ ਮੰਗਾਂ ਦੇ ਅਨੁਸਾਰ ਕਰਨੀਆਂ ਜ਼ਰੂਰੀ ਹਨ। ਸੂਬਾ ਸਰਕਾਰ ਵੱਲੋਂ ਦੇਸ਼ ਵਿੱਚ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਬਹੁਤ ਸਾਰੀਆਂ ਨਵੀਆਂ ਯੋਜਨਾਵਾਂ ਉਲੀਕੀਆਂ ਜਾ ਰਹੀਆਂ ਹਨ ਤੇ ਕੁਝ ਪੁਰਾਣੀਆਂ ਨੀਤੀਆਂ ਨੂੰ ਹੀ ਸੋਧ ਕਰਕੇ ਲਾਗੂ ਕੀਤਾ ਜਾ ਰਿਹਾ ਹੈ। ਸੂਬਾ ਸਰਕਾਰ ਵੱਲੋਂ ਕੀਤੇ ਜਾ ਰਹੇ ਉਦਮਾਂ ਕਾਰਨ ਲੋਕਾਂ ਵਿਚ ਖੁਸ਼ੀ ਪਾਈ ਜਾ ਰਹੀ ਹੈ।

ਆਏ ਦਿਨ ਹੀ ਕੀਤੇ ਜਾਣ ਵਾਲੇ ਅਜੇਹੇ ਐਲਾਨਾਂ ਨਾਲ ਸਕੂਲ ਆਉਣ ਵਾਲੇ ਬੱਚਿਆਂ ਵਿੱਚ ਪਹਿਲਾ ਦੇ ਮੁਕਾਬਲੇ ਵਧੇਰੇ ਉਤਸ਼ਾਹ ਵੇਖਿਆ ਜਾ ਰਿਹਾ ਹੈ। ਕੈਪਟਨ ਸਰਕਾਰ ਵੱਲੋਂ ਵਿਦਿਅਕ ਅਦਾਰਿਆਂ ਦਾ ਨਵੀਨੀਕਰਨ ਕੀਤਾ ਜਾ ਰਿਹਾ ਹੈ। ਜਿੱਥੇ ਸੂਬੇ ਦੇ ਸਭ ਸਕੂਲਾਂ ਨੂੰ ਸਮਾਰਟ ਸਕੂਲ ਵਜੋਂ ਤਬਦੀਲ ਕੀਤਾ ਜਾ ਰਿਹਾ ਹੈ। ਉਥੇ ਹੀ ਕਰੋਨਾ ਦੇ ਦੌਰਾਨ ਬੱਚਿਆਂ ਦੀ ਪੜ੍ਹਾਈ ਦਾ ਨੁ-ਕ-ਸਾ-ਨ ਨਾ ਹੋਵੇ ਇਸ ਲਈ ਸੂਬਾ ਸਰਕਾਰ ਵੱਲੋਂ ਇਸ ਵਿੱਚ ਵੀ ਕਾਫੀ ਕਟੌਤੀ ਕੀਤੀ ਗਈ ਹੈ।

ਹੁਣ ਪੰਜਾਬ ਸਰਕਾਰ ਨੇ ਮਾਪਿਆਂ ਦੀ ਮੰਗ ਨੂੰ ਦੇਖਦੇ ਹੋਏ ਛੋਟੀਆਂ ਕਲਾਸਾਂ ਦੇ ਬੱਚਿਆਂ ਲਈ ਇਕ ਐਲਾਨ ਕੀਤਾ ਹੈ। ਸਰਕਾਰ ਵੱਲੋਂ ਕੀਤੇ ਗਏ ਇਸ ਐਲਾਨ ਨਾਲ ਬੱਚਿਆਂ ਅਤੇ ਉਨ੍ਹਾਂ ਦੇ ਮਾਪਿਆਂ ਵਿਚਕਾਰ ਖੁਸ਼ੀ ਵੇਖੀ ਜਾ ਰਹੀ ਹੈ। ਬਹੁਤ ਸਾਰੇ ਮਾਪਿਆਂ ਵੱਲੋਂ ਸਿੱਖਿਆ ਵਿਭਾਗ ਨੂੰ ਬੱਚਿਆਂ ਦੀਆਂ ਪ੍ਰੀ ਪ੍ਰਾਇਮਰੀ ਕਲਾਸਾਂ ਦੇ ਨਾਮ ਬਦਲਣ ਲਈ ਪੱਤਰ ਭੇਜੇ ਗਏ ਸਨ। ਜਿਨ੍ਹਾਂ ਨੂੰ ਦੇਖ ਕੇ ਸਰਕਾਰ ਵੱਲੋਂ ਪ੍ਰੀ-ਪ੍ਰਾਇਮਰੀ ਦੀਆਂ ਜਮਾਤਾਂ ਦੇ ਨਾਮ ਬਦਲ ਦਿੱਤੇ ਗਏ ਹਨ। ਪ੍ਰੀ-ਪ੍ਰਾਇਮਰੀ 1 ਤੋਂ ਬਦਲ ਕੇ ਐੱਲ ਕੇ ਜੀ (ਲੋਅਰ ਕਿੰਡਰ ਗਾਰਟਨ) ਤੇ ਪ੍ਰੀ ਪ੍ਰਾਇਮਰੀ 2 ਨੂੰ ਬਦਲ ਕੇ ਯੂਕੇਜੀ ( ਅਪਰ ਕਿੰਡਰ ਗਾਰਟਨ) ਰੱਖ ਦਿੱਤਾ ਗਿਆ ਹੈ।

ਸਿੱਖਿਆ ਵਿਭਾਗ ਵੱਲੋਂ ਬੱਚਿਆਂ ਲਈ ਵਿਸ਼ੇਸ਼ ਤੌਰ ਤੇ ਐੱਲ ਕੇ ਜੀ ਤੇ ਯੂਕੇਜੀ ਦੇ ਕਮਰਿਆਂ ਨੂੰ ਮਾਡਲ ਕਲਾਸ ਰੂਮ ਬਣਾਇਆ ਗਿਆ ਹੈ। ਸਰਕਾਰ ਵੱਲੋਂ ਛੋਟੇ ਬੱਚਿਆਂ ਦੀਆਂ ਇਨ੍ਹਾਂ ਕਲਾਸਾਂ ਦੀ ਸ਼ੁਰੂਆਤ 2017 ਵਿੱਚ ਕੀਤੀ ਗਈ ਸੀ। ਇਨ੍ਹਾਂ ਕਲਾਸਾਂ ਵਿੱਚ ਆਉਣ ਵਾਲੇ ਬੱਚਿਆਂ ਨੂੰ ਪ੍ਰੀ ਸਕੂਲ ਸਿੱਖਿਆ ਦੇ ਕੇ ਅਗਲੀਆਂ ਕਲਾਸਾਂ ਲਈ ਤਿਆਰ ਕੀਤਾ ਜਾਂਦਾ ਹੈ। ਇਨ੍ਹਾਂ ਕਲਾਸਾਂ ਵਿਚ 3 ਤੋਂ 6 ਸਾਲ ਦੇ ਬੱਚਿਆਂ ਨੂੰ ਦਾਖਲ ਕੀਤਾ ਜਾਂਦਾ ਹੈ। ਹੁਣ ਤੱਕ ਲਾਗੂ ਕੀਤੀ ਗਈ ਇਸ ਯੋਜਨਾ ਦੇ ਤਹਿਤ 3.30 ਲੱਖ ਵਿਦਿਆਰਥੀ ਪ੍ਰੀ ਪ੍ਰਾਇਮਰੀ ਕਲਾਸਾਂ ਵਿੱਚ ਦਾਖਲ ਹੋ ਚੁੱਕੇ ਹਨ।