Sunday , June 26 2022

ਪੰਜਾਬ ਦੇ ਇਹਨਾਂ ਨੌਜਵਾਨਾਂ ਲਈ ਆਈ ਵੱਡੀ ਖੁਸ਼ਖਬਰੀ – ਜਲਦ ਹੋਣ ਜਾ ਰਿਹਾ ਇਹ ਕੰਮ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿਚ ਅਗਲੇ ਸਾਲ ਹੋਣ ਵਾਲੀਆਂ 2022 ਦੀਆਂ ਚੋਣਾਂ ਨੂੰ ਦੇਖਦੇ ਹੋਏ ਜਿਥੇ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਬਹੁਤ ਸਾਰੀਆਂ ਰਣਨੀਤੀਆਂ ਉਲੀਕੀਆਂ ਜਾ ਰਹੀਆਂ ਹਨ। ਉਥੇ ਸਰਕਾਰ ਵੱਲੋਂ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰਖਦੇ ਬਹੁਤ ਸਾਰੇ ਐਲਾਨ ਵੀ ਕੀਤੇ ਜਾ ਰਹੇ ਹਨ। ਪੰਜਾਬ ਵਿੱਚ ਜਿਥੇ ਵੱਖ-ਵੱਖ ਵਿਭਾਗਾਂ ਵਿਚ ਠੇਕੇ ਤੇ ਤੈਨਾਤ ਕੀਤੇ ਗਏ ਕਰਮਚਾਰੀਆਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਸੂਬਾ ਸਰਕਾਰ ਦੇ ਖਿਲਾਫ ਆਏ ਦਿਨ ਧਰਨੇ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਸਰਕਾਰ ਵੱਲੋਂ ਨੌਕਰੀ ਦਿੱਤੇ ਜਾਣ ਦਾ ਭਰੋਸਾ ਦੁਆਇਆ ਜਾ ਰਿਹਾ ਹੈ। ਉਥੇ ਹੀ ਸਰਕਾਰ ਵੱਲੋਂ ਇਨ੍ਹਾਂ ਕਰਮਚਾਰੀਆਂ ਅਤੇ ਵੱਖ ਵੱਖ ਵਿਭਾਗਾਂ ਦੇ ਲਈ ਕਈ ਐਲਾਨ ਵੀ ਕੀਤੇ ਗਏ ਹਨ। ਜਿਨ੍ਹਾਂ ਦਾ ਫਾਇਦਾ ਵੱਖ-ਵੱਖ ਵਿਭਾਗਾਂ ਨੂੰ ਹੋ ਸਕੇ।

ਹੁਣ ਇਨ੍ਹਾਂ ਨੌਜਵਾਨਾਂ ਲਈ ਵੱਡੀ ਖੁਸ਼ਖਬਰੀ ਸਾਹਮਣੇ ਆਈ ਹੈ ਜਿੱਥੇ ਜਲਦੀ ਹੀ ਇਹ ਕੰਮ ਹੋਣ ਜਾ ਰਿਹਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਖਿਡਾਰੀਆਂ ਦੇ ਖਾਤਿਆਂ ਵਿਚ ਤਿੰਨ-ਤਿੰਨ ਹਜ਼ਾਰ ਰੁਪਏ ਪਾਏ ਜਾਣਗੇ। ਜਿਥੇ ਪਿਛਲੇ ਸਾਲ ਤੋਂ ਲੈ ਕੇ ਹੁਣ ਤੱਕ ਕਰੋਨਾ ਦੇ ਕਾਰਨ ਖਿਡਾਰੀਆਂ ਨੂੰ ਖੇਡ ਕਿੱਟਾਂ ਤੱਕ ਵੀ ਜਾਰੀ ਨਹੀਂ ਕੀਤੀਆਂ ਗਈਆਂ ਸਨ ਜਿਸ ਕਾਰਨ ਖਿਡਾਰੀਆਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ। ਇਥੇ ਹੀ ਹੁਣ ਖਿਡਾਰੀਆਂ ਨੂੰ ਸਰਕਾਰ ਵੱਲੋਂ ਦਿੱਤੀ ਜਾ ਰਹੀ ਇਸ ਯੋਜਨਾ ਦਾ ਫਾਇਦਾ ਇਨ੍ਹਾਂ ਖਿਡਾਰੀਆਂ ਦੇ ਕੋਚਾਂ ਵੱਲੋਂ ਆਨਲਾਈਨ ਫਾਰਮ ਭੇਜ ਤੇ ਉਠਾਇਆ ਜਾ ਰਿਹਾ ਹੈ।

ਖੇਡ ਵਿਭਾਗ ਲਈ ਚੁੱਕੇ ਜਾ ਰਹੇ ਪੰਜਾਬ ਸਰਕਾਰ ਦੇ ਇਸ ਕਦਮ ਨੂੰ ਦੇਖਦੇ ਹੋਏ ਖਿਡਾਰੀਆਂ ਵਿੱਚ ਜਿੱਥੇ ਖ਼ੁਸ਼ੀ ਵੇਖੀ ਜਾ ਰਹੀ ਹੈ। ਉੱਥੇ ਹੀ ਹੁਣ ਖਿਡਾਰੀਆਂ ਨੂੰ ਖੇਡ ਕਿੱਟਾਂ ਵਿਭਾਗ ਵੱਲੋਂ ਕਰਵਾਏ ਜਾਣ ਵਾਲੇ ਸਮਾਗਮਾਂ ਦੌਰਾਨ ਦਿੱਤੀਆਂ ਜਾਣਗੀਆਂ। ਜਿਸ ਦੀ ਜਾਣਕਾਰੀ ਖੇਡ ਵਿਭਾਗ ਪੰਜਾਬ ਦੇ ਡਾਇਰੈਕਟਰ ਵੱਲੋਂ ਜਿਲ੍ਹਾ ਖੇਡ ਅਫਸਰਾਂ ਨੂੰ ਜਾਰੀ ਪੱਤਰ ਵਿੱਚ ਦਿੱਤੀ ਗਈ ਹੈ। ਉਹ ਖਿਡਾਰੀ ਇਹ ਰਾਸ਼ੀ ਲੈਣ ਦੇ ਹੱਕਦਾਰ ਹੋਣਗੇ ਜਿਥੇ ਉਹ ਕੋਚਿੰਗ ਕਰਦੇ ਹਨ ਉਥੇ ਹੀ ਅਭਿਆਸ ਕਰਵਾਉਣ ਵਾਲੇ ਖਿਡਾਰੀਆਂ ਦੇ ਕੋਚਾਂ ਵੱਲੋਂ ਖੇਡ ਵਿਭਾਗ ਨੂੰ ਇਹ ਸੂਚੀ ਭੇਜੀ ਜਾਵੇਗੀ।

ਜਿੱਥੇ ਆਨਲਾਇਨ ਫਾਰਮ ਉਸ ਵੱਲੋਂ ਭਰੇ ਜਾ ਰਹੇ ਹਨ ਇਸ ਫਾਰਮ ਵਿੱਚ ਖਿਡਾਰੀ ਦਾ ਆਧਾਰ ਨੰਬਰ, ਟ੍ਰੈਕਸੂਟ, ਖੇਡ ਕਿੱਟ ਅਤੇ ਸ਼ੂਜ਼ ਦਾ ਅਕਾਰ ਲਿਖਿਆ ਜਾਵੇਗਾ, ਇਸ ਤੋਂ ਇਲਾਵਾ ਖਿਡਾਰੀ ਦਾ ਆਪਣਾ ਨਾਮ ,ਕੋਚਿੰਗ ਸੈਂਟਰ ਤੇ ਕੋਚ ਦਾ ਨਾਮ ਅਤੇ ਘਰ ਦਾ ਪਤਾ ਵੀ ਲਿਖਿਆ ਜਾਵੇਗਾ। ਇਨ੍ਹਾਂ ਸਭ ਦੇ ਨਾਲ ਬੈਂਕ ਖਾਤਾ ਨੰਬਰ ਵੀ ਲਿਖਿਆ ਜਾਵੇਗਾ ਜਿਸ ਵਿੱਚ ਖਿਡਾਰੀਆਂ ਨੂੰ ਉਨ੍ਹਾਂ ਦੀ ਰਾਸ਼ੀ ਜਾਰੀ ਕੀਤੀ ਜਾਵੇਗੀ।