Thursday , August 5 2021

ਪੰਜਾਬ ਲਈ ਹੁਣ ਆਈ ਇਹ ਮਾੜੀ ਖਬਰ, ਸਰਕਾਰ ਪਈ ਫਿਰ ਫਿਕਰਾਂ ਚ

ਆਈ ਤਾਜਾ ਵੱਡੀ ਖਬਰ

ਵਿਸ਼ਵ ਵਿਚ ਆਈ ਕਰੋਨਾ ਨੇ ਸਾਰੀ ਦੁਨੀਆਂ ਨੂੰ ਝੰ-ਜੋ-ੜ ਕੇ ਰੱਖ ਦਿੱਤਾ ਹੈ। ਇਸ ਕਾਰਨ ਸਾਰੀ ਦੁਨੀਆਂ ਨੂੰ ਆਰਥਿਕ ਮੰਦੀ ਦੇ ਦੌਰ ਵਿਚੋਂ ਗੁਜ਼ਰਨਾ ਪੈ ਰਿਹਾ। ਇਸ ਕਰੋਨਾ ਦੀ ਮਾਰ ਝੱਲ ਰਹੇ ਸਭ ਦੇਸ਼ਾਂ ਵੱਲੋਂ ਮੁੜ ਪੈਰਾਂ ਸਿਰ ਹੋਣ ਲਈ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਸਨ , ਕਿ ਇਸਦੀ ਅਗਲੀ ਲਹਿਰ ਨੇ ਮੁੜ ਤੋਂ ਲੋਕਾਂ ਨੂੰ ਘਰਾਂ ਅੰਦਰ ਢਕ ਦਿੱਤਾ। ਬ੍ਰਿਟੇਨ ਵਿਚ ਮਿਲਣ ਵਾਲੇ ਕਰੋਨਾ ਵਾਇਰਸ ਦੇ ਨਵੇਂ ਸਟਰੇਨ ਕਾਰਨ ਸਾਰੀ ਦੁਨੀਆਂ ਫਿਰ ਤੋਂ ਚਿੰਤਾ ਵਿੱਚ ਪੈ ਗਈ ਹੈ। ਕਰੋਨਾ ਦੀ ਅਗਲੀ ਲਹਿਰ ਕਾਰਨ ਬਹੁਤ ਸਾਰੇ ਦੇਸ਼ਾਂ ਵਿੱਚ ਮੁੜ ਤੋਂ ਤਾਲਾਬੰਦੀ ਕੀਤੀ ਗਈ ਹੈ, ਤਾਂ ਜੋ ਕਰੋਨਾ ਦੇ ਪਰਸਾਰ ਨੂੰ ਰੋਕਿਆ ਜਾ ਸਕੇ।

ਪੰਜਾਬ ਲਈ ਹੁਣ ਇਕ ਮਾੜੀ ਖਬਰ ਸਾਹਮਣੇ ਆਈ ਹੈ ਜਿਸ ਕਾਰਨ ਸਰਕਾਰ ਫਿਰ ਤੋਂ ਚਿੰਤਾ ਵਿੱਚ ਪੈ ਗਈ ਹੈ। ਸੂਬੇ ਅੰਦਰ ਕਰੋਨਾ ਕੇਸਾਂ ਵਿਚ ਆਈ ਕਮੀ ਨੂੰ ਵੇਖਦੇ ਹੋਏ ਸਰਕਾਰ ਵੱਲੋਂ ਮੁੜ ਤੋਂ ਵਿੱਦਿਅਕ ਅਦਾਰਿਆਂ ਨੂੰ ਵੀ ਖੋਲ੍ਹਿਆ ਗਿਆ ਸੀ ਤਾਂ ਜੋ ਬੱਚਿਆਂ ਦੀ ਪੜ੍ਹਾਈ ਨੂੰ ਵੀ ਲਗਾਤਾਰ ਜਾਰੀ ਰੱਖਿਆ ਜਾ ਸਕੇ। ਹੁਣ ਕੁੱਝ ਸਮੇਂ ਤੋਂ ਦੁਬਾਰਾ ਕਰੋਨਾ ਦੇ ਕੇਸਾਂ ਵਿੱਚ ਵਾਧਾ ਦਰਜ ਕੀਤਾ ਜਾ ਰਿਹਾ ਹੈ। ਪੰਜਾਬ ਵਿੱਚ 24 ਘੰਟਿਆਂ ਦੌਰਾਨ 389 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਨੋਡਲ ਅਧਿਕਾਰੀ ਰਾਜੇਸ਼ ਭਾਸਕਰ ਨੇ ਲੋਕਾਂ ਨੂੰ ਕਰੋਨਾ ਸਬੰਧੀ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਹੈ।

ਉਨ੍ਹਾਂ ਜਾਂਣਕਾਰੀ ਦਿੱਤੀ ਕਿ ਮੰਗਲ ਵਾਰ ਨੂੰ ਲੁਧਿਆਣੇ ,ਜਲੰਧਰ 3,3 ਗੁਰਦਾਸਪੁਰ ਤੇ ਹੁਸ਼ਿਆਰਪੁਰ 2,2 ਅੰਮ੍ਰਿਤਸਰ ,ਬਠਿੰਡਾ ,ਫਿਰੋਜ਼ਪੁਰ, ਪਟਿਆਲਾ ਅਤੇ ਤਰਨਤਾਰਨ ਵਿਚ 1,1 ਵਿਅਕਤੀ ਦੀ ਮੌਤ ਹੋਈ ਹੈ। ਕੇਸਾਂ ਦਾ ਵਾਧਾ ਮੁੜ ਤੋਂ ਚਿੰਤਾ ਦਾ ਵਿਸ਼ਾ ਬਣ ਚੁੱਕਾ ਹੈ। ਕਰੋਨਾ ਨੂੰ ਠੱਲ੍ਹ ਪਾਉਣ ਲਈ ਹੁਣ ਤੱਕ ਦੇਸ਼ ਅੰਦਰ 1,11,16,854 ਲੋਕਾਂ ਦਾ ਟੀਕਾਕਰਣ ਕੀਤਾ ਜਾ ਚੁੱਕਾ ਹੈ। ਹੁਣ ਤੱਕ ਦੇਸ਼ ਅੰਦਰ ਨਵੇਂ ਮਾਮਲਿਆਂ ਦੇ ਸਾਹਮਣੇ ਆਉਣ ਨਾਲ ਕੇਸਾਂ ਦੀ ਗਿਣਤੀ 1,10,05,850 ਹੋ ਚੁੱਕੀ ਹੈ,

ਐਕਟਿਵ ਕੇਸ 1,50,055, ਤੇ 1,56,385 ਮੌਤਾਂ ਹੋ ਚੁੱਕੀਆਂ ਹਨ। ਸਰਕਾਰ ਵੱਲੋਂ ਦੇਸ਼ ਵਿਚ ਕਰੋਨਾ ਟੈਸਟ ਵਿੱਚ ਤੇਜ਼ੀ ਆਈ ਹੈ । ਹੁਣ ਤੱਕ ਦੇਸ਼ ਅੰਦਰ 21.15 ਕਰੋੜ ਸੈਂਪਲ ਟੈਸਟ ਕੀਤੇ ਜਾ ਚੁੱਕੇ ਹਨ। 24 ਘੰਟਿਆਂ ਦੌਰਾਨ ਦੇਸ਼ ਅੰਦਰ 6,20,216 ਟੈਸਟ ਕੀਤੇ ਜਾ ਚੁੱਕੇ ਹਨ।