Friday , October 7 2022

ਪੰਜਾਬ ਚ 17 ਫਰਵਰੀ ਤੋਂ ਸ਼ੁਰੂ ਹੋ ਰਹੀ ਇਹ ਕਾਰਵਾਈ – ਆਈ ਤਾਜਾ ਵੱਡੀ ਖਬਰ

ਹੁਣੇ ਆਈ ਤਾਜਾ ਵੱਡੀ ਖਬਰ

ਵਿਸ਼ਵ ਵਿਚ ਫੈਲੀ ਹੋਈ ਕਰੋਨਾ ਨਾ ਦੀ ਮਹਾਮਾਰੀ ਨੇ ਸਾਰੀ ਦੁਨੀਆਂ ਨੂੰ ਆਪਣੀ ਚਪੇਟ ਵਿਚ ਲੈ ਲਿਆ ਸੀ। ਜਿਸ ਕਾਰਨ ਸਰਕਾਰ ਵੱਲੋਂ ਦੇਸ਼ ਅੰਦਰ ਪੁਖਤਾ ਇੰਤਜ਼ਾਮ ਕੀਤੇ ਗਏ ਸਨ। ਕਰੋਨਾ ਦੇ ਪਰਸਾਰ ਨੂੰ ਦੇਖਦੇ ਹੋਏ ਬਹੁਤ ਸਾਰੇ ਬਦਲਾਅ ਵੀ ਸਰਕਾਰ ਵੱਲੋਂ ਕੀਤੇ ਗਏ। ਉੱਥੇ ਹੀ ਇਸ ਨੂੰ ਅੱਗੇ ਫੈਲਣ ਤੋਂ ਰੋਕਣ ਲਈ ਪੁਖਤਾ ਇੰਤਜ਼ਾਮ ਕਰਨ ਦੇ ਆਦੇਸ਼ ਵੀ ਜਾਰੀ ਕੀਤੇ ਗਏ ਸਨ। ਕਰੋਨਾ ਦੇ ਪ੍ਰਸਾਰ ਨੂੰ ਵੇਖਦੇ ਹੋਏ ਸਭ ਦੇਸ਼ਾਂ ਦੀਆਂ ਸਰਕਾਰਾਂ ਵੱਲੋਂ ਆਪਣੇ ਪੱਧਰ ਉੱਤੇ ਕੋਸ਼ਿਸ਼ਾਂ ਕੀਤੀਆਂ ਗਈਆਂ ਤਾਂ ਜੋ ਆਪਣੇ ਦੇਸ਼ ਦੇ ਨਾਗਰਿਕਾਂ ਨੂੰ ਸੁਰੱਖਿਅਤ ਰੱਖ ਸਕਣ।

ਕਰੋਨਾ ਦੇ ਪ੍ਰਸਾਰ ਨੂੰ ਦੇਖਦੇ ਹੋਏ ਬਹੁਤ ਸਾਰੇ ਦੇਸ਼ਾਂ ਵੱਲੋਂ ਆਪਣੀਆਂ ਸਰਹੱਦਾਂ ਉਪਰ ਸ਼ਖਤੀ ਨੂੰ ਵਧਾਉਂਦੇ ਹੋਏ ਹਵਾਈ ਆਵਾਜਾਈ ਨੂੰ ਵੀ ਬੰਦ ਕਰ ਦਿੱਤਾ ਗਿਆ ਸੀ। ਤਾਂ ਜੋ ਵਿਦੇਸ਼ਾਂ ਤੋਂ ਆਉਣ ਵਾਲੇ ਯਾਤਰੀਆਂ ਨਾਲ ਕਰੋਨਾ ਦੇਸ਼ ਅੰਦਰ ਦਾਖਲ ਨਾ ਹੋ ਸਕੇ। ਕਰੋਨਾ ਦੇ ਵਧੇ ਪ੍ਰਭਾਵ ਕਾਰਨ ਜੇਲ੍ਹਾਂ ਵਿੱਚ ਬੰਦ ਕੈਦੀਆਂ ਨੂੰ ਪੈਰੋਲ ਤੇ ਬਾਹਰ ਭੇਜ ਦਿੱਤਾ ਗਿਆ ਸੀ। ਜਿਸ ਨਾਲ ਕਰੋਨਾ ਦੇ ਫੈਲਾਅ ਨੂੰ ਰੋਕਿਆ ਜਾ ਸਕੇ। ਜਿਨ੍ਹਾਂ ਵਿੱਚ 600 ਤੋਂ 700 ਦੇ ਕਰੀਬ ਆਦਮੀ ਤੇ 70 ਔਰਤਾਂ ਸ਼ਾਮਲ ਸਨ। ਇਨ੍ਹਾਂ ਸਭ ਕੈਦੀਆਂ ਨੂੰ ਪੈਰੋਲ ਉੱਤੇ ਛੱਡਿਆ ਗਿਆ ਸੀ।

ਹੁਣ 17 ਫਰਵਰੀ ਤੋਂ ਸ਼ੁਰੂ ਹੋ ਰਹੀ ਹੈ ਇਹ ਕਾਰਵਾਈ ਜਿਸ ਬਾਰੇ ਇੱਕ ਵੱਡੀ ਖਬਰ ਸਾਹਮਣੇ ਆਈ ਹੈ। ਹੁਣ ਕਰੋਨਾ ਕੇਸਾਂ ਵਿਚ ਆਈ ਕਮੀ ਨੂੰ ਦੇਖਦੇ ਹੋਏ ਮੁੜ ਤੋਂ ਸਰਕਾਰ ਵੱਲੋਂ ਕੈਦੀਆਂ ਦੀ ਪੈਰੋਲ ਖਤਮ ਕੀਤੀ ਜਾ ਰਹੀ ਹੈ। ਪੰਜਾਬ ਦੇ ਜੇਲ ਪ੍ਰਸ਼ਾਸਨ ਤੋਂ ਮਿਲੀ ਜਾਣਕਾਰੀ ਅਨੁਸਾਰ ਪੈਰੋਲ ਤੇ ਚੱਲ ਰਹੇ ਸੈਂਕੜੇ ਕੈਦੀਆਂ ਦੀ ਪੈਰੋਲ ਹੁਣ ਖ਼ਤਮ ਕੀਤੀ ਜਾਵੇਗੀ। ਜਿਸ ਕਾਰਨ ਉਨ੍ਹਾਂ ਤੇ ਸਖਤੀ ਵਰਤਦੇ ਹੋਏ ਮੁੜ ਤੋਂ ਜੇਲਾਂ ਵਿੱਚ ਡੱਕਿਆ ਜਾਵੇਗਾ। ਇਹ ਪ੍ਰਕਿਰਿਆ 17 ਫਰਵਰੀ ਤੋਂ ਸ਼ੁਰੂ ਕੀਤੀ ਜਾ ਰਹੀ ਹੈ। ਸਾਰੇ ਕੈਦੀਆਂ ਨੂੰ ਵਾਪਸ ਬੁਲਾਉਣ ਲਈ ਸ਼ੁਰੂ ਕੀਤੀ ਜਾ ਰਹੀ ਕਾਰਵਾਈ ਵਿੱਚ ਕਰੋਨਾ ਟੈਸਟ ਦੀ ਰਿਪੋਰਟ ਲਾਜ਼ਮੀ ਕੀਤੀ ਗਈ ਹੈ।

ਉਥੇ ਹੀ ਜੇਲ ਅੰਦਰ ਵਾਪਸ ਪਰਤਣ ਤੇ ਕੈਦੀਆਂ ਨੂੰ ਚਾਰ ਦਿਨਾਂ ਲਈ ਇਕਾਂਤਵਾਸ ਵਿੱਚ ਰੱਖਿਆ ਜਾਵੇਗਾ, ਉਸ ਤੋਂ ਬਾਅਦ ਕਰੋਨਾ ਦੇ ਸੈਂਪਲ ਲਏ ਜਾਣਗੇ, ਰਿਪੋਰਟ ਆਉਣ ਤੋਂ ਬਾਅਦ ਹੀ ਸਬੰਧਤ ਜੇਲ੍ਹ ਵਿੱਚ ਤਬਦੀਲ ਕੀਤਾ ਜਾਵੇਗਾ। ਪੁਰਸ਼ਾਂ ਨੂੰ ਪਹਿਲਾਂ 4 ਦਿਨਾਂ ਲਈ ਬਰਨਾਲਾ ਜਾਂ ਪਠਾਨਕੋਟ, ਤੇ ਔਰਤਾਂ ਨੂੰ ਮਲੇਰਕੋਟਲਾ ਵਿੱਚ ਰੱਖਿਆ ਜਾਵੇਗਾ। ਇਨ੍ਹਾਂ ਸਭ ਕੈਦੀਆਂ ਦੀ ਵਾਪਸੀ ਯੋਜਨਾ ਪੜਾਅਵਾਰ ਢੰਗ ਨਾਲ ਕੀਤੀ ਜਾਵੇਗੀ।