ਪੰਜਾਬ : ਸ਼ਾਮ 6:20 ਵਜੇ ਇਥੇ ਹੋ ਗਿਆ ਅਜਿਹਾ ਕਾਂਡ ਮਚੀ ਹਾਹਾਕਾਰ ਪਈਆਂ ਭਾਜੜਾਂ – ਪੁਲਸ ਕਰ ਰਹੀ ਜੋਰਾਂ ਤੇ ਭਾਲ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਦੇ ਵਿੱਚ ਦਿਨੋਂ ਦਿਨ ਅਪਰਾਧੀਆਂ ਦੇ ਹੌਸਲੇ ਬੁਲੰਦ ਹੁੰਦੇ ਜਾ ਰਹੇ ਹਨ । ਦੋਸ਼ੀ ਆਪਣੇ ਬੁਲੰਦ ਹੌਸਲੇ ਸਦਕਾ ਹਰ ਰੋਜ਼ ਹੀ ਕਈ ਵੱਡੀਆਂ ਵਾਰਦਾਤਾਂ ਨੂੰ ਅੰਜਾਮ ਦਿੰਦੇ ਹਨ , ਜੋ ਲੋਕਾਂ ਦੀ ਸੁਰੱਖਿਆ ਨੂੰ ਲੈ ਕੇ ਤਾਂ ਸੁਆਲ ਖਡ਼੍ਹੇ ਕਰਦੇ ਹੀ ਹਨ , ਨਾਲ ਹੀ ਪ੍ਰਸ਼ਾਸਨ ਅਤੇ ਕਾਨੂੰਨ ਵਿਵਸਥਾ ਨੂੰ ਵੀ ਸਵਾਲਾਂ ਦੇ ਘੇਰੇ ਵਿੱਚ ਲਿਆ ਕੇ ਖੜ੍ਹਾ ਕਰ ਦਿੰਦੇ ਹਨ । ਰੋਜ਼ ਹੀ ਅਪਰਾਧ ਨਾਲ ਸਬੰਧਤ ਵਾਰਦਾਤਾਂ ਦੇ ਵਿੱਚ ਇਜ਼ਾਫ਼ਾ ਹੁੰਦਾ ਜਾ ਰਿਹਾ ਹੈ । ਬੇਸ਼ੱਕ ਪੁਲੀਸ ਪ੍ਰਸ਼ਾਸਨ ਦੇ ਵੱਲੋਂ ਅਪਰਾਧੀਆਂ ਤੇ ਨਕੇਲ ਕੱਸਣ ਲਈ ਸਮੇਂ ਸਮੇਂ ਤੇ ਉਪਰਾਲੇ ਤੇ ਕਾਰਜ ਕੀਤੇ ਜਾਂਦੇ ਨੇ ਪਰ ਇਸ ਦੇ ਬਾਵਜੂਦ ਵੀ ਅਜਿਹੀਆਂ ਵਾਰਦਾਤਾਂ ਰੁਕਣ ਦਾ ਨਾਮ ਹੀ ਨਹੀਂ ਲੈ ਰਹੀਆਂ ।

ਅਜਿਹਾ ਹੀ ਇਕ ਮਾਮਲਾ ਸਾਹਮਣੇ ਆਇਆ ਹੈ ਪੰਜਾਬ ਤੋਂ ਜਿੱਥੇ ਗੁਰੂ ਨਗਰੀ ਅੰਮ੍ਰਿਤਸਰ ਚ ਗੁੰਡਾਗਰਦੀ ਦਾ ਨੰਗਾ ਨਾਚ ਹੋਇਆ ।ਮਿਲੀ ਜਾਣਕਾਰੀ ਮੁਤਾਬਕ ਪਤਾ ਚੱਲਿਆ ਹੈ ਕਿ ਇਕ ਕਾਰ ਦੇ ਵਿੱਚ ਸਵਾਰ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਟਵੰਟੀ ਕਾਰ ਤੇ ਜਾਨਲੇਵਾ ਹਮਲਾ ਕੀਤਾ ਗਿਆ । ਪਰ ਗਨੀਮਤ ਰਹੀ ਹੈ ਇਸ ਪੂਰੇ ਹਮਲੇ ਦੌਰਾਨ ਕਿਸੇ ਤਰ੍ਹਾਂ ਦਾ ਕੋਈ ਵੀ ਜਾਨੀ ਨੁਕਸਾਨ ਨਹੀਂ ਹੋਇਆ ਅਤੇ ਟਵੰਟੀ ਕਾਰ ਸਵਾਰ ਚਾਲਕ ਮੌਕੇ ਤੋਂ ਆਪਣੀ ਜਾਨ ਬਚਾ ਕੇ ਭੱਜ ਗਿਆ ।ਪਰ ਇਸ ਘਟਨਾ ਦੇ ਬਾਅਦ ਇਲਾਕੇ ਦੀ ਵਿੱਚ ਕਾਫੀ ਦਹਿਸ਼ਤ ਫੈਲ ਗਿਆ ।

ਉਥੇ ਹੀ ਘਟਨਾ ਤੇ ਮੌਜੂਦ ਲੋਕਾਂ ਦੇ ਵੱਲੋਂ ਪਤਾ ਲੱਗਿਆ ਹੈ ਕਿ ਅੰਮ੍ਰਿਤਸਰ ਸਾਹਿਬ ਦੇ ਭਰੇ ਬਾਜ਼ਾਰ ਦੇ ਮੇਨ ਚੌਕ ਨਜ਼ਦੀਕ ਮੁੱਖ ਰੋਡ ਤੇ ਬੀਤੇ ਦਿਨੀਂ ਸਾਢੇ ਛੇ ਵਜੇ ਦੇ ਕਰੀਬ ਅੰਮ੍ਰਿਤਸਰ ਸਾਹਿਬ ਵਾਲੇ ਪਾਸੇ ਤੋਂ ਆ ਰਹੀ ਇੱਕ ਟਵੰਟੀ ਕਾਰ ਤੇ ਕੁਝ ਅਣਪਛਾਤੇ ਕ੍ਰੇਟਾ ਸਵਾਰ ਹਥਿਆਰਬੰਦ ਨੌਜਵਾਨਾਂ ਨੇ ਵੱਡੀ ਟੱਕਰ ਮਾਰਦਿਆਂ ਜਾਨਲੇਵਾ ਹਮਲਾ ਕੀਤਾ ਗਿਆ । ਟਵੰਟੀ ਕਾਰ ਚਾਲਕ ਦੇ ਵੱਲੋਂ ਬਹਾਦਰੀ ਦਿਖਾਉਂਦੇ ਹੋਏ ਉਹ ਲੈ ਕੇ ਸ਼ਾਮ ਦੇ ਵਿੱਚ ਆਪਣੀ ਕਾਰ ਛੱਡ ਕੇ ਮੌਕੇ ਤੋਂ ਭੱਜ ਗਿਆ ।

ਗੁੱਸੇ ਵਿੱਚ ਆਏ ਹਮਲਾਵਰਾਂ ਦੇ ਵੱਲੋਂ ਬਿਨਾਂ ਕਿਸੇ ਡਰ ਅਤੇ ਖ਼ੌਫ਼ ਤੇ ਹਵਾਈ ਫਾਇਰ ਕਰਦਿਆਂ ਟਵੰਟੀ ਕਾਰ ਦੀ ਭੰਨ ਤੋੜ ਵੀ ਕੀਤੀ ਗਈ । ਇਸ ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਹਮਲਾਵਰ ਮੌਕੇ ਤੋਂ ਆਪਣੀ ਗੱਡੀ ਲੈ ਕੇ ਭੱਜ ਗਏ । ਫਿਰ ਕੁਝ ਸਮਾਂ ਬੀਤਣ ਤੋਂ ਬਾਅਦ ਪੁਲੀਸ ਵੀ ਉੱਥੇ ਪਹੁੰਚੀ ਤੇ ਪੁਲੀਸ ਵੱਲੋਂ ਘਟਨਾ ਦਾ ਜਾਇਜ਼ਾ ਲਿਆ ਗਿਆ ਤੇ ਮਾਮਲਾ ਦਰਜ ਕਰ ਕੇ , ਕਾਰ ਨੂੰ ਕਬਜ਼ੇ ਵਿੱਚ ਲੈ ਕੇ ਅਗਲੇਰੀ ਕਾਰਵਾਈ ਬਾਰੀਕੀ ਦੇ ਨਾਲ ਸ਼ੁਰੂ ਕਰ ਦਿੱਤੀ ਗਈ ਤਾਂ ਜੋ ਦੋਸ਼ੀਆਂ ਨੂੰ ਜਲਦ ਤੋਂ ਜਲਦ ਕਾਬੂ ਕੀਤਾ ਜਾ ਸਕੇ ।