Tuesday , June 28 2022

ਪੰਜਾਬ ਸਰਕਾਰ ਨੇ ਸੰਭਾਵੀ ਤੀਜੀ ਲਹਿਰ ਦੇ ਹਾਲਾਤਾਂ ਨੂੰ ਦੇਖਦੇ ਹੋਏ ਦਿੱਤੇ ਇਹ ਤਾਜਾ ਹੁਕਮ

ਆਈ ਤਾਜਾ ਵੱਡੀ ਖਬਰ 

ਪੰਜਾਬ ਸਰਕਾਰ ਵੱਲੋਂ ਜਿਥੇ ਚੋਣਾਂ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ ਉਥੇ ਹੀ ਵਧ ਰਹੇ ਕਰੋਨਾ ਦੇ ਮਾਮਲਿਆਂ ਨੂੰ ਦੇਖਦੇ ਹੋਏ ਵੀ ਚਿੰਤਾ ਵੱਧ ਗਈ ਹੈ। ਕੱਲ ਜਿਥੇ ਉਪ ਮੁੱਖ ਮੰਤਰੀ ਅਤੇ ਸਿਹਤ ਮੰਤਰੀ ਵੱਲੋਂ ਉੱਚ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ ਅਤੇ ਸਥਿਤੀ ਦਾ ਜਾਇਜ਼ਾ ਲਿਆ ਗਿਆ ਸੀ ਉਸ ਤੋਂ ਬਾਅਦ ਉਨ੍ਹਾਂ ਵੱਲੋਂ ਇਹ ਐਲਾਨ ਕਰ ਦਿੱਤਾ ਗਿਆ ਸੀ, ਪੰਜਾਬ ਵਿੱਚ ਲੋਕਾਂ ਦੀ ਸੁਰੱਖਿਆ ਨੂੰ ਵੇਖਦੇ ਹੋਏ ਪੁਖਤਾ ਇੰਤਜ਼ਾਮ ਕੀਤੇ ਜਾ ਰਹੇ ਹਨ। ਉਨ੍ਹਾਂ ਉਨ੍ਹਾਂ ਵੱਲੋਂ ਆਖਿਆ ਗਿਆ ਸੀ ਕਿ ਅਜੇ ਤੱਕ ਕਰੋਨਾ ਸਥਿਤੀ ਕਾਬੂ ਹੇਠ ਹੈ ਅਤੇ ਲੋਕਾਂ ਨੂੰ ਵੀ ਕਰੋਨਾ ਪਾਬੰਦੀਆਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਗਈ ਹੈ।

ਅਗਰ ਕੋਈ ਮਾਮਲਾ ਸਾਹਮਣੇ ਆਉਂਦਾ ਹੈ ਤਾਂ ਸਖ਼ਤੀ ਨਾਲ ਕਦਮ ਚੁੱਕੇ ਜਾਣਗੇ। ਹੁਣ ਪੰਜਾਬ ਸਰਕਾਰ ਨੇ ਸੰਭਾਵੀ ਤੀਜ਼ੀ ਲਹਿਰ ਦੇ ਹਲਾਤਾਂ ਨੂੰ ਦੇਖਦੇ ਹੋਏ ਇਹ ਤਾਜ਼ਾ ਹੁਕਮ ਦਿੱਤੇ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਜਿਥੇ ਪੰਜਾਬ ਵਿੱਚ ਇੱਕ ਓਮਿਕਰੋਨ ਮਾਮਲੇ ਦੀ ਪੁਸ਼ਟੀ ਕੀਤੀ ਗਈ ਹੈ। ਜਿੱਥੇ ਨਵਾਂ ਸ਼ਹਿਰ ਦਾ ਰਹਿਣ ਵਾਲਾ ਇਕ ਵਿਅਕਤੀ 12 ਦਸੰਬਰ ਨੂੰ ਸਪੇਨ ਤੋਂ ਪੰਜਾਬ ਆਇਆ ਸੀ। ਉਥੇ ਹੀ ਉਸ ਦੀ ਜਾਂਚ ਕੀਤੀ ਗਈ ਅਤੇ ਓਮੀਕਰੋਨ ਦੀ ਚਪੇਟ ਵਿੱਚ ਆਉਣ ਦਾ ਖੁਲਾਸਾ ਹੋਇਆ ਹੈ।

ਉਸ ਤੋਂ ਬਾਅਦ ਅੱਜ ਫਿਰ ਪੰਜਾਬ ਦੇ ਡਿਪਟੀ ਉਪ ਮੁੱਖ ਮੰਤਰੀ , ਅਤੇ ਸਿਹਤ ਮੰਤਰੀ ਓਮ ਪ੍ਰਕਾਸ਼ ਸੋਨੀ ਵਲੋ ਕਰੋਨਾ ਦੀ ਤੀਜੀ ਲਹਿਰ ਦੇ ਖ਼ਤਰੇ ਨੂੰ ਦੇਖਦੇ ਹੋਏ ਕੁਝ ਸਖਤ ਆਦੇਸ਼ ਲਾਗੂ ਕੀਤੇ ਹਨ। ਜਿੱਥੇ ਉਨ੍ਹਾਂ ਵੱਲੋਂ ਪੰਜਾਬ ਵਿਚ ਟੈਸਟਿੰਗ ਅਤੇ ਟੀਕਾਕਰਨ ਵਿੱਚ ਹੋਰ ਤੇਜ਼ੀ ਲਿਆਉਣ ਦੇ ਆਦੇਸ਼ ਜਾਰੀ ਕੀਤੇ ਹਨ। ਉੱਥੇ ਕਿ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਕਰੋਨਾ ਦੇ ਤੀਜੀ ਲਹਿਰ ਨੂੰ ਰੋਕਣ ਵਾਸਤੇ ਪੰਜਾਬ ਦੇ ਘਰਾ ਵਿੱਚ ਦੌਰੇ ਕੀਤੇ ਜਾ ਰਹੇ ਹਨ ਤਾਂ ਜੋ ਲੋਕਾਂ ਦੇ ਕਰੋਨਾ ਟੀਕਾਕਰਣ ਸਬੰਧੀ ਜਾਣਕਾਰੀ ਹਾਸਲ ਕੀਤੀ ਜਾ ਸਕੇ।

ਉੱਥੇ ਹੀ ਉਨ੍ਹਾਂ ਵੱਲੋਂ ਪੰਜਾਬ ਵਿੱਚ 70 ਦੇ ਕਰੀਬ ਆਕਸੀਜਨ ਪਲਾਂਟ ਸਿਹਤ ਸੰਸਥਾਵਾਂ ਵਿੱਚ ਸਥਾਪਤ ਕਰ ਦਿੱਤੇ ਗਏ ਹਨ, ਜਿਨ੍ਹਾਂ ਦੀ ਸਫ਼ਲਤਾਪੂਰਵਕ ਜਾਂਚ ਵੀ ਕੀਤੀ ਜਾ ਚੁੱਕੀ ਹੈ,ਓਥੇ ਹੀ ਕਰੋਨਾ ਦੀ ਤੀਜੀ ਲਹਿਰ ਦੀ ਸੰਭਾਵਨਾ ਨੂੰ ਦੇਖਦੇ ਹੋਏ ਵੱਖ-ਵੱਖ ਸ਼੍ਰੇਣੀਆਂ ਦੇ ਬੈਡ ਵੀ ਤਿਆਰ ਕੀਤੇ ਗਏ ਹਨ। ਕਰੋਨਾ ਸਬੰਧੀ ਲਾਗੂ ਕੀਤੀਆਂ ਗਈਆਂ ਹਦਾਇਤਾਂ ਦੀ ਸਖਤੀ ਨਾਲ ਪਾਲਣਾ ਕਰਨ ਦੇ ਆਦੇਸ਼ ਵੀ ਜਾਰੀ ਕੀਤੇ ਗਏ ਹਨ।