Friday , October 7 2022

ਪੰਜਾਬ ਸਰਕਾਰ ਨੇ ਸਕੂਲਾਂ ਲਈ ਕੀਤਾ ਇਹ ਐਲਾਨ – ਮਾਪਿਆਂ ਅਤੇ ਬੱਚਿਆਂ ਚ ਖੁਸ਼ੀ ਦੀ ਲਹਿਰ

ਆਈ ਤਾਜਾ ਵੱਡੀ ਖਬਰ

ਸੂਬੇ ਅੰਦਰ ਸਰਕਾਰ ਵੱਲੋਂ ਬਹੁਤ ਸਾਰੀਆਂ ਤਬਦੀਲੀਆਂ ਕੀਤੀਆਂ ਜਾ ਰਹੀਆਂ ਹਨ। ਕਰੋਨਾ ਦੇ ਸਮੇਂ ਜਿਥੇ ਵਿਦਿਅਕ ਅਦਾਰਿਆਂ ਨੂੰ ਬੰਦ ਕੀਤਾ ਗਿਆ ਸੀ। ਜਿਸ ਨਾਲ ਸਕੂਲਾਂ ਵਿਚ ਉਹਨਾਂ ਦੇ ਪ੍ਰਸਾਰ ਨੂੰ ਰੋਕਿਆ ਜਾ ਸਕੇ। ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਬੱਚਿਆਂ ਨੂੰ ਸਕੂਲਾਂ ਵਿੱਚ ਆਨਲਾਈਨ ਕਲਾਸ ਲਗਾਉਣ ਦਾ ਆਦੇਸ਼ ਵੀ ਜਾਰੀ ਕੀਤਾ ਗਿਆ ਸੀ। ਇਸ ਯੋਜਨਾ ਦੇ ਤਹਿਤ ਬੱਚੇ ਘਰ ਰਹਿ ਕੇ ਹੀ ਆਪਣੀ ਪੜ੍ਹਾਈ ਨੂੰ ਲਗਾਤਾਰ ਜਾਰੀ ਰੱਖ ਸਕੇ। ਅਧਿਆਪਕਾਂ ਵੱਲੋਂ ਆਨਲਾਈਨ ਹੀ ਬੱਚਿਆਂ ਦੇ ਟੈਸਟ ਲਏ ਜਾਂਦੇ ਰਹੇ।

ਬੱਚਿਆਂ ਉਪਰ ਪੜ੍ਹਾਈ ਦਾ ਬੋਝ ਨਾ ਪਵੇ ਇਸ ਲਈ ਬੱਚਿਆਂ ਦੇ ਸਿਲੇਬਸ ਵਿੱਚ ਕਾਫੀ ਕ-ਟੌ-ਤੀ ਕੀਤੀ ਗਈ। ਸਰਕਾਰ ਵੱਲੋਂ ਸਮੇਂ-ਸਮੇਂ ਤੇ ਕੀਤੇ ਗਏ ਬਦਲਾਅ ਕਾਰਨ ਬੱਚਿਆਂ ਅਤੇ ਅਧਿਆਪਕਾਂ ਨੇ ਸੁੱਖ ਦਾ ਸਾਹ ਲਿਆ ਹੈ। ਕਿਉਂਕਿ ਕਰੋਨਾ ਦੇ ਸਮੇਂ ਪੇਸ਼ ਆਉਣ ਵਾਲੀਆਂ ਮੁ-ਸ਼-ਕ-ਲਾਂ ਦਾ ਨਿਪਟਾਰਾ ਪੰਜਾਬ ਸਰਕਾਰ ਅਤੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਕੀਤਾ ਗਿਆ ਹੈ। ਪੰਜਾਬ ਸਰਕਾਰ ਨੇ ਸਕੂਲਾਂ ਲਈ ਕੀਤਾ ਇਹ ਐਲਾਨ, ਮਾਪਿਆਂ ਅਤੇ ਬੱਚਿਆ ਵਿਚਕਾਰ ਖੁਸ਼ੀ ਦੀ ਲਹਿਰ।

ਪੰਜਾਬ ਸਰਕਾਰ ਵੱਲੋਂ ਸਕੂਲਾਂ ਦਾ ਨਵੀਨੀਕਰਨ ਕੀਤਾ ਜਾ ਰਿਹਾ ਹੈ। ਹੁਣ ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ ਨੂੰ ਸਮਾਰਟ ਸਕੂਲਾਂ ਵਿੱਚ ਤਬਦੀਲ ਕਰਨ ਦਾ ਐਲਾਨ ਕੀਤਾ ਗਿਆ ਹੈ। ਇਸ ਦੀ ਜਾਣਕਾਰੀ ਪੰਜਾਬ ਦੇ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਵੱਲੋਂ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲਿਆਂਦੇ ਗਏ ਸੁਧਾਰਾਂ ਸਦਕਾ ਹੀ ਸਕੂਲ ਸਿੱਖਿਆ ਦੇ ਖੇਤਰ ਵਿੱਚ ਮਿਆਰੀ ਸੁਧਾਰ ਹੋਇਆ ਹੈ। ਜਿਸ ਦੇ ਨਤੀਜੇ ਸਰਕਾਰੀ ਸਕੂਲਾਂ ਵਿੱਚ ਵੇਖੇ ਜਾ ਸਕਦੇ ਹਨ ਜਿਨ੍ਹਾਂ ਨੇ ਪ੍ਰਾਈਵੇਟ ਸਕੂਲਾਂ ਨੂੰ ਵੀ ਪਿੱਛੇ ਛੱਡ ਦਿੱਤਾ ਹੈ।

ਪੰਜਾਬ ਦੇ ਸਕੂਲਾਂ ਨੂੰ ਸਮਾਰਟ ਸਕੂਲ ਬਣਾਉਣ ਦੀ ਮੁਹਿੰਮ ਦੇ ਤਹਿਤ ਪੰਜਾਬ ਸਰਕਾਰ ਵੱਲੋਂ 6,180 ਸਰਕਾਰੀ ਸਕੂਲਾਂ ਨੂੰ ਕਲਾਸ ਰੂਮਜ਼ ਲਈ ਐੱਲ. ਈ. ਡੀ. ਸਕਰੀਨਜ਼ ਖਰੀਦਣ ਲਈ 6 ਕਰੋੜ 79 ਲੱਖ 80 ਹਜ਼ਾਰ ਰੁਪਏ ਦੀ ਗ੍ਰਾਂਟ ਜਾਰੀ ਕੀਤੀ ਗਈ ਹੈ। ਐੱਲ ਈ ਡੀ ਸਕਰੀਨਜ਼ ਖਰੀਦਣ ਲਈ ਪ੍ਰਤੀ ਸਕੂਲ ਨੂੰ 11 ਹਜ਼ਾਰ ਰੁਪਏ ਜਾਰੀ ਕੀਤੇ ਗਏ ਹਨ। ਇਸ ਨੂੰ ਖਰੀਦਣ ਲਈ ਸਕੂਲ ਮੈਨੇਜਮੈਂਟ ਕਮੇਟੀ ਮਤਾ ਪਾ ਕੇ ਨੱਥੀ ਸਪੈਸੀਫਿਕੇਸ਼ਨ ਅਤੇ ਵਿੱਤੀ ਨਿਯਮਾਂ ਦੀ ਪਾਲਣਾ ਵੀ ਕਰੇਗੀ। ਇਸ ਦੇ ਜ਼ਰੀਏ ਸਕੂਲਾਂ ਵਿੱਚ ਬੱਚਿਆਂ ਨੂੰ ਚੰਗੀ ਤਰ੍ਹਾਂ ਔਖੀਆਂ ਧਾਰਨਾਵਾਂ ਸਮਝਾਉਣ ਵਿਚ ਇਹ ਕਦਮ ਸਹਾਈ ਸਿੱਧ ਹੋਵੇਗਾ।