ਪੰਜਾਬ : ਵਿਆਹ ਦੀਆਂ ਖੁਸ਼ੀਆਂ ਚ ਪਏ ਕੀਰਨੇ ਜਾਗੋ ਤੇ ਵਾਪਰ ਗਿਆ ਇਹ ਕਾਂਡ ਮਚੀ ਹਾਹਾਕਾਰ

ਆਈ ਤਾਜ਼ਾ ਵੱਡੀ ਖਬਰ 

ਵਿਆਹ ਦੀ ਖ਼ਬਰ ਸੁਣਦੇ ਹੀ ਜਿੱਥੇ ਬਹੁਤ ਸਾਰੇ ਪਰਿਵਾਰਾਂ ਵਿਚ ਖੁਸ਼ੀ ਦੀ ਲਹਿਰ ਫੈਲ ਜਾਂਦੀ ਹੈ ਅਤੇ ਸਾਰੇ ਪਰਿਵਾਰਕ ਮੈਂਬਰਾਂ ਵੱਲੋਂ ਵਿਆਹ ਵਾਸਤੇ ਕਈ ਤਰਾਂ ਦੀਆਂ ਤਿਆਰੀਆਂ ਕੀਤੀਆਂ ਜਾਂਦੀਆਂ ਹਨ। ਉਥੇ ਹੀ ਰਿਸ਼ਤੇਦਾਰਾਂ ਦਾ ਆਉਣਾ-ਜਾਣਾ ਸ਼ੁਰੂ ਹੋ ਜਾਂਦਾ ਹੈ ਜਿਸ ਨਾਲ ਪਰਿਵਾਰ ਦੀਆਂ ਖੁਸ਼ੀਆਂ ਦੁੱਗਣੀਆਂ ਹੋ ਜਾਂਦੀਆਂ ਹਨ। ਪਰ ਕੁਝ ਲੋਕਾਂ ਵੱਲੋਂ ਵਿਆਹ ਵਿੱਚ ਕੀਤੀ ਜਾਂਦੀ ਅਣਗਹਿਲੀ ਦੇ ਕਾਰਨ ਅਜਿਹੇ ਹਾਦਸੇ ਵਾਪਰ ਜਾਂਦੇ ਹਨ ਜਿਸ ਨਾਲ ਵਿਆਹ ਦੀਆਂ ਖ਼ੁਸ਼ੀਆਂ ਗਮੀਆਂ ਵਿਚ ਤਬਦੀਲ ਹੋ ਜਾਂਦੀਆਂ ਹਨ। ਇਕ ਇਨਸਾਨ ਦੀ ਗਲਤੀ ਦਾ ਖਮਿਆਜਾ ਬਹੁਤ ਸਾਰੇ ਪਰਿਵਾਰਾਂ ਨੂੰ ਭੁਗਤਣਾ ਪੈ ਜਾਂਦਾ ਹੈ।

ਸਰਕਾਰ ਵੱਲੋਂ ਜਿਥੇ ਵਿਆਹ-ਸ਼ਾਦੀਆਂ ਉੱਪਰ ਅਸਲੇ ਦੀ ਵਰਤੋਂ ਕਰਨ ਦੀ ਪਾਬੰਦੀ ਲਗਾਈ ਜਾਂਦੀ ਹੈ ਪਰ ਫਿਰ ਵੀ ਕੁਝ ਲੋਕਾਂ ਵੱਲੋਂ ਲਾਗੂ ਕੀਤੀਆਂ ਗਈਆਂ ਇਨ੍ਹਾਂ ਹਦਾਇਤਾਂ ਦੀ ਉਲੰਘਣਾ ਕੀਤੀ ਜਾਂਦੀ ਹੈ। ਹੁਣ ਵਿਆਹ ਦੀਆਂ ਖੁਸ਼ੀਆਂ ਵਿਚ ਕੀਰਨੇ ਪਏ ਹਨ ਜਿੱਥੇ ਜਾਗੋ ਤੇ ਇਹ ਵੱਡਾ ਹਾਦਸਾ ਵਾਪਰ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਫਿਰੋਜ਼ਪੁਰ ਅਧੀਨ ਆਉਂਦੇ ਪਿੰਡ ਚੁਗੱਤੇ ਵਾਲਾ ਤੋਂ ਸਾਹਮਣੇ ਆਈ ਹੈ। ਜਿੱਥੇ ਇਕ ਪਰਿਵਾਰ ਵਿਚ ਵਿਆਹ ਦੀਆਂ ਖੁਸ਼ੀਆਂ ਚੱਲ ਰਹੀਆਂ ਸਨ ਜਿੱਥੇ ਪਰਿਵਾਰ ਵੱਲੋਂ ਰਾਤ ਦੇ ਸਮੇਂ ਜਾਗੋ ਕੱਢੀ ਜਾ ਰਹੀ ਸੀ।

ਸੱਤ ਅੱਠ ਵਜੇ ਰਾਤ ਨੂੰ ਕੀਤੇ ਜਾ ਰਹੇ ਇਸ ਸਮਾਗਮ ਵਿੱਚ ਕਿਸੇ ਵਿਅਕਤੀ ਵੱਲੋਂ ਆਪਣੀ ਰਾਈਫਲ ਨਾਲ ਗੋਲੀ ਚਲਾ ਦਿੱਤੀ ਗਈ। ਵਿਆਹ ਵਿੱਚ ਸ਼ਾਮਲ ਹੋਣ ਆਏ ਇਕ ਔਰਤ ਦੇ ਲੱਗ ਗਈ। ਇਹ ਬੋਲੀ ਜਿੱਥੇ ਔਰਤ ਦੀ ਬਾਂਹ ਅਤੇ ਛਾਤੀ ਵਿਚ ਲੱਗੀ ਉਥੇ ਹੀ ਉਹ ਗੰਭੀਰ ਰੂਪ ਨਾਲ ਜ਼ਖਮੀ ਹੋ ਗਏ ਜਿਸ ਨੂੰ ਇਕ ਨਿੱਜੀ ਹਸਪਤਾਲ ਵਿਖੇ ਲਜਾਇਆ ਗਿਆ। ਉਸ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਉਸ ਨੂੰ ਡੀ ਐਮ ਸੀ ਹਸਪਤਾਲ ਲੁਧਿਆਣਾ ਵਿਖੇ ਰੈਫਰ ਕਰ ਦਿੱਤਾ ਗਿਆ ਜਿੱਥੇ ਉਸ ਦੀ ਜੇਰੇ ਇਲਾਜ ਦੌਰਾਨ ਮੌਤ ਹੋ ਗਈ।

ਜਿਸ ਕਾਰਨ ਵਿਆਹ ਦੀਆਂ ਖ਼ੁਸ਼ੀਆਂ ਗਮੀਆਂ ਵਿਚ ਤਬਦੀਲ ਹੋਵੇਗਾ। ਇਸ ਘਟਨਾ ਦੀ ਜਾਣਕਾਰੀ ਮਿਲਣ ਤੇ ਪੁਲਿਸ ਵੱਲੋਂ ਤੁਰੰਤ ਮੌਕੇ ਉਪਰ ਪਹੁੰਚ ਕਰਦੇ ਹੋਏ ਅਣਪਛਾਤੇ ਵਿਅਕਤੀ ਦੇ ਖਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਇਸ ਸਾਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਮ੍ਰਿਤਕਾਂ ਦੀ ਪਹਿਚਾਣ 65 ਸਾਲਾ ਸੁਖਵੀਰ ਕੌਰ ਪਤਨੀ ਜਸਵੰਤ ਸਿੰਘ ਵਾਸੀ ਪਿੰਡ ਸਰਾਵਾਂ, ਤਹਿਸੀਲ ਮਲੋਟ ਜਿਲਾ ਸ੍ਰੀ ਮੁਕਤਸਰ ਸਾਹਿਬ ਵਜੋਂ ਹੋਈ ਹੈ। ਜੋ ਕਿ ਵਿਆਹ ਵਾਲੇ ਪਰਵਾਰ ਦੀ ਰਿਸ਼ਤੇਦਾਰ ਸੀ।