Saturday , January 22 2022

ਪੰਜਾਬ : ਵਿਆਹ ਦੇ ਤੀਸਰੇ ਦਿਨ ਘਰੇ ਪੈ ਗਏ ਇਸ ਕਾਰਨ ਕੀਰਣੇ – ਸੁਣ ਹਰ ਕਿਸੇ ਦੀ ਗਈ ਰੂਹ ਕੰਬ

ਆਈ ਤਾਜ਼ਾ ਵੱਡੀ ਖਬਰ 

ਕਿਸਾਨ ਜਥੇਬੰਦੀਆਂ ਵੱਲੋਂ ਜਿੱਥੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਪਿਛਲੇ ਲੰਮੇ ਸਮੇਂ ਤੋਂ ਕੇਂਦਰ ਸਰਕਾਰ ਦੇ ਖਿਲਾਫ਼ ਸੰਘਰਸ਼ ਕੀਤਾ ਜਾ ਰਿਹਾ ਹੈ। ਉੱਥੇ ਹੀ ਕੇਂਦਰ ਸਰਕਾਰ ਵੱਲੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਤੋਂ ਇਨਕਾਰ ਕੀਤਾ ਗਿਆ ਹੈ। ਇਸ ਕਿਸਾਨੀ ਸੰਘਰਸ਼ ਦੇ ਦੌਰਾਨ ਬਹੁਤ ਸਾਰੇ ਕਿਸਾਨਾਂ ਦੀ ਮੌਤ ਹੋ ਚੁਕੀ ਹੈ। ਜਿਨ੍ਹਾਂ ਦੇ ਪਰਿਵਾਰਾਂ ਵਿੱਚ ਉਨ੍ਹਾਂ ਦੀ ਕਮੀ ਕਦੇ ਵੀ ਪੂਰੀ ਨਹੀਂ ਹੋ ਸਕਦੀ। ਬਹੁਤ ਸਾਰੇ ਕਿਸਾਨ ਜਿਥੇ ਕਰਜ਼ੇ ਦੀ ਮਾਰ ਹੇਠ ਆਏ ਹੋਏ ਹਨ ਉਥੇ ਹੀ ਬਹੁਤ ਸਾਰੇ ਲੋਕਾਂ ਲਈ ਆਰਥਿਕ ਤੰਗੀ ਦੇ ਚੱਲਦੇ ਹੋਏ ਆਪਣੇ ਘਰ ਦਾ ਗੁਜ਼ਾਰਾ ਕਰਨਾ ਵੀ ਮੁਸ਼ਕਿਲ ਹੋ ਗਿਆ ਹੈ। ਉਥੇ ਹੀ ਆਰਥਿਕ ਮੰਦੀ ਦੇ ਚਲਦਿਆਂ ਹੋਇਆਂ ਕੁਝ ਲੋਕਾਂ ਵੱਲੋਂ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਜਾਂਦੀ ਹੈ।

ਹੁਣ ਵਿਆਹ ਦੇ ਤੀਸਰੇ ਦਿਨ ਹੀ ਘਰ ਵਿਚ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਭਵਾਨੀਗੜ੍ਹ ਦੇ ਪਿੰਡ ਨਾਗਰਾ ਵਿੱਚ ਘਰ ਵਿਚ ਖੁਸ਼ੀਆਂ ਦਾ ਮਾਹੌਲ ਉਸ ਸਮੇਂ ਗਮਗੀਨ ਹੋ ਗਿਆ ਜਿੱਥੇ 3 ਦਿਨ ਪਹਿਲਾਂ ਧੀ ਦੀ ਡੋਲੀ ਤੋਰੀ ਗਈ ਸੀ। ਉਥੇ ਹੀ ਕਰਜੇ ਦੀ ਮਾਰ ਹੇਠ ਆਏ ਹੋਏ ਪਿਤਾ ਵਲੋ ਆਪਣੇ ਘਰ ਵਿਚ ਹੀ ਪੱਖੇ ਨਾਲ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਗਈ ਹੈ। ਇਸ ਘਟਨਾ ਦੀ ਜਾਣਕਾਰੀ ਦਿੰਦੇ ਹੋਏ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਹਰਜਿੰਦਰ ਸਿੰਘ ਅਤੇ ਇਕਾਈ ਨਾਗਰਾ ਦੇ ਪ੍ਰਧਾਨ ਜਸਵਿੰਦਰ ਸਿੰਘ ਵੱਲੋਂ ਦੱਸਿਆ ਗਿਆ ਹੈ ਕਿ ਮ੍ਰਿਤਕ ਕਿਸਾਨ ਭਗਵੰਤ ਸਿੰਘ ਪੁੱਤਰ ਜੋਗਿੰਦਰ ਸਿੰਘ ਪਿੰਡ ਨਾਗਰਾ ਏਕਤਾ ਉਗਰਾਹਾਂ ਜਥੇਬੰਦੀ ਨਾਲ ਸਬੰਧਤ ਸੀ।

ਉਨ੍ਹਾਂ ਦੱਸਿਆ ਕਿ ਪਰਿਵਾਰ ਜਿੱਥੇ ਕਰਜ਼ੇ ਦੀ ਮਾਰ ਹੇਠ ਆਇਆ ਹੋਇਆ ਸੀ , ਜਿਸ ਕਾਰਨ ਭਗਵੰਤ ਸਿੰਘ ਮਾਨਸਿਕ ਤੌਰ ਤੇ ਪਰੇਸ਼ਾਨ ਰਹਿੰਦਾ ਸੀ। ਕਿਉਂਕਿ ਉਸ ਦੇ ਸਿਰ ਉਪਰ ਪੰਜ ਲੱਖ ਰੁਪਏ ਦਾ ਕਰਜ਼ਾ ਸੀ। ਕਿਸਾਨ ਜਥੇਬੰਦੀਆ ਅਤੇ ਪਿੰਡ ਵਾਸੀਆਂ ਵੱਲੋਂ ਪਰਿਵਾਰ ਦੀ ਆਰਥਿਕ ਮਦਦ ਕੀਤੇ ਜਾਣ ਦੀ ਸਰਕਾਰ ਕੋਲੋਂ ਮੰਗ ਕੀਤੀ ਗਈ ਹੈ।

ਇਸ ਕਿਸਾਨ ਦਾ ਪਿੰਡ ਵਾਸੀਆਂ ਵੱਲੋਂ ਪੋਸਟ ਮਾਰਟਮ ਤੋਂ ਬਾਅਦ ਅੰਤਿਮ ਸੰਸਕਾਰ ਕੀਤਾ ਗਿਆ ਹੈ। ਮ੍ਰਿਤਕ ਦੀ ਪਤਨੀ ਦਾ ਪਹਿਲਾਂ ਹੀ ਚਾਰ ਪੰਜ ਸਾਲ ਪਹਿਲਾ ਇਕ ਸੜਕ ਹਾਦਸੇ ਦੌਰਾਨ ਦੇਹਾਂਤ ਹੋ ਗਿਆ ਸੀ। ਉਥੇ ਹੀ ਮ੍ਰਿਤਕ ਕਿਸਾਨ ਆਪਣੀ ਇੱਕ ਧੀ ਅਤੇ ਪੁੱਤਰ ਨਾਲ ਰਹਿ ਰਿਹਾ ਸੀ ਜਿੱਥੇ 13 ਅਕਤੂਬਰ ਨੂੰ ਧੀ ਦਾ ਵਿਆਹ ਕਰ ਦਿੱਤਾ ਗਿਆ ਸੀ।