Thursday , June 30 2022

ਪੰਜਾਬ : ਮੋਟਰ ਸਾਈਕਲ ਸਮੇਤ ਮੁੰਡੇ ਨੇ ਮਾਰੀ ਨਹਿਰ ਚ ਛਾਲ – ਕਾਰਨ ਜਾਣ ਸਭ ਰਹਿ ਗਏ ਹੱਕੇ ਬੱਕੇ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿੱਚ ਅੱਜ ਬਹੁਤ ਸਾਰੇ ਨੌਜਵਾਨਾਂ ਦੀ ਮੌਤ ਸੜਕ ਹਾਦਸਿਆਂ, ਅਤੇ ਨਸ਼ਿਆਂ ਦੇ ਕਾਰਨ ਹੋ ਰਹੀ ਹੈ ਜਿਸ ਨਾਲ ਬਹੁਤ ਸਾਰੇ ਮਾਪਿਆਂ ਦੇ ਪੁੱਤਰ ਉਨ੍ਹਾਂ ਤੋਂ ਹਮੇਸ਼ਾ ਲਈ ਦੂਰ ਹੋ ਜਾਂਦੇ ਹਨ। ਉੱਥੇ ਹੀ ਬਹੁਤ ਸਾਰੇ ਨੌਜਵਾਨਾਂ ਵੱਲੋਂ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਜਾਂਦੀ ਹੈ, ਜਿਸ ਕਾਰਨ ਪਰਿਵਾਰ ਨੂੰ ਕਦੇ ਵੀ ਨਾ ਭੁੱਲਣ ਵਾਲਾ ਦੁੱਖ ਲੱਗ ਜਾਂਦਾ ਹੈ। ਮਾਪਿਆਂ ਵੱਲੋਂ ਜਿੱਥੇ ਆਪਣੇ ਬੱਚਿਆਂ ਦੀ ਖੁਸ਼ੀ ਲਈ ਹਰ ਇੱਕ ਖੁਸ਼ੀ ਕੁਰਬਾਨ ਕਰ ਦਿੱਤੀ ਜਾਂਦੀ ਹੈ। ਉਥੇ ਹੀ ਬਹੁਤ ਸਾਰੇ ਨੌਜਵਾਨਾਂ ਵੱਲੋਂ ਜਵਾਨੀ ਵਿਚ ਕੀਤੀਆਂ ਜਾਂਦੀਆਂ ਗਲਤੀਆਂ ਕਾਰਨ ਅਜਿਹੀਆਂ ਘਟਨਾਵਾਂ ਨੂੰ ਅੰਜ਼ਾਮ ਦੇ ਦਿੱਤਾ ਜਾਂਦਾ ਹੈ ਜਿਸ ਦਾ ਖਮਿਆਜਾ ਸਾਰੇ ਪਰਿਵਾਰ ਨੂੰ ਭੁਗਤਣਾ ਪੈਂਦਾ ਹੈ।

ਹੁਣ ਮੋਟਰਸਾਈਕਲ ਸਮੇਤ ਇੱਕ ਮੁੰਡੇ ਵੱਲੋਂ ਨਹਿਰ ਵਿਚ ਛਾਲ ਮਾਰ ਦਿੱਤੀ ਗਈ ਹੈ ਜਿਸ ਬਾਰੇ ਸੁਣ ਕੇ ਸਾਰੇ ਹੈਰਾਨ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਸਮਾਣਾ ਦੇ ਅਧੀਨ ਆਉਣ ਵਾਲੀ ਭਾਖੜਾ ਨਹਿਰ ਤੋਂ ਸਾਹਮਣੇ ਆਈ ਹੈ। ਜਿਥੇ ਇੱਕ ਨੌਜਵਾਨ ਵੱਲੋਂ ਚਾਰ ਦਿਨ ਪਹਿਲਾਂ ਮੋਟਰਸਾਈਕਲ ਸਮੇਤ ਛਾਲ ਮਾਰ ਦਿੱਤੀ ਗਈ ਸੀ। ਉਥੇ ਇਕ ਲਾਸ਼ ਮਿਲਣ ਤੇ ਇਸ ਸਾਰੀ ਘਟਨਾ ਦਾ ਖੁਲਾਸਾ ਹੋਇਆ ਹੈ। ਜਿੱਥੇ ਪੁਲਿਸ ਵੱਲੋਂ ਇਸ ਲਾਸ਼ ਨੂੰ ਬਰਾਮਦ ਕੀਤਾ ਗਿਆ ਹੈ। ਉਥੇ ਹੀ ਪੁਲਿਸ ਵੱਲੋਂ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਸਮਾਣਾ ਦੇ ਸਿਵਲ ਹਸਪਤਾਲ ਭੇਜ ਦਿੱਤਾ ਗਿਆ ਹੈ।

ਮ੍ਰਿਤਕ ਨੌਜਵਾਨਾਂ ਦੀ ਪਹਿਚਾਣ ਚੰਚਲ ਜਿੰਦਰ ਪਿਤਾ ਸੁਰਿੰਦਰ ਕੁਮਾਰ ਨਿਵਾਸੀ ਪਿੰਡ ਬਾਦਸ਼ਾਹਪੁਰ ਉਗੋਕੇ ਵਜੋਂ ਦੱਸੀ ਗਈ ਹੈ। ਇਸ ਘਟਨਾ ਦੀ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਦੇ ਪਿਤਾ ਵੱਲੋਂ ਦੱਸਿਆ ਗਿਆ ਹੈ ਕਿ ਉਨ੍ਹਾਂ ਦਾ ਪੁੱਤਰ ਜਿੱਥੇ ਆਦਰਸ਼ ਕਾਲਜ ਵਿੱਚ ਪੜ੍ਹ ਰਿਹਾ ਸੀ। ਉਥੇ ਹੀ ਨਾਲ ਪੜ੍ਹਨ ਵਾਲੀ ਲੜਕੀ ਸਰਬਜੀਤ ਕੌਰ ਦੇ ਨਾਲ ਪ੍ਰੇਮ ਸੰਬੰਧ ਸਨ। ਜਿਸ ਵੱਲੋਂ ਉਸ ਨੂੰ ਪ੍ਰੇਮ ਜਾਲ ਵਿਚ ਫਸਾ ਕੇ ਵਿਆਹ ਦਾ ਝਾਂਸਾ ਦਿੱਤਾ ਗਿਆ ਸੀ। ਹੁਣ ਜਦੋਂ ਲੜਕੀ ਵੱਲੋਂ 24 ਨਵੰਬਰ ਨੂੰ ਵਿਆਹ ਕਰਵਾਉਣ ਤੋਂ ਇਨਕਾਰ ਕਰ ਦਿੱਤਾ ਗਿਆ।

ਉਨ੍ਹਾਂ ਦੇ ਬੇਟੇ ਵੱਲੋਂ ਮਾਨਸਿਕ ਤਣਾਅ ਦੇ ਕਾਰਨ ਪਿੰਡ ਧਨੇਠਾ ਭਾਖੜਾ ਨਹਿਰ ਵਿੱਚ ਛਾਲ ਮਾਰ ਦਿੱਤੀ ਅਤੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਉਥੇ ਹੀ ਪੁਲਿਸ ਵੱਲੋਂ ਦੋਸ਼ੀ ਸਰਬਜੀਤ ਕੌਰ ਅਤੇ ਪ੍ਰਿੰਸਦੀਪ ਸਿੰਘ ਦੇ ਖਿਲਾਫ ਮ੍ਰਿਤਕ ਨੌਜਵਾਨ ਦੇ ਪਿਤਾ ਦੇ ਬਿਆਨਾਂ ਦੇ ਅਧਾਰ ਉੱਪਰ ਮਾਮਲਾ ਦਰਜ ਕੀਤਾ ਗਿਆ ਹੈ। ਜਿਸ ਤੋਂ ਬਾਅਦ ਦੋਸ਼ੀਆਂ ਦੀ ਭਾਲ ਕੀਤੀ ਜਾ ਰਹੀ ਹੈ।