ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਅੱਜ ਮਿਲ ਰਹੀਆਂ ਇਸ ਕਰਕੇ ਵਧਾਈਆਂ

ਆਈ ਤਾਜਾ ਵੱਡੀ ਖਬਰ 

ਪੰਜਾਬੀ ਵਿਚ ਸਿਆਸਤ ਨਾਲ ਜੁੜੀਆਂ ਹੋਈਆਂ ਬਹੁਤ ਸਾਰੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ, ਜੋ ਲੋਕਾਂ ਨੂੰ ਹੈਰਾਨ ਕਰ ਦਿੰਦੀਆਂ ਹਨ। ਰਾਜਨੀਤੀ ਵਿੱਚ ਬਹੁਤ ਸਾਰੀਆਂ ਅਜਿਹੀਆਂ ਸ਼ਖ਼ਸੀਅਤਾਂ ਹਨ ਜਿਨ੍ਹਾਂ ਨੇ ਲੰਮਾ ਸਮਾਂ ਇਸ ਰਾਜਨੀਤੀ ਵਿੱਚ ਗੁਜ਼ਾਰਿਆ ਹੈ ਅਤੇ ਰਾਜਨੀਤੀ ਦੇ ਹਰ ਇਕ ਪਹਿਲੂ ਤੋਂ ਜਾਣੂ ਹਨ। ਜਿਨ੍ਹਾਂ ਨੇ ਆਪਣੀ ਇਸ ਯੋਗਤਾ ਦੇ ਸਿਰ ਤੇ ਰਾਜਨੀਤੀ ਵਿੱਚ ਲੰਮਾ ਸਮਾਂ ਗੁਜਾਰਿਆ ਹੈ। ਅਜਿਹੀਆ ਰਾਜਨੀਤਿਕ ਸਖ਼ਸ਼ੀਅਤਾਂ ਬਹੁਤ ਸਾਰੇ ਲੋਕਾਂ ਲਈ ਵੀ ਇੱਕ ਪ੍ਰੇਰਨਾ ਸਰੋਤ ਬਣੀਆਂ ਹੋਈਆਂ ਹਨ। ਜਿਨ੍ਹਾਂ ਵੱਲੋਂ ਪੰਜਾਬ ਵਿੱਚ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਅਤੇ ਆਪਣੀ ਪਾਰਟੀ ਨੂੰ ਅੱਗੇ ਲਿਜਾਣ ਵਾਸਤੇ ਕਈ ਕਦਮ ਚੁੱਕੇ ਗਏ ਹਨ। ਉਥੇ ਹੀ ਅਜਿਹੀਆਂ ਸਖਸ਼ੀਅਤਾਂ ਦੇ ਨਾਲ ਜੁੜੀਆਂ ਹੋਈਆਂ ਬਹੁਤ ਸਾਰੀਆਂ ਖ਼ਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਜਿਸ ਵਿੱਚ ਉਨ੍ਹਾਂ ਦੀ ਨਿੱਜੀ ਜ਼ਿੰਦਗੀ ਬਾਰੇ ਹੁੰਦੀਆਂ ਹਨ।

ਜਿੱਥੇ ਹੁਣ ਅਗਲੇ ਸਾਲ ਹੋਣ ਵਾਲੀਆਂ 2022 ਦੀਆਂ ਚੋਣਾਂ ਵਾਸਤੇ ਵੀ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਹੁਣ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਅੱਜ ਇਸ ਕਰਕੇ ਵਧਾਈਆਂ ਮਿਲ ਰਹੀਆਂ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਜਿੱਥੇ 94 ਸਾਲ ਦੇ ਹੋ ਗਏ ਹਨ ਉਥੇ ਹੀ ਉਨ੍ਹਾਂ ਦੇ ਪ੍ਰਸੰਸਕਾਂ ਵੱਲੋਂ ਉਨ੍ਹਾਂ ਨੂੰ ਮੁਬਾਰਕਬਾਦ ਵੀ ਦਿੱਤੀ ਜਾ ਰਹੀ ਹੈ। ਸਭ ਜਾਣਦੇ ਹਨ ਕਿ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਆਪਣੇ ਜੀਵਨ ਕਾਲ ਦੌਰਾਨ ਪੰਜਾਬ ਦੇ ਪੰਜ ਵਾਰ ਮੁੱਖ ਮੰਤਰੀ ਰਹਿ ਚੁੱਕੇ ਹਨ।

ਅਤੇ ਆਪਣੇ ਜੀਵਨ ਕਾਲ ਵਿੱਚ ਉਨ੍ਹਾਂ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਰਹਿਣ ਦੌਰਾਨ ਵੱਖ-ਵੱਖ ਮੋਰਚਿਆਂ ਦੀ ਅਗਵਾਈ ਕਰਦੇ ਹੋਏ 17 ਸਾਲਾਂ ਤੱਕ ਜੇਲ੍ਹ ਵਿੱਚ ਵੀ ਰਹਿ ਚੁੱਕੇ ਹਨ। ਆਖਰੀ ਵਾਰ ਉਹ 2012 ਵਿਚ ਪੰਜਾਬ ਦੇ ਮੁੱਖ ਮੰਤਰੀ ਬਣੇ ਸਨ। ਜਿਸ ਕਾਰਨ ਉਨ੍ਹਾਂ ਨੂੰ ਪੰਜਾਬ ਦੇ ਸਭ ਤੋਂ ਵੱਡੀ ਉਮਰ ਦੇ ਮੁੱਖ ਮੰਤਰੀ ਵਜੋਂ ਵੀ ਅਹਿਮੀਅਤ ਮਿਲੀ ਹੈ। ਉਨ੍ਹਾਂ ਦਾ ਜਨਮ ਪਿੰਡ ਅਬੁਲ ਖੁਰਾਣਾ ਵਿਖੇ 1927 ਨੂੰ ਹੋਇਆ ਸੀ। ਅਤੇ ਉਨ੍ਹਾਂ ਵੱਲੋਂ ਆਪਣੀ ਵਿੱਦਿਆ ਲਾਹੌਰ ਦੇ ਫੋਰ ਮੈਨ ਕ੍ਰਿਸਚੀਅਨ ਕਾਲਜ ਤੋਂ ਪੂਰੀ ਕੀਤੀ ਗਈ ਸੀ।

ਅਤੇ ਉਹ ਪਿੰਡ ਬਾਦਲ ਦੇ ਪਹਿਲੇ ਸਰਪੰਚ 1947 ਵਿੱਚ ਬਣੇ ਸਨ ਉਸ ਸਮੇਂ ਉਨ੍ਹਾਂ ਵੱਲੋਂ ਆਪਣੇ ਰਾਜਨੀਤਿਕ ਸਫ਼ਰ ਦੀ ਸ਼ੁਰੂਆਤ ਕੀਤੀ ਗਈ। ਜਿੱਥੇ ਉਨ੍ਹਾਂ ਨੂੰ ਸਭ ਤੋਂ ਵੱਡੀ ਉਮਰ ਦੇ ਮੁੱਖ ਮੰਤਰੀ ਬਣਨ ਦਾ ਦਰਜਾ ਹਾਸਲ ਹੋਇਆ ਉਥੇ ਹੀ ਉਨ੍ਹਾਂ ਨੂੰ ਸਭ ਤੋਂ ਛੋਟੀ ਉਮਰ ਦੇ ਮੁੱਖ ਮੰਤਰੀ ਬਣਨ ਦਾ ਸੁਭਾਗ ਵੀ 1970 ਵਿੱਚ ਪ੍ਰਾਪਤ ਹੋਇਆ। ਜਿਸ ਸਮੇਂ ਉਹ ਪਹਿਲੀ ਵਾਰ ਮੁੱਖ ਮੰਤਰੀ ਚੁਣੇ ਗਏ ਸਨ। ਇਸ ਬਾਰ ਆਉਣ ਵਾਲੀਆਂ ਚੋਣਾਂ ਵਿੱਚ ਉਹਨਾਂ ਦੇ ਚੋਣ ਲੜਨ ਬਾਰੇ ਕੁਝ ਵੀ ਕਿਹਾ ਨਹੀਂ ਜਾ ਸਕਦਾ।