Sunday , June 26 2022

ਪੰਜਾਬ ਦੇ ਇਸ ਪਿੰਡ ਚ ਮਚਿਆ ਹੜਕੰਪ – 7 ਵਿਅਕਤੀਆਂ ਨੂੰ ਇਸ ਕਾਰਨ ਕੀਤਾ ਗਿਆ ਕਾਬੂ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿੱਚ ਜਿੱਥੇ ਲੋਕਾਂ ਦੀ ਸੁਰੱਖਿਆ ਨੂੰ ਵੇਖਦੇ ਹੋਏ ਬਹੁਤ ਸਾਰੀਆਂ ਹਦਾਇਤਾਂ ਜਾਰੀ ਕੀਤੀਆਂ ਜਾਂਦੀਆਂ ਹਨ ਜਿਸ ਨਾਲ ਪੰਜਾਬ ਵਿੱਚ ਅਮਨ ਅਤੇ ਸ਼ਾਂਤੀ ਨੂੰ ਸਥਾਪਤ ਕੀਤਾ ਜਾ ਸਕੇ। ਉੱਥੇ ਕੁਝ ਗ਼ੈਰ-ਸਮਾਜਿਕ ਅਨਸਰਾਂ ਵੱਲੋਂ ਪੰਜਾਬ ਦੇ ਮਾਹੌਲ ਨੂੰ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾਂਦੀ ਹੈ। ਪੰਜਾਬ ਸਰਕਾਰ ਵੱਲੋਂ ਪੁਲਿਸ ਨੂੰ ਵੀ ਪੂਰੀ ਤਰਾਂ ਚੌਕਸ ਰਹਿਣ ਦੇ ਆਦੇਸ਼ ਜਾਰੀ ਕੀਤੇ ਜਾਂਦੇ ਹਨ ਜਿਸ ਸਦਕਾ ਅਜਿਹੇ ਅਨਸਰਾਂ ਨੂੰ ਠੱਲ੍ਹ ਪਾਈ ਜਾ ਸਕੇ, ਜਿਨ੍ਹਾਂ ਵਲੋ ਪੰਜਾਬ ਦੀ ਜਵਾਨੀ ਨਾਲ ਖਿਲਵਾੜ ਕੀਤਾ ਜਾ ਰਿਹਾ ਹੈ। ਦੇਸ਼ ਅੰਦਰ ਜਿੱਥੇ ਲੁੱਟ-ਖੋਹ ਚੋਰੀ ਠੱਗੀ ਦੀਆਂ ਘਟਨਾਵਾਂ ਵਿੱਚ ਵਾਧਾ ਹੋਇਆ ਹੈ ਉੱਥੇ ਹੀ ਨਸ਼ਿਆਂ ਦੇ ਮਾਮਲੇ ਨੂੰ ਲੈ ਕੇ ਬਹੁਤ ਸਾਰੇ ਪਰਿਵਾਰਾਂ ਵਿਚ ਚਿੰਤਾ ਵਧੀ ਜਾ ਰਹੀ ਹੈ।

ਹੁਣ ਪੰਜਾਬ ਦੇ ਇਸ ਪਿੰਡ ਵਿਚ ਹੜਕੰਪ ਮਚ ਗਿਆ ਹੈ ਜਿੱਥੇ 7 ਵਿਅਕਤੀਆਂ ਨੂੰ ਇਸ ਤਰ੍ਹਾਂ ਕਾਬੂ ਕੀਤਾ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਭੁੱਲਰ ਤੋਂ ਸਾਹਮਣੇ ਆਈ ਹੈ। ਜਿੱਥੇ ਪਿੰਡ ਵਾਸੀਆਂ ਵੱਲੋਂ ਇੱਕ ਨਸ਼ਾ ਛੁਡਾਊ ਕਮੇਟੀ ਦੀ ਅਗਵਾਈ ਵਿੱਚ ਪੰਜਾਬ ਦੇ ਨੌਜਵਾਨਾਂ ਦੀ ਨਸ਼ੇ ਨਾਲ ਜ਼ਿੰਦਗੀ ਖਰਾਬ ਕਰਨ ਵਾਲੇ 7 ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਹੈ। ਜਿਨ੍ਹਾਂ ਵੱਲੋਂ ਚਿੱਟੇ ਦੀ ਸਪਲਾਈ ਕੀਤੀ ਜਾ ਰਹੀ ਸੀ। ਉਥੇ ਹੀ ਪਿੰਡ ਵਾਸੀਆਂ ਵੱਲੋਂ ਦੱਸਿਆ ਗਿਆ ਹੈ ਕਿ ਪਿੰਡ ਦੇ ਕੁਝ ਚਿੱਟਾ ਵੇਚਣ ਦਾ ਕਾਰੋਬਾਰ ਕੀਤਾ ਜਾ ਰਿਹਾ ਸੀ।

ਜਿਸ ਨੂੰ ਪਿੰਡ ਦੇ ਲੋਕਾਂ ਵੱਲੋਂ ਸਮਝਾਉਣ ਦੀ ਕੋਸ਼ਿਸ਼ ਕੀਤੀ ਗਈ ਤਾਂ ਜੋ ਪਿੰਡ ਦੇ ਨੌਜਵਾਨਾਂ ਦੀ ਜਿੰਦਗੀ ਖਰਾਬ ਨਾ ਹੋ ਸਕੇ। ਇਸ ਗੱਲ ਤੋਂ ਗੁੱਸੇ ਵਿੱਚ ਆ ਕੇ ਉਸ ਵਿਅਕਤੀ ਵੱਲੋਂ ਹੋਰ ਪਿੰਡਾਂ ਦੇ ਨਸ਼ਾ ਕਰਨ ਵਾਲੇ ਮੁੰਡਿਆਂ ਨੂੰ ਪਿੰਡ ਵਿੱਚ ਬੁਲਾਇਆ ਗਿਆ ਤਾਂ ਜੋ ਲੋਕਾਂ ਨੂੰ ਡਰਾਇਆ ਧਮਕਾਇਆ ਜਾ ਸਕੇ। ਉਸ ਦੀ ਇਸ ਹਰਕਤ ਨੂੰ ਦੇਖਦੇ ਹੋਏ ਪਿੰਡ ਵਾਸੀਆਂ ਵੱਲੋਂ ਇਨ੍ਹਾਂ ਲੋਕਾਂ ਨੂੰ ਕਾਬੂ ਕਰਕੇ ਪੁਲਸ ਦੇ ਹਵਾਲੇ ਕਰ ਦਿੱਤਾ ਗਿਆ ਹੈ।

ਉਥੇ ਹੀ ਪੁਲਸ ਵੱਲੋਂ ਮੌਕੇ ਤੇ ਪਹੁੰਚ ਕੇ ਇਨ੍ਹਾਂ ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਹੈ ਅਤੇ ਦਸਿਆ ਹੈ ਕਿ ਇਨ੍ਹਾਂ ਵਿਅਕਤੀਆਂ ਕੋਲੋਂ ਇਕ ਦੇਸੀ ਕੱਟਾ ਅਤੇ ਚਿੱਟੇ ਦਾ ਨਸ਼ਾ ਲੈਣ ਲਈ ਵਰਤਿਆ ਜਾਂਦਾ ਸਾਮਾਨ ਬਰਾਮਦ ਕੀਤਾ ਗਿਆ ਹੈ। ਉਥੇ ਵੀ ਪੁਲਿਸ ਦਾ ਕਹਿਣਾ ਹੈ ਕਿ ਉਹ ਪਿੰਡ ਵਾਸੀਆਂ ਦੀ ਸ਼ਿ-ਕਾ-ਇ-ਤ ਦੇ ਆਧਾਰ ਤੇ ਇਸ ਮਾਮਲੇ ਵਿੱਚ ਦੋਸ਼ੀਆਂ ਖਿਲਾਫ ਕਾਰਵਾਈ ਕਰਨਗੇ।