ਪੰਜਾਬ ਦੇ ਇਸ ਸਕੂਲ ਚ 15 ਵਿਦਿਆਰਥੀ ਨਿਕਲੇ ਪੌਜੇਟਿਵ – ਮਚੀ ਹਾਹਾਕਾਰ

ਆਈ ਤਾਜ਼ਾ ਵੱਡੀ ਖਬਰ 

ਕਰੋਨਾ ਦੇ ਦੌਰ ਵਿੱਚ ਜਿੱਥੇ ਲੋਕਾਂ ਦਾ ਭਾਰੀ ਜਾਨੀ ਤੇ ਮਾਲੀ ਨੁਕਸਾਨ ਹੋਇਆ ਹੈ। ਉਥੇ ਹੀ ਵਿਦਿਅਕ ਅਦਾਰਿਆਂ ਨੂੰ ਵੀ ਕਾਫੀ ਲੰਮੇ ਸਮੇਂ ਬੰਦ ਰੱਖਿਆ ਗਿਆ ਤੇ ਬੱਚਿਆਂ ਦੀ ਪੜਾਈ ਆਨਲਾਇਨ ਹੀ ਕਰਵਾਈ ਗਈ। ਜਿੱਥੇ ਟੀਕਾਕਰਨ ਮੁਹਿੰਮ ਦਾ ਆਰੰਭ ਕੀਤਾ ਗਿਆ ਅਤੇ ਸਾਰੇ ਅਧਿਆਪਕਾਂ ਦਾ ਕਰੋਨਾ ਟੀਕਾਕਰਣ ਲਾਜ਼ਮੀ ਕਰ ਦਿੱਤਾ ਗਿਆ ਸੀ ਤਾਂ ਜੋ ਬੱਚਿਆਂ ਨੂੰ ਕਰੋਨਾ ਦੇ ਪ੍ਰਭਾਵ ਹੇਠ ਹੋਣ ਤੋਂ ਬਚਾਇਆ ਜਾ ਸਕੇ। ਕਰੋਨਾ ਕੇਸਾਂ ਵਿਚ ਆਈ ਕਮੀ ਤੋਂ ਬਾਅਦ ਹੀ ਵਿੱਦਿਅਕ ਅਦਾਰਿਆਂ ਨੂੰ ਖੋਲਿਆ ਗਿਆ ਸੀ ਅਤੇ ਸਕੂਲਾਂ ਵਿੱਚ ਵੀ ਕਰੋਨਾ ਪਾਬੰਦੀਆਂ ਨੂੰ ਜਾਰੀ ਰੱਖਿਆ ਗਿਆ।

ਉਥੇ ਹੀ ਵਿਸ਼ਵ ਸਿਹਤ ਸੰਗਠਨ ਵੱਲੋਂ ਹੁਣ ਦੱਖਣੀ ਅਫ਼ਰੀਕਾ ਵਿੱਚ ਪਾਏ ਗਏ ਵੈਰੀਐਂਟ ਨੂੰ ਵਧੇਰੇ ਖਤਰਨਾਕ ਦੱਸਿਆ ਗਿਆ ਹੈ ਜਿਸ ਦੇ ਕਈ ਕੇਸ ਪੰਜਾਬ ਵਿੱਚ ਵੀ ਪਾਏ ਗਏ ਹਨ। ਹੁਣ ਇਥੇ ਪੰਜਾਬ ਦੇ ਇਸ ਸਕੂਲ ਵਿੱਚ 15 ਵਿਦਿਆਰਥੀਆਂ ਕਰੋਨਾ ਦੀ ਚਪੇਟ ਵਿਚ ਆਏ ਹਨ। ਜਿਸ ਨਾਲ ਹਾਹਾਕਾਰ ਮਚ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਕਪੂਰਥਲਾ ਜ਼ਿਲ੍ਹੇ ਅਧੀਨ ਆਉਣ ਵਾਲ਼ੇ ਢਿਲਵਾਂ ਤੋਂ 15 ਕਰੋਨਾ ਕੇਸ ਸਾਹਮਣੇ ਆਏ ਹਨ। ਉਥੇ ਹੀ ਦੱਸਿਆ ਗਿਆ ਹੈ ਕਿ ਬੀਤੇ ਦਿਨੀਂ ਇੱਕ ਸਕੂਲ ਵਿੱਚ ਵਿਦਿਆਰਥੀਆਂ ਅਤੇ ਅਧਿਆਪਕਾਂ ਦੇ ਕਰੋਨਾ ਟੈਸਟ ਕੀਤੇ ਗਏ ਸਨ।

ਉਥੇ ਹੀ 13 ਵਿਦਿਆਰਥੀ ਕਰੋਨਾ ਦੀ ਚਪੇਟ ਵਿੱਚ ਆਏ ਹਨ ਅਤੇ ਦੋ ਸਟਾਫ ਵੀ ਕਰੋਨਾ ਦੀ ਚਪੇਟ ਵਿਚ ਆਏ ਹਨ। ਉਥੇ ਹੀ ਕਰੋਨਾ ਦੀ ਚਪੇਟ ਵਿੱਚ ਆਉਣ ਵਾਲੇ ਇਨ੍ਹਾਂ ਮਰੀਜ਼ਾਂ ਨੂੰ ਡਾਕਟਰਾਂ ਦੀ ਨਿਗਰਾਨੀ ਹੇਠ ਰੱਖਿਆ ਗਿਆ ਹੈ। ਇਨ੍ਹਾਂ ਸਾਰੇ ਮਾਮਲਿਆਂ ਦੀ ਜਾਣਕਾਰੀ ਸਿਵਲ ਸਰਜਨ ਡਾਕਟਰ ਗੁਰਿੰਦਰ ਵੀਰ ਕੌਰ ਵੱਲੋਂ ਜਾਰੀ ਕੀਤੀ ਗਈ ਹੈ। ਜਿੱਥੇ ਉਨ੍ਹਾਂ ਦੱਸਿਆ ਹੈ ਕਿ ਸਿਹਤ ਮਹਿਕਮੇ ਦੀ ਰਿਪੋਰਟ ਦੇ ਅਨੁਸਾਰ ਜ਼ਿਲ੍ਹੇ ਵਿੱਚ ਇਨ੍ਹਾਂ 15 ਵਿਅਕਤੀਆਂ ਦੇ ਕਰੋਨਾ ਦੀ ਚਪੇਟ ਵਿੱਚ ਆਉਣ ਦੀ ਪੁਸ਼ਟੀ ਕੀਤੀ ਗਈ ਹੈ।

ਉਥੇ ਹੀ ਬੱਚਿਆਂ ਦੀ ਕਰੋਨਾ ਦੀ ਚਪੇਟ ਵਿੱਚ ਆਉਣ ਨਾਲ ਪੰਜਾਬ ਵਿੱਚ ਕਰੋਨਾ ਦੀ ਤੀਜੀ ਲਹਿਰ ਦੇ ਆਉਣ ਦੇ ਆਸਾਰ ਨਜ਼ਰ ਆ ਰਹੇ ਹਨ। ਜਿੱਥੇ ਇਨ੍ਹਾਂ ਬੱਚਿਆਂ ਦੇ ਕਰੋਨਾ ਟੈਸਟ ਤੋਂ ਬਾਅਦ ਇਨ੍ਹਾਂ ਦੇ ਸੰਪਰਕ ਵਿਚ ਆਉਣ ਵਾਲੇ ਲੋਕਾਂ ਦੇ ਕਰੋਨਾ ਟੈਸਟ ਕੀਤੇ ਜਾ ਰਹੇ ਹਨ। ਉਥੇ ਇਸ ਤੋਂ ਪਹਿਲਾਂ ਵੀ ਪੰਜਾਬ ਦੇ ਵੱਖ ਵੱਖ ਸਕੂਲਾਂ ਵਿਚ ਵਿਦਿਆਰਥੀਆਂ ਦੇ ਕਰੋਨਾ ਦੀ ਚਪੇਟ ਵਿੱਚ ਆਉਣ ਦੀਆਂ ਖਬਰਾਂ ਸਾਹਮਣੇ ਆਈਆਂ ਹਨ।