Friday , December 3 2021

ਪੰਜਾਬ : ਸਾਵਧਾਨ ਕੋਰੋਨਾ ਚ ਵਿਆਹ ਕਰਨ ਵਾਲੇ – ਹੁਣ ਆਈ ਇਹ ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ 

ਕਰੋਨਾ ਦੇ ਵਧ ਰਹੇ ਕੇਸਾਂ ਨੂੰ ਦੇਖਦੇ ਹੋਏ ਸੂਬਾ ਸਰਕਾਰ ਵੱਲੋਂ ਬਹੁਤ ਸਾਰੀਆਂ ਪਾਬੰਦੀਆਂ ਲਾਈਆਂ ਜਾ ਰਹੀਆਂ ਹਨ। ਜਿਸ ਸਦਕਾ ਕਰੋਨਾ ਦੇ ਪ੍ਰਸਾਰ ਨੂੰ ਰੋਕਿਆ ਜਾ ਸਕੇ। ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਉੱਚ ਅਧਿਕਾਰੀਆਂ ਨਾਲ ਗੱਲ ਬਾਤ ਤੋਂ ਬਾਅਦ ਕਈ ਅਹਿਮ ਫ਼ੈਸਲੇ ਕੀਤੇ ਹਨ। ਜਿੱਥੇ ਉਨ੍ਹਾਂ ਵੱਲੋਂ ਟੈਸਟ ਅਤੇ ਟੀਕਾ ਕਰਨ ਦੀ ਸਮਰੱਥਾ ਵਧਾਉਣ ਦੀ ਅਪੀਲ ਕੀਤੀ ਗਈ ਹੈ। ਉਥੇ ਹੀ ਲੋਕਾਂ ਨੂੰ ਕਰੋਨਾ ਸਬੰਧੀ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਵੀ ਅਪੀਲ ਕੀਤੀ ਹੈ।

ਕਰੋਨਾ ਦੇ ਵਧ ਰਹੇ ਕੇਸਾਂ ਨੂੰ ਦੇਖਦੇ ਹੋਏ ਵਿਦਿਅਕ ਅਦਾਰਿਆਂ ਨੂੰ ਬੰਦ ਕਰ ਦਿੱਤਾ ਗਿਆ ਹੈ ਤਾਂ ਜੋ ਬੱਚਿਆਂ ਨੂੰ ਕਰੋਨਾ ਦੀ ਚ-ਪੇ-ਟ ਵਿੱਚ ਆਉਣ ਤੋਂ ਬਚਾਇਆ ਜਾ ਸਕੇ। ਹੁਣ ਕਰੋਨਾ ਵਿੱਚ ਵਿਆਹ ਕਰਨ ਵਾਲੇ ਸਾਵਧਾਨ ਰਹਿਣ, ਇਸ ਬਾਰੇ ਇਕ ਵੱਡੀ ਖਬਰ ਸਾਹਮਣੇ ਆਈ ਹੈ। ਸਰਕਾਰ ਵੱਲੋਂ ਜਿਥੇ ਵਧ ਰਹੇ ਕੇਸਾਂ ਨੂੰ ਦੇਖਦੇ ਹੋਏ ਮਹਿਮਾਨਾਂ ਦੀ ਗਿਣਤੀ ਘੱਟ ਕੀਤੀ ਗਈ ਹੈ। ਉਥੇ ਹੀ ਲਾਗੂ ਕੀਤੇ ਗਏ ਹੁਕਮਾਂ ਦੀ ਉਲੰਘਣਾ ਕਰਨ ਤੇ ਉਨ੍ਹਾਂ ਖਿਲਾਫ ਸਖਤ ਕਾਰਵਾਈ ਵੀ ਕੀਤੀ ਜਾ ਰਹੀ ਹੈ। ਅਜਿਹਾ ਹੀ ਮਾਮਲਾ ਜਲੰਧਰ ਦੇ ਦੋ ਮੈਰਿਜ ਪੈਲਸਾਂ ਤੋਂ ਸਾਹਮਣੇ ਆਇਆ ਹੈ।

ਜਿੱਥੇ ਆਦੇਸ਼ਾਂ ਦੀ ਉਲੰਘਣਾ ਕਰਨ ਤੇ ਮੈਰਿਜ ਪੈਲਸ ਦੇ ਮਾਲਕਾਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਸਰਕਾਰ ਵੱਲੋਂ ਜਿਥੇ ਵਿਆਹ ਦੇ ਪ੍ਰੋਗਰਾਮ ਅਤੇ ਅੰਤਿਮ ਸੰਸਕਾਰ ਮੌਕੇ ਤੇ 20 ਲੋਕਾਂ ਦੇ ਇਕੱਠ ਦੀ ਮਨਜ਼ੂਰੀ ਦਿੱਤੀ ਗਈ ਹੈ। ਉਥੇ ਹੀ ਵਿਆਹ ਸਮਾਗਮ ਵਿਚ 100 ਲੋਕਾਂ ਦਾ ਇਕੱਠ ਹੋਣ ਤੇ ਇਹ ਮਾਮਲੇ ਦਰਜ ਕੀਤੇ ਗਏ ਹਨ। ਜਲੰਧਰ ਦੇ ਬਸਤੀ ਬਾਵਾ ਖੇਲ ਖੇਤਰ ਦੀ ਨਹਿਰ ਪੁਲੀ ਦਾ ਹੈ, ਜਿੱਥੇ ਤਾਰਾ ਪੈਲਸ ਦੇ ਵਿੱਚ ਵਿਆਹ ਸਮਾਗਮ ਚੱਲ ਰਿਹਾ ਸੀ। ਇਕ ਹੋਰ ਮਾਮਲਾ ਪਿੰਡ ਪੂਰਨਪੁਰ ਤੋਂ ਸਾਹਮਣੇ ਆਇਆ ਹੈ।

ਜਿੱਥੇ ਧਨੋਵਾ ਮੈਰਿਜ ਪੈਲਸ ਦੇ ਵਿੱਚ ਵੀ ਮਹਿਮਾਨਾਂ ਦੀ ਗਿਣਤੀ 20 ਤੋਂ ਵੱਧ 100 ਦੇ ਕਰੀਬ ਸੀ। ਇਸ ਜਗ੍ਹਾ ਤੇ ਵੀ 100 ਤੋਂ ਵੱਧ ਲੋਕਾਂ ਦੇ ਮੌਜੂਦ ਹੋਣ ਕਾਰਨ ਮੈਰਿਜ ਪੈਲਿਸ ਦੇ ਮਾਲਿਕ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਕੱਲ੍ਹ ਜਗਰਾਵਾਂ ਦੇ ਵਿੱਚ ਵੀ ਇਕ ਮੈਰਿਜ ਪੈਲੇਸ ਵਿੱਚ ਮਹਿਮਾਨਾਂ ਦੀ ਗਿਣਤੀ 100 ਤੋਂ ਵਧੇਰੇ ਹੋਣ ਕਾਰਨ ਮਾਮਲਾ ਦਰਜ ਕੀਤਾ ਗਿਆ ਸੀ।