Tuesday , June 28 2022

ਪੰਜਾਬ ਦੇ ਇਹ ਟੋਲ ਪਲਾਜ਼ੇ ਕਿਸਾਨ ਅੰਦੋਲਨ ਖਤਮ ਹੋਣ ਦੇ ਬਾਅਦ ਵੀ ਰਹਿਣਗੇ ਇਸ ਕਾਰਨ ਬੰਦ

ਆਈ ਤਾਜ਼ਾ ਵੱਡੀ ਖਬਰ 

ਕੇਂਦਰ ਸਰਕਾਰ ਵੱਲੋਂ ਜਿੱਥੇ ਪਿਛਲੇ ਸਾਲ ਖੇਤੀ ਕਾਨੂੰਨਾਂ ਨੂੰ ਲਾਗੂ ਕੀਤਾ ਗਿਆ ਸੀ। ਉਥੇ ਹੀ ਕਿਸਾਨਾਂ ਦੀ ਲੰਬੀ ਮਿਹਨਤ ਅਤੇ ਸੰਘਰਸ਼ ਨੂੰ ਦੇਖਦੇ ਹੋਏ ਕੇਂਦਰ ਸਰਕਾਰ ਵੱਲੋਂ ਇਨ੍ਹਾਂ ਨੂੰ ਰੱਦ ਕਰਨ ਦਾ ਐਲਾਨ ਕੀਤਾ ਸੀ। ਜਿਸ ਨੂੰ ਸੰਸਦ ਵਿਚ ਪਾਸ ਕਰਨ ਤੋਂ ਬਾਅਦ ਰਾਸ਼ਟਰਪਤੀ ਵੱਲੋਂ ਮਨਜ਼ੂਰੀ ਮਿਲਣ ਤੇ ਇਨ੍ਹਾਂ ਨੂੰ ਰੱਦ ਕਰ ਦਿੱਤਾ ਗਿਆ ਹੈ। ਜਿੱਥੇ ਕਿਸਾਨਾਂ ਦੀ ਜਿੱਤ ਹੋਈ ਹੈ। ਉੱਥੇ ਹੀ ਬਹੁਤ ਸਾਰੇ ਲੋਕਾਂ ਦੇ ਰੁਜ਼ਗਾਰ ਮੁੜ ਤੋਂ ਸ਼ੁਰੂ ਹੋ ਰਹੇ ਹਨ। ਕਿਉਂਕਿ ਇਸ ਕਿਸਾਨੀ ਸੰਘਰਸ਼ ਦੇ ਦੌਰਾਨ ਜਿੱਥੇ ਬਹੁਤ ਸਾਰੇ ਕਾਰਪੋਰੇਟ ਘਰਾਣਿਆਂ ਦੇ ਮਾਲਜ਼ , ਪੈਟਰੋਲ ਪੰਪ ਅਤੇ ਟੋਲ ਪਲਾਜ਼ਿਆਂ ਨੂੰ ਬੰਦ ਕੀਤਾ ਗਿਆ ਸੀ।

ਉੱਥੇ ਹੀ ਇਨ੍ਹਾਂ ਸਾਰੀਆਂ ਥਾਵਾਂ ਉੱਤੇ ਕੰਮ ਕਰਨ ਵਾਲੇ ਬਹੁਤ ਸਾਰੇ ਲੋਕਾਂ ਦੇ ਰੁਜ਼ਗਾਰ ਵੀ ਪ੍ਰਭਾਵਤ ਹੋਏ ਸਨ। ਇਸ ਕਿਸਾਨੀ ਸੰਘਰਸ਼ ਦੇ ਖਤਮ ਹੋਣ ਦੇ ਨਾਲ ਹੀ ਮੁੜ ਤੋਂ ਟੋਲ ਪਲਾਜ਼ਿਆਂ ਨੂੰ ਖੋਲ੍ਹਿਆ ਜਾ ਰਿਹਾ ਹੈ। ਹੁਣ ਪੰਜਾਬ ਵਿੱਚ ਕਿਸਾਨ ਅੰਦੋਲਨ ਖਤਮ ਹੋਣ ਦੇ ਬਾਅਦ ਵੀ ਇਸ ਕਾਰਨ ਬੰਦ ਰਹਿਣਗੇ ਟੋਲ ਪਲਾਜ਼ੇ। ਜਿੱਥੇ 15 ਦਸੰਬਰ ਤੋਂ ਟੋਲ ਪਲਾਜ਼ਿਆਂ ਨੂੰ ਮੁੜ ਸ਼ੁਰੂ ਕੀਤਾ ਜਾ ਰਿਹਾ ਹੈ। ਉਥੇ ਹੀ ਇਹਨਾਂ ਟੋਲ ਪਲਾਜ਼ਾ ਤੇ ਕੰਮ ਕਰਨ ਵਾਲੇ ਕਰਮਚਾਰੀਆਂ ਵੱਲੋਂ ਪਿਛਲੇ ਛੇ ਮਹੀਨੇ ਤੋਂ ਉਜਰਤ ਦੀ ਅਦਾਇਗੀ ਨਾ ਹੋਣ ਕਾਰਨ ਪੰਜਾਬ ਦੇ ਕੁਝ ਟੋਲ ਪਲਾਜ਼ਾ ਨੂੰ ਬੰਦ ਰੱਖਣ ਦਾ ਫੈਸਲਾ ਲਿਆ ਗਿਆ ਹੈ।

ਜਿਸ ਬਾਰੇ ਜਾਣਕਾਰੀ ਦਿੰਦੇ ਹੋਏ ਟੋਲ ਪਲਾਜਾਂ ਵਰਕਰ ਯੂਨੀਅਨ ਪੰਜਾਬ ਦੇ ਭਵਾਨੀਗੜ੍ਹ ਨੇੜੇ ਕਾਲਾ ਝਾੜ, ਬਰਨਾਲਾ ਦੇ ਬਡਬਰ, ਪਟਿਆਲਾ ਦੇ ਧਰੇੜੀ ਜੱਟਾ, ਬਠਿੰਡਾ ਜਿਲ੍ਹੇ ਦੇ ਜੀਦਾ ਅਤੇ ਭੁੱਚੋ ਦੇ ਟੋਲ ਪਲਾਜ਼ਾ ਨੂੰ ਬੰਦ ਰੱਖੇ ਜਾਣ ਦਾ ਫੈਸਲਾ ਯੂਨੀਅਨ ਵੱਲੋਂ ਕੀਤਾ ਗਿਆ ਹੈ। ਇਨ੍ਹਾਂ ਕਰਮਚਾਰੀਆਂ ਵੱਲੋਂ ਜਿੱਥੇ ਅਨੇਕਾਂ ਪੱਤਰ ਕੇਂਦਰੀ ਟਰਾਂਸਪੋਰਟ ਮੰਤਰੀ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਲਿਖੇ ਗਏ ਹਨ। ਪਰ ਇਨ੍ਹਾਂ ਕਰਮਚਾਰੀਆਂ ਦੀਆਂ ਮੰਗਾਂ ਵੱਲ ਕੋਈ ਵੀ ਧਿਆਨ ਨਾ ਦਿੱਤਾ ਗਿਆ।

ਹੁਣ ਕਿਸਾਨਾਂ ਤੋਂ ਬਾਅਦ ਯੂਨੀਅਨ ਵੱਲੋਂ ਵੀ ਚਿਤਾਵਨੀ ਜਾਰੀ ਕਰ ਦਿੱਤੀ ਗਈ ਹੈ ਕਿ ਉਨ੍ਹਾਂ ਦੀਆਂ ਛੇ ਮਹੀਨੇ ਦੀ ਅਦਾਇਗੀ ਜਲਦ ਨਹੀਂ ਕੀਤੀ ਜਾਂਦੀ, ਤਾਂ ਸਾਰੇ ਟੋਲ ਪਲਾਜ਼ਾ ਨੂੰ ਪੰਜਾਬ ਵਿਚ ਫਿਰ ਤੋਂ ਫਰੀ ਕਰ ਦਿੱਤਾ ਜਾਵੇਗਾ। ਇਨ੍ਹਾਂ ਟੋਲ ਪਲਾਜ਼ਾ ਕਰਮਚਾਰੀਆਂ ਵੱਲੋਂ ਕਿਸਾਨਾਂ ਦੀਆਂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਵਿੱਚ ਭਰਪੂਰ ਹਮਾਇਤ ਕੀਤੀ ਗਈ ਹੈ। ਉਥੇ ਹੀ ਹੁਣ ਪੰਜਾਬ ਦੇ ਇਨ੍ਹਾਂ ਪੰਜ ਟੌਲ ਪਲਾਜ਼ਾ ਨੂੰ ਅਜੇ ਬੰਦ ਰੱਖਿਆ ਜਾਵੇਗਾ।