Tuesday , April 20 2021

ਪੰਜਾਬ ਦੇ ਸਕੂਲਾਂ ਲਈ ਹੁਣ ਹੋਇਆ ਇਹ ਐਲਾਨ , ਮਾਪਿਆਂ ਚ ਖੁਸ਼ੀ ਦੀ ਲਹਿਰ

ਆਈ ਤਾਜਾ ਵੱਡੀ ਖਬਰ 

ਵਿਸ਼ਵ ਵਿਚ ਫੈਲੀ ਹੋਈ ਕਰੋਨਾ ਦੇ ਕਾਰਨ ਪਿਛਲੇ ਸਾਲ ਸੂਬੇ ਅੰਦਰ ਮਾਰਚ ਵਿੱਚ ਵਿੱਦਿਅਕ ਅਦਾਰਿਆਂ ਨੂੰ ਬੰਦ ਕਰ ਦਿੱਤਾ ਗਿਆ ਸੀ। ਇਸਦੇ ਚਲਦੇ ਹੋਏ ਹੀ ਸਰਕਾਰ ਵੱਲੋਂ ਸਭ ਸਕੂਲਾਂ ਨੂੰ ਬੱਚਿਆਂ ਨੂੰ ਆਨਲਾਈਨ ਪੜ੍ਹਾਈ ਕਰਨ ਦਾ ਹੁਕਮ ਜਾਰੀ ਕੀਤਾ ਗਿਆ ਸੀ। ਉਸ ਸਮੇਂ ਤੋਂ ਲੈ ਕੇ ਹੁਣ ਤੱਕ ਬੱਚਿਆਂ ਦੀ ਆਨਲਾਈਨ ਪੜ੍ਹਾਈ ਹੀ ਚੱਲ ਰਹੀ ਹੈ। ਕੇਸਾਂ ਵਿਚ ਆਈ ਕਮੀ ਨੂੰ ਦੇਖਦੇ ਹੋਏ ਅਕਤੂਬਰ ਤੋਂ ਵਿਦਿਅਕ ਅਦਾਰਿਆਂ ਨੂੰ ਮੁੜ ਖੋਲ੍ਹ ਦਿੱਤਾ ਗਿਆ ਸੀ। ਤੇ ਨਾਲ ਹੀ ਸਰਕਾਰ ਵੱਲੋਂ ਇਹ ਹੁਕਮ ਜਾਰੀ ਕੀਤਾ ਗਿਆ ਸੀ ਕਿ ਇਸ ਵਿੱਚ ਨੌਵੀਂ ਤੋਂ ਲੈ ਕੇ ਬਾਰ੍ਹਵੀਂ ਤੱਕ ਦੇ ਵਿਦਿਆਰਥੀ ਹੀ ਸਕੂਲ ਆ ਸਕਦੇ ਹਨ।

ਬਾਕੀ ਬੱਚਿਆਂ ਨੂੰ ਆਨਲਾਈਨ ਪੜ੍ਹਾਈ ਹੀ ਕਰਵਾਈ ਜਾਵੇਗੀ। ਉਸ ਤੋਂ ਬਾਅਦ ਸਮੇਂ ਸਮੇਂ ਤੇ ਸੂਬਾ ਸਰਕਾਰ ਵੱਲੋਂ ਬੱਚਿਆਂ ਦੀ ਪੜ੍ਹਾਈ ਨੂੰ ਦੇਖਦੇ ਹੋਏ ਬਹੁਤ ਸਾਰੇ ਬਦਲਾਅ ਵੀ ਕੀਤੇ ਗਏ ਹਨ। ਤਾਂ ਜੋ ਬੱਚਿਆਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਮੁ-ਸ਼-ਕਿ-ਲ ਪੇਸ਼ ਨਾ ਆਵੇ। ਹੁਣ ਪੰਜਾਬ ਦੇ ਸਕੂਲਾਂ ਬਾਰੇ ਇਕ ਹੋਰ ਐਲਾਨ ਹੋ ਗਿਆ ਹੈ ਜਿਸ ਕਾਰਨ ਮਾਪਿਆਂ ਅਤੇ ਬੱਚਿਆਂ ਵਿਚ ਖੁਸ਼ੀ ਦੀ ਲ-ਹਿ-ਰ ਫੈਲ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਪੰਜਾਬ ਸਕੂਲ ਸਿੱਖਿਆ ਵਿਭਾਗ ਨੇ 6 ਵੀ ਕਲਾਸ ਤੋਂ ਲੈ ਕੇ 12 ਵੀਂ ਕਲਾਸ ਤੱਕ ਦੇ ਬੱਚਿਆਂ ਦੀ ਪੜ੍ਹਾਈ ਵਿੱਚ ਹੋਰ ਸੁਧਾਰ ਕਰਨ ਅਤੇ ਮੁਲੰਕਣ ਕਰਨ ਲਈ ਇਕ ਵਾਰ ਫਿਰ ਤੋਂ ਹੁਣ ਬੱਚਿਆਂ ਦੇ ਮਾਪੇ ਅਤੇ ਅਧਿਆਪਕਾਂ ਦੀ ਮੀਟਿੰਗ ਕਰਵਾਉਣ ਦੇ ਹੁਕਮ ਜਾਰੀ ਕਰ ਦਿੱਤੇ ਹਨ।

ਇਹ ਮਾਪੇ ਅਤੇ ਅਧਿਆਪਕ ਮਿਲਣੀ ਪੰਜਾਬ ਦੇ ਸਾਰੇ ਅਪਰ ਪ੍ਰਾਇਮਰੀ ਸਕੂਲਾਂ ਅੰਦਰ 8 ਤੇ 9 ਮਾਰਚ 2021 ਨੂੰ ਕੀਤੀ ਜਾਵੇਗੀ। ਇਸ ਤੋਂ ਪਹਿਲਾਂ ਵੀ ਅਜਿਹੀ ਮਿਲਣੀ ਆਯੋਜਿਤ ਕੀਤੀ ਗਈ ਸੀ। ਇਸ ਮਿਲਣੀ ਦਾ ਮਕਸਦ ਬੱਚਿਆਂ ਦੀ ਪੜ੍ਹਾਈ ਨੂੰ ਵਧੇਰੇ ਯੋ-ਜ-ਨਾ-ਬੱ-ਧ ਬਣਾਉਣਾ ਹੈ। ਸਕੂਲ ਸਿੱਖਿਆ ਵਿਭਾਗ ਦੇ ਇਕ ਬੁਲਾਰੇ ਨੇ ਦੱਸਿਆ ਕਿ ਡਾਇਰੈਕਟਰ ਐਸ. ਸੀ. ਈ.ਆਰ. ਟੀ. ਵੱਲੋਂ ਜਾਰੀ ਕੀਤੇ ਗਏ ਪੱਤਰ ਵਿਚ ਇਨ੍ਹਾਂ ਮੀਟਿੰਗਾਂ ਦੌਰਾਨ ਅਧਿਆਪਕਾਂ ਨੂੰ ਬੱਚਿਆਂ ਅਤੇ ਉਨ੍ਹਾਂ ਦੇ ਮਾਪਿਆਂ ਤੱਕ ਪਹੁੰਚ ਕਰਨ ਲਈ ਕਿਹਾ ਗਿਆ ਹੈ।

ਇਸ ਮੀਟਿੰਗ ਨਾਲ ਬੱਚਿਆਂ ਦੇ ਮਾਪਿਆਂ ਵੱਲੋਂ ਦੱਸੀਆਂ ਗਈਆਂ ਕਮਜ਼ੋਰੀਆਂ ਦਾ ਪਤਾ ਲੱਗੇਗਾ ਅਤੇ ਅਧਿਆਪਕਾਂ ਵੱਲੋਂ ਉਨ੍ਹਾਂ ਵਿੱਚ ਸੁਧਾਰ ਕਰਨ ਲਈ ਹੋਰ ਬੇਹਤਰ ਤਰੀਕੇ ਅਪਣਾਏ ਜਾਣਗੇ। ਇਸ ਮਿਲਣੀ ਵਿੱਚ ਬੱਚਿਆਂ ਦੇ ਮਾਪਿਆਂ ਨੂੰ ਵਿਸ਼ਾਵਾਰ ਮੁ-ਲਾਂ-ਕ-ਣ ਤੋਂ ਜਾਣੂ ਕਰਵਾਉਣਾ ਹੈ। ਜਿਸ ਨਾਲ ਸੱਤ ਪ੍ਰਤਿਸ਼ਤ ਮਿਸ਼ਨ ਦੀ ਤਿਆਰੀ ਕੀਤੀ ਜਾ ਸਕੇ। ਸਰਕਾਰ ਵੱਲੋਂ ਕਰੋਨਾ ਨੂੰ ਦੇਖਦੇ ਹੋਏ ਅਧਿਆਪਕਾਂ ਨੂੰ ਕਰੋਨਾ ਸਬੰਧੀ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਵੀ ਕੀਤੀ ਗਈ ਹੈ।