Monday , June 27 2022

ਪੰਜਾਬ ਚ ਸਫ਼ਰ ਕਰਨ ਵਾਲਿਆਂ ਲਈ ਏਥੇ ਜਾਰੀ ਹੋ ਗਿਆ ਇਹ ਹੁਕਮ – ਲੱਗੀ ਇਹ ਪਾਬੰਦੀ

ਆਈ ਤਾਜ਼ਾ ਵੱਡੀ ਖਬਰ 

ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਨੂੰ ਮੱਦੇਨਜ਼ਰ ਰੱਖਦੇ ਹੋਏ ਜਿੱਥੇ ਸਰਕਾਰ ਵੱਲੋਂ ਬਹੁਤ ਸਾਰੀਆਂ ਪਾਬੰਦੀਆਂ ਲਾਗੂ ਕੀਤੀਆਂ ਹਨ। ਜਿਸ ਨਾਲ ਵਾਪਰਨ ਵਾਲੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ ਅਤੇ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ। ਜਿਸ ਵਾਸਤੇ ਪੁਲਸ ਪ੍ਰਸ਼ਾਸਨ ਵੱਲੋਂ ਵੀ ਚੌਕਸੀ ਵਰਤਦੇ ਹੋਏ ਕਈ ਜਗ੍ਹਾ ਤੇ ਨਾਕੇਬੰਦੀ ਵੀ ਕੀਤੀ ਜਾਂਦੀ ਹੈ। ਅਤੇ ਬਹੁਤ ਸਾਰੀਆਂ ਗੱਡੀਆਂ ਦੀ ਜਾਂਚ ਵੀ ਕੀਤੀ ਜਾਂਦੀ ਹੈ। ਕਿਉਂਕਿ ਬਹੁਤ ਸਾਰੇ ਲੋਕਾਂ ਵੱਲੋਂ ਆਪਣੀਆਂ ਗੱਡੀਆਂ ਵਿੱਚ ਹਥਿਆਰ ਰੱਖੇ ਹੁੰਦੇ ਹਨ ਅਤੇ ਕਈ ਤਰ੍ਹਾਂ ਦੀਆਂ ਘਟਨਾਵਾਂ ਨੂੰ ਅੰਜਾਮ ਦਿੱਤਾ ਜਾਂਦਾ ਹੈ। ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਬਹੁਤ ਸਾਰੀਆਂ ਪਾਬੰਦੀਆਂ ਲਾਗੂ ਕਰ ਦਿੱਤੀਆਂ ਜਾਂਦੀਆਂ ਹਨ।

ਹੁਣ ਪੰਜਾਬ ਵਿੱਚ ਸਫ਼ਰ ਕਰਨ ਵਾਲਿਆਂ ਲਈ ਏਥੇ ਜਾਰੀ ਹੋ ਗਿਆ ਇਹ ਹੁਕਮ , ਜਿੱਥੇ ਇਹ ਇਹ ਪਾਬੰਦੀ ਲੱਗ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਲੋਕਾਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਜ਼ਿਲ੍ਹਾ ਜਲੰਧਰ ਦੇ ਡਿਪਟੀ ਕਮਿਸ਼ਨਰ ਪੁਲਿਸ ਸ੍ਰੀ ਜਗਮੋਹਨ ਸਿੰਘ ਵੱਲੋਂ ਜਲੰਧਰ ਦੀ ਹੱਦ ਅੰਦਰ ਕੁਝ ਪਾਬੰਦੀਆਂ ਲਗਾਈਆਂ ਗਈਆਂ ਹਨ। ਉਨ੍ਹਾਂ ਵੱਲੋਂ ਇਹ ਪਬੰਦੀਆਂ ਜਾਬਤਾ ਫੋਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੋਇਆ ਲਾਗੂ ਕੀਤੀਆਂ ਜਾ ਰਹੀਆਂ ਹਨ।

ਜਿਸ ਵਿਚ ਲੋਕਾਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਹੀ ਇਹ ਪਾਬੰਦੀਆ ਲਾਗੂ ਕੀਤੀਆਂ ਗਈਆਂ ਹਨ ਕਿਉਂਕਿ ਬਹੁਤ ਸਾਰੇ ਲੋਕਾਂ ਵੱਲੋਂ ਸਫ਼ਰ ਦੌਰਾਨ ਆਪਣੀਆਂ ਗੱਡੀਆਂ ਵਿੱਚ ਕਈ ਤਰ੍ਹਾਂ ਦੇ ਹਥਿਆਰ ਰੱਖ ਲਏ ਜਾਂਦੇ ਹਨ, ਜਿਸ ਕਾਰਨ ਬਹੁਤ ਸਾਰੇ ਹਾਦਸੇ ਵਾਪਰ ਜਾਂਦੇ ਹਨ। ਡਿਪਟੀ ਕਮਿਸ਼ਨਰ ਪੁਲਿਸ ਵੱਲੋਂ ਹੁਣ ਜ਼ਿਲ੍ਹਾ ਜਲੰਧਰ ਦੀ ਹੱਦ ਅੰਦਰ ਗੱਡੀਆਂ ਵਿੱਚ ਹਥਿਆਰ, ਜਿਨ੍ਹਾਂ ਵਿੱਚ ਕੋਈ ਵੀ ਜਾਨਲੇਵਾ ਹਥਿਆਰ, ਜਿਵੇਂ ਕਿ ਤੇਜ਼ ਹਥਿਆਰ, ਬੇਸਬਾਲ ਅਤੇ ਕੋਈ ਵੀ ਨੁਕੀਲਾ ਹਥਿਆਰ ਰੱਖਣ ਉੱਪਰ ਪੂਰਨ ਰੂਪ ਵਿੱਚ ਪਾਬੰਦੀ ਲਗਾ ਦਿਤੀ ਹੈ।

ਹੁਣ ਜ਼ਿਲ੍ਹਾ ਜਲੰਧਰ ਦੀ ਹੱਦ ਅੰਦਰ ਲਾਗੂ ਕੀਤੇ ਗਏ ਇਸ ਆਦੇਸ਼ ਦੇ ਸਦਕਾ ਕੋਈ ਵੀ ਵਾਹਨ ਚਾਲਕ ਆਪਣੀ ਗੱਡੀ ਵਿੱਚ ਕਿਸੇ ਵੀ ਤਰ੍ਹਾਂ ਦਾ ਹਥਿਆਰ ਨਹੀਂ ਰੱਖ ਸਕਦਾ ਹੈ। ਕਿਉਂਕਿ ਪੰਜਾਬ ਵਿੱਚ ਵਾਪਰ ਰਹੀਆਂ ਘਟਨਾਵਾਂ ਨੂੰ ਮੱਦੇ ਨਜ਼ਰ ਰੱਖਦੇ ਹੋਏ ਜ਼ਿਲ੍ਹਾ ਜਲੰਧਰ ਦੀ ਹੱਦ ਅੰਦਰ ਇਹ ਆਦੇਸ਼ ਲਾਗੂ ਕੀਤੇ ਗਏ ਹਨ। ਜਿਸ ਨਾਲ ਲੋਕਾਂ ਦੀ ਸੁਰੱਖਿਆ ਨੂੰ ਕਾਇਮ ਰੱਖਿਆ ਜਾ ਸਕੇ। ਅਗਰ ਕੋਈ ਵੀ ਲਾਗੂ ਕੀਤੇ ਗਏ ਇਨ੍ਹਾਂ ਆਦੇਸ਼ਾਂ ਦੀ ਉਲੰਘਣਾ ਕਰਦਾ ਹੈ ਤਾਂ ਉਨ੍ਹਾਂ ਖਿਲਾਫ ਸਖਤ ਕਾਰਵਾਈ ਕੀਤੀ ਜਾ ਸਕਦੀ ਹੈ।