Friday , December 3 2021

ਪੰਜਾਬ ਸਰਕਾਰ ਵਲੋਂ ਸਕੂਲਾਂ ਦੇ ਬਾਰੇ ਚ ਆਈ ਇਹ ਵੱਡੀ ਤਾਜਾ ਖਬਰ

ਆਈ ਤਾਜਾ ਵੱਡੀ ਖਬਰ

ਪਿਛਲੇ ਸਾਲ ਮਾਰਚ ਤੋਂ ਹੀ ਕਰੋਨਾ ਦੇ ਮੱਦੇਨਜ਼ਰ ਪੰਜਾਬ ਦੇ ਵਿਦਿਅਕ ਅਦਾਰਿਆਂ ਨੂੰ ਬੰਦ ਕਰ ਦਿੱਤਾ ਗਿਆ ਸੀ। ਤਾਂ ਜੋ ਬੱਚਿਆਂ ਨੂੰ ਕਰੋਨਾ ਦੇ ਪ੍ਰਭਾਵ ਤੋਂ ਬਚਾਇਆ ਜਾ ਸਕੇ। ਸਰਕਾਰ ਵੱਲੋਂ ਸਾਰੇ ਸਕੂਲਾਂ ਨੂੰ ਬੱਚਿਆਂ ਦੀ ਪੜ੍ਹਾਈ ਆਨਲਾਈਨ ਜਾਰੀ ਰੱਖਣ ਦੇ ਆਦੇਸ਼ ਦਿੱਤੇ ਗਏ ਸਨ। ਪਿਛਲੇ ਸਾਲ ਬਹੁਤ ਸਾਰੇ ਮਾਪਿਆਂ ਵੱਲੋਂ ਆਪਣੇ ਬੱਚਿਆਂ ਨੂੰ ਨਿੱਜੀ ਸਕੂਲਾਂ ਚੋਂ ਹਟਾ ਕੇ ਸਰਕਾਰੀ ਸਕੂਲਾਂ ਵਿੱਚ ਲਗਾਉਣ ਦਾ ਰੁਝਾਨ ਦੇਖਿਆ ਗਿਆ।

ਸੂਬਾ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਵਿੱਚ ਬਹੁਤ ਸਾਰੀਆਂ ਸਹੂਲਤਾਂ ਮੁਹਈਆ ਕਰਵਾਈਆਂ ਜਾ ਰਹੀਆਂ ਹਨ ਤੇ ਬਹੁਤ ਸਾਰੇ ਸਕੂਲਾਂ ਦਾ ਨਵੀਨੀਕਰਨ ਕਰਕੇ ਹਰ ਇਕ ਸਕੂਲ ਨੂੰ ਸਮਾਰਟ ਸਕੂਲ ਵਿੱਚ ਤਬਦੀਲ ਕੀਤਾ ਜਾ ਰਿਹਾ ਹੈ। ਜਿਸ ਕਾਰਨ ਬਹੁਤ ਸਾਰੇ ਮਾਪੇ ਸਰਕਾਰ ਵੱਲੋਂ ਸਕੂਲ ਵਿਚ ਦਿੱਤੀਆਂ ਜਾ ਰਹੀਆਂ ਸੁਵਿਧਾਵਾਂ ਤੋਂ ਸੰਤੁਸ਼ਟ ਹਨ। ਹੁਣ ਪੰਜਾਬ ਸਰਕਾਰ ਵੱਲੋਂ ਸਕੂਲਾਂ ਦੇ ਬਾਰੇ ਵਿੱਚ ਇੱਕ ਵੱਡੀ ਖਬਰ ਸਾਹਮਣੇ ਆਈ ਹੈ। ਪੰਜਾਬ ਸਕੂਲ ਸਿੱਖਿਆ ਮਹਿਕਮੇ ਵੱਲੋਂ ਜਿੱਥੇ ਬੱਚਿਆਂ ਦੇ ਬੋਝ ਨੂੰ ਘਟਾਉਣ ਲਈ ਸਲੇਬਸ ਵਿੱਚ ਕਟੌਤੀ ਕੀਤੀ ਸੀ।

ਉੱਥੇ ਹੀ ਹੁਣ ਸਾਲ 2021-22 ਦੇ ਸੈਸ਼ਨ ਦੇ ਦਾਖਲੇ ਵਾਸਤੇ ਇਨਰੋਲਮੈਂਟ ਬੂਸਟਰ ਟੀਮਾਂ ਦਾ ਗਠਨ ਕਰ ਦਿੱਤਾ ਗਿਆ ਹੈ। ਜਿਸ ਦੇ ਜ਼ਰੀਏ ਸਕੂਲਾਂ ਵਿੱਚ ਬੱਚਿਆਂ ਦੇ ਦਾਖਲਿਆਂ ਦੀ ਮੁਹਿੰਮ ਨੂੰ ਸਫਲਤਾਪੂਰਵਕ ਚਲਾਇਆ ਜਾ ਸਕੇ। ਇਸ ਵਾਸਤੇ ਜ਼ਿਲ੍ਹਾ ਪੱਧਰੀ, ਬਲਾਕ ਪੱਧਰੀ ,ਅਤੇ ਸੈਂਟਰ ਪੱਧਰ ਦੀਆਂ ਪ੍ਰਾਇਮਰੀ ਅਤੇ ਸਕੈਂਡਰੀ ਵਿੰਗ ਦੀਆਂ ਕਮੇਟੀਆਂ ਦਾ ਗਠਨ ਵੀ ਕੀਤਾ ਗਿਆ ਹੈ। ਗਠਿਤ ਕੀਤੀਆਂ ਗਈਆਂ ਇਨ੍ਹਾਂ ਸਾਰੀਆਂ ਕਮੇਟੀਆਂ ਨੂੰ ਸਕੂਲਾਂ ਵਿੱਚ ਦਾਖਲਿਆਂ ਲਈ ਸਰਗਰਮੀਆਂ ਤੇਜ਼ ਕਰਨ ਦਾ ਆਦੇਸ਼ ਦਿੱਤਾ ਗਿਆ ਹੈ।

ਇਨ੍ਹਾਂ ਸਰਗਰਮੀਆਂ ਵਿੱਚ ਟੀਮਾਂ ਵੱਲੋਂ ਪੋਸਟਰ, ਵੀਡੀਓ, ਸ਼ਾਰਟ ਫਿਲਮ, ਤਿਆਰ ਕਰਕੇ ਸੋਸ਼ਲ ਮੀਡੀਆ ਦੇ ਜ਼ਰੀਏ ਪ੍ਰਚਾਰ ਕਰਕੇ ਮਾਪਿਆਂ ਨੂੰ ਦਾਖਲੇ ਵਾਸਤੇ ਸੰਤੁਸ਼ਟ ਕੀਤਾ ਜਾਵੇਗਾ। ਇਸ ਤੋਂ ਇਲਾਵਾ ਪਿੰਡਾਂ,ਸ਼ਹਿਰਾਂ , ਬਜ਼ਾਰਾਂ, ਸੜਕਾਂ ਉੱਪਰ ਪੰਚਾਇਤ ਅਤੇ ਹੋਰ ਪਤਵੰਤਿਆਂ ਨਾਲ ਮੀਟਿੰਗ ਕਰਨ ਦੇ ਆਦੇਸ਼ ਵੀ ਜਾਰੀ ਕੀਤੇ ਗਏ ਹਨ। ਇਸ ਤੋਂ ਇਲਾਵਾ ਅਧਿਆਪਕ ਘਰ ਘਰ ਜਾ ਕੇ ਵੀ ਮਾਪਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਬੱਚਿਆਂ ਦੇ ਦਾਖਲੇ ਲਈ ਪ੍ਰੇਰਿਤ ਕਰਨਗੇ। ਆਰੰਭ ਕੀਤੀ ਗਈ ਇਸ ਮੁਹਿੰਮ ਦੇ ਵਿੱਚ ਪਿਛਲੇ ਸਾਲ ਵੀ ਸਫਲਤਾ ਹਾਸਲ ਹੋਈ ਸੀ,ਜਿਸ ਕਾਰਨ 15 ਫੀਸਦੀ ਦਾਖਲਿਆਂ ਵਿੱਚ ਵਾਧਾ ਦਰਜ ਕੀਤਾ ਗਿਆ ਸੀ।