Thursday , January 20 2022

ਪੰਜਾਬ : ਰੁਸ ਕੇ ਗਈ ਘਰਵਾਲੀ ਤੋਂ ਬਾਅਦ ਪਤੀ ਨੇ ਕਰਤਾ ਅਜਿਹਾ ਕਾਂਡ ਦੇਖ ਉਡੇ ਲੋਕਾਂ ਦੇ ਹੋਸ਼ – ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਦੇਸ਼ ਭਰ ਵਿਚ ਰੋਜ਼ਾਨਾ ਹੀ ਅਜਿਹੀਆਂ ਬਹੁਤ ਸਾਰੀਆਂ ਘਟਨਾਵਾਂ ਦੇਖਣ ਨੂੰ ਮਿਲ ਜਾਂਦੀਆਂ ਹਨ ਜੋ ਸਾਨੂੰ ਧੁਰ ਅੰਦਰੋਂ ਹਿਲਾ ਕੇ ਰੱਖ ਦਿੰਦੀਆਂ ਹਨ। ਪੰਜਾਬ ਵਿਚ ਪਿਛਲੇ ਕਾਫੀ ਸਮੇਂ ਤੋਂ ਬਹੁਤ ਸਾਰੀਆਂ ਅਜਿਹੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ ,ਜਿਸ ਵਿਚ ਸ਼ਾਦੀਸ਼ੁਦਾ ਲੋਕਾਂ ਵੱਲੋਂ ਖੁਦਕੁਸ਼ੀ ਕੀਤੇ ਜਾਣ ਦੀ ਘਟਨਾ ਸਾਹਮਣੇ ਆਉਂਦੀ ਹੈ। ਜਿੱਥੇ ਇਕ ਮਾਮਲਾ ਅਜੇ ਤੱਕ ਠੰਢਾ ਨਹੀਂ ਪਿਆ ਹੁੰਦਾ, ਉਥੇ ਅਜਿਹੇ ਹੀ ਹੋਰ ਮਾਮਲੇ ਦੀ ਖਬਰ ਸਾਹਮਣੇ ਆਉਂਦੀ ਰਹਿੰਦੀ ਹੈ। ਮਾਨਸਿਕ ਰੋਗ ਅੱਜ ਦੇ ਯੁੱਗ ਵਿੱਚ ਇੱਕ ਅਜਿਹਾ ਭਿਆਨਕ ਰੋਗ ਬਣ ਗਿਆ ਹੈ ,ਜਿਸ ਨੇ ਲੱਖਾਂ ਜ਼ਿੰਦਗੀਆਂ ਤਬਾਹ ਕਰ ਦਿੱਤੀਆਂ ਹਨ ਅਤੇ ਬਹੁਤ ਸਾਰੇ ਪਰਿਵਾਰਾਂ ਤੋਂ ਮੈਂਬਰ ਖੋਹ ਲਏ ਹਨ।

ਇਸ ਬਿਮਾਰੀ ਦਾ ਸਭ ਤੋਂ ਜਿਆਦਾ ਪ੍ਰਭਾਵ ਵਿਆਹੁਤਾ ਜ਼ਿੰਦਗੀ ਜੀਅ ਰਹੇ ਲੋਕਾਂ ਤੇ ਪੈਂਦਾ ਹੈ ਤੇ ਆਪਸੀ ਅਣਬਣ ਦੇ ਚਲਦਿਆਂ ਉਨ੍ਹਾਂ ਵੱਲੋਂ ਗਲਤ ਕਦਮ ਉਠਾ ਲੈਂਦੇ ਹਨ, ਜਿਸ ਦਾ ਖ਼ਾਮਿਆਜ਼ਾ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਭੁਗਤਣਾ ਪੈਂਦਾ ਹੈ। ਅਜਿਹੀ ਹੀ ਇੱਕ ਘਟਨਾ ਲੁਧਿਆਣਾ ਤੋਂ ਸਾਹਮਣੇ ਆ ਰਹੀ ਹੈ, ਜਿਸ ਵਿੱਚ ਪਤਨੀ ਦਾ ਵਿਛੋੜਾ ਨਾ ਸਹਿਣ ਕਾਰਨ ਪਤੀ ਵੱਲੋਂ ਖੌਫਨਾਕ ਕਦਮ ਚੁੱਕਿਆ ਗਿਆ, ਜਿਸ ਨੂੰ ਦੇਖ ਕੇ ਲੋਕਾਂ ਦੇ ਹੋਸ਼ ਉੱਡ ਗਏ। ਪ੍ਰਾਪਤ ਜਾਣਕਾਰੀ ਅਨੁਸਾਰ ਯੂਪੀ ਦੇ ਰਹਿਣ ਵਾਲੇ ਸੁਰਜੀਤ ਜੋ ਕਾਫੀ ਲੰਬੇ ਸਮੇਂ ਤੋਂ ਇਕ ਫੈਕਟਰੀ ਵਿਚ ਜੈਕਟਾਂ ਦੇ ਲਿਫਾਫੇ ਸਿਲਾਈ ਕਰਨ ਦਾ ਕੰਮ ਕਰਦਾ ਸੀ ਦਾ 8 ਸਾਲ ਪਹਿਲਾਂ ਵਿਆਹ ਹੋਇਆ ਸੀ, ਜਿਸ ਤੋਂ ਉਸ ਦੇ ਤਿੰਨ ਬੱਚੇ ਜਿਨ੍ਹਾਂ ਵਿਚ ਇਕ ਬੇਟਾ ਅਤੇ ਦੋ ਬੇਟੀਆਂ ਹਨ।

ਆਰਥਿਕ ਤੰਗੀ ਨੂੰ ਲੈ ਕੇ ਅਕਸਰ ਹੀ ਉਸ ਦਾ ਆਪਣੀ ਪਤਨੀ ਨਾਲ ਮਨ ਮੁਟਾਵ ਚਲਦਾ ਰਹਿੰਦਾ ਸੀ ਅਤੇ ਕੁਝ ਦਿਨ ਪਹਿਲਾਂ ਉਸ ਦੀ ਪਤਨੀ ਇਸ ਗੱਲ ਤੋਂ ਝਗੜਾ ਕਰਕੇ ਆਪਣੇ ਬੱਚਿਆਂ ਨੂੰ ਨਾਲ ਲੈ ਕੇ ਪੇਕੇ ਘਰ ਚਲੀ ਗਈ। ਇਸ ਘਟਨਾ ਤੋਂ ਬਾਅਦ ਸੁਰਜੀਤ ਮਾਨਸਿਕ ਤੌਰ ਤੇ ਪ੍ਰੇਸ਼ਾਨ ਹੋ ਗਿਆ ਸੀ। ਸੁਰਜੀਤ ਦੇ ਪਿਤਾ ਰਾਜਾ ਰਾਮ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਐਤਵਾਰ ਨੂੰ ਛੁੱਟੀ ਹੋਣ ਦੇ ਕਾਰਨ ਸੁਰਜੀਤ ਘਰ ਵਿੱਚ ਹੀ ਮੌਜੂਦ ਸੀ ਅਤੇ ਜਦੋਂ ਕਾਫੀ ਸਮਾਂ ਹੋਣ ਦੇ ਬਾਵਜੂਦ ਸੁਰਜੀਤ ਘਰ ਵਿੱਚ ਨਹੀਂ ਦਿਸਿਆ ਤਾਂ ਉਹ ਉਸ ਦੇ ਕਮਰੇ ਵਿੱਚ ਗਏ।

ਕਮਰੇ ਵਿਚ ਜਾ ਕੇ ਦੇਖਿਆ ਕਿ ਸੁਰਜੀਤ ਨੇ ਚੁੰਨੀ ਦਾ ਸਹਾਰਾ ਲੈ ਕੇ ਆਤਮਹੱਤਿਆ ਕੀਤੀ ਹੈ, ਜਿਸ ਤੋਂ ਬਾਅਦ ਸੁਰਜੀਤ ਨੂੰ ਡਾਕਟਰ ਕੋਲ ਲਿਜਾਇਆ ਗਿਆ ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਕਰਾਰ ਦਿੱਤਾ। ਮੌਕੇ ਤੇ ਪੁੱਜੀ ਪੁਲਿਸ ਅਤੇ ਜਾਂਚ ਅਧਿਕਾਰੀ ਏ ਐਸ ਆਈ ਮਦਨ ਲਾਲ ਨੇ ਜਾਣਕਾਰੀ ਦਿੱਤੀ ਕਿ ਮੌਕੇ ਤੇ ਕੋਈ ਸੁਸਾਈਡ ਨੋਟ ਬਰਾਮਦ ਨਹੀਂ ਹੋਇਆ ਅਤੇ ਨਾ ਹੀ ਖ਼ੁਦਕੁਸ਼ੀ ਦੇ ਕਾਰਨਾਂ ਦਾ ਪਤਾ ਲੱਗ ਸਕਿਆ ਹੈ। ਪੁਲੀਸ ਵੱਲੋਂ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ ਅਤੇ ਰਾਜਾ ਰਾਮ ਦੇ ਬਿਆਨਾਂ ਤੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।