Saturday , June 25 2022

ਬਾਬਾ ਨਾਨਕ ਜੀ ਬਾਰੇ ਗਲਤ ਸ਼ਬਦਾਵਲੀ ਵਰਤਣ ਵਾਲਿਆਂ ਦੀ ਗਿਰਫਤਾਰੀ ਲਈ ਸੰਗਤਾਂ ਨੇ ਲਗਾਇਆ ਧਰਨਾ

ਆਈ ਤਾਜ਼ਾ ਵੱਡੀ ਖਬਰ 

ਦੇਸ਼ ਵਿਚ ਜਿਥੇ ਬਹੁਤ ਸਾਰੇ ਧਰਮਾਂ ਦੇ ਲੋਕ ਪਿਆਰ ਅਤੇ ਆਪਸੀ ਭਾਈਚਾਰਕ ਸਾਂਝ ਨਾਲ ਰਹਿੰਦੇ ਹਨ। ਉਥੇ ਹੀ ਕੁਝ ਲੋਕਾਂ ਵੱਲੋਂ ਅਜੇਹੀਆਂ ਭੜਕਾਉ ਟਿੱਪਣੀਆਂ ਵੀ ਕਰ ਦਿੱਤੀਆਂ ਜਾਂਦੀਆਂ ਹਨ। ਜਿਸ ਨਾਲ ਪੰਜਾਬ ਦੇ ਹਾਲਾਤਾਂ ਉਪਰ ਵੀ ਗਹਿਰਾ ਅਸਰ ਪੈਂਦਾ ਹੈ ਅਤੇ ਲੋਕਾਂ ਵਿੱਚ ਵੀ ਫਿਰਕੂ ਭਾਵਨਾਵਾਂ ਪੈਦਾ ਹੋ ਜਾਂਦੀਆਂ ਹਨ। ਜਿੱਥੇ ਪੰਜਾਬ ਵਿੱਚ ਆਉਣ ਵਾਲੇ ਸਾਰੇ ਦਿਨ ਤਿਉਹਾਰਾਂ ਨੂੰ ਸਾਰੇ ਧਰਮਾਂ ਦੇ ਲੋਕਾਂ ਵੱਲੋਂ ਪਿਆਰ ਅਤੇ ਖੁਸ਼ੀ ਨਾਲ ਮਨਾਇਆ ਜਾਂਦਾ ਹੈ। ਖੁਸ਼ੀਆਂ ਨੂੰ ਫਿੱਕਾ ਕਰਨ ਲਈ ਕੁਝ ਲੋਕਾਂ ਵੱਲੋਂ ਗਲਤ ਪ੍ਰਚਾਰ ਕੀਤਾ ਜਾਂਦਾ ਹੈ ਅਤੇ ਗੁਰੂਆਂ ਦੀ ਬਾਣੀ ਨੂੰ ਲੈ ਕੇ ਵੀ ਕਈ ਤਰਾਂ ਦੀਆਂ ਗੱਲਾਂ ਕੀਤੀਆਂ ਜਾਂਦੀਆਂ ਹਨ ਫਿਰ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਦੀ ਹੈ। ਅਜਿਹੇ ਮਾਮਲਿਆਂ ਦੇ ਕਾਰਨ ਲੋਕਾਂ ਵਿੱਚ ਰੋਸ ਪੈਦਾ ਹੋ ਜਾਂਦਾ ਹੈ ਅਤੇ ਕਈ ਤਰ੍ਹਾਂ ਦੀਆਂ ਘਟਨਾਵਾਂ ਵੀ ਵਾਪਰ ਜਾਂਦੀਆਂ ਹਨ।

ਹੁਣ ਬਾਬਾ ਜੀ ਬਾਰੇ ਗਲਤ ਸ਼-ਬ-ਦਾ-ਵ-ਲੀ ਵਰਤਣ ਵਾਲਿਆਂ ਦੀ ਗ੍ਰਿਫ਼ਤਾਰੀ ਨੂੰ ਲੈਕੇ ਸੰਗਤਾਂ ਵੱਲੋਂ ਧਰਨਾ ਲਾਇਆ ਗਿਆ ਹੈ।ਜਿਸ ਬਾਰੇ ਤਾਜ਼ਾ ਜਾਣਕਾਰੀ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਲੁਧਿਆਣਾ ਤੋਂ ਸਾਹਮਣੇ ਆਈ ਹੈ। ਜਿੱਥੇ ਇਕ ਅਨਿਲ ਅਰੋੜਾ ਨਾਮ ਦੇ ਵਿਅਕਤੀ ਵੱਲੋਂ ਗੁਰੂ ਨਾਨਕ ਦੇਵ ਜੀ ਦੇ ਬਾਰੇ ਵਿੱਚ ਗਲਤ ਸ਼ਬਦਾਵਲੀ ਦੀ ਵਰਤੋਂ ਕੀਤੀ ਗਈ ਹੈ। ਉੱਥੇ ਹੀ ਇਸ ਸ਼ਬਦਾਵਲੀ ਦੇ ਕਾਰਨ ਸਿੱਖ ਸੰਗਤਾਂ ਅਤੇ ਵੱਖ-ਵੱਖ ਭਾਈਚਾਰੇ ਦੇ ਲੋਕਾਂ ਵਿੱਚ ਰੋਸ ਵੇਖਿਆ ਜਾ ਰਿਹਾ ਹੈ।

ਜਿਸ ਕਾਰਨ ਇਨ੍ਹਾਂ ਸਾਰੇ ਲੋਕਾਂ ਵੱਲੋਂ ਅਨੀਲ ਅਰੋੜਾ ਦੇ ਖਿਲਾਫ ਲੁਧਿਆਣਾ ਦੇ ਸਮਰਾਲਾ ਚੌਂਕ ਵਿਖੇ ਪਹੁੰਚ ਕੇ ਸਿੱਖ ਜਥੇਬੰਦੀਆਂ ਅਤੇ ਵੱਖ-ਵੱਖ ਭਾਈਚਾਰੇ ਦੇ ਲੋਕਾਂ ਵੱਲੋਂ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ਅਤੇ ਦੋਸ਼ੀ ਅਨਿਲ ਅਰੋੜਾ ਦੀ ਗ੍ਰਿਫਤਾਰੀ ਦੀ ਮੰਗ ਵੀ ਕੀਤੀ ਜਾ ਰਹੀ ਹੈ। ਜਿਸ ਵੱਲੋਂ ਗੁਰੂ ਨਾਨਕ ਦੇਵ ਜੀ ਦੇ ਖਿਲਾਫ਼ ਗਲਤ ਸ਼ਬਦਾਵਲੀ ਦੀ ਵਰਤੋਂ ਕੀਤੀ ਗਈ ਹੈ ਜਿਸ ਨਾਲ ਸਿੱਖ ਸੰਗਤਾਂ ਦੇ ਹਿਰਦੇ ਵਲੂੰਧਰੇ ਗਏ ਹਨ।

ਉੱਥੇ ਹੀ ਸਿੱਖ ਸੰਗਤਾਂ ਵੱਲੋਂ ਇਨਸਾਫ਼ ਦੀ ਮੰਗ ਕਰਦਿਆਂ ਹੋਇਆਂ ਅਨਿਲ ਅਰੋੜਾ ਨੂੰ ਗ੍ਰਿਫਤਾਰ ਕੀਤੇ ਜਾਣ ਦੀ ਮੰਗ ਕੀਤੀ ਹੈ ਕਿ ਜਦੋਂ ਤੱਕ ਉਸ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਜਾਂਦਾ ਹੈ , ਉਸ ਸਮੇਂ ਤੱਕ ਸਿੱਖ ਸੰਗਤਾਂ ਵੱਲੋਂ ਕੀਤਾ ਜਾ ਰਿਹਾ ਪ੍ਰਦਰਸ਼ਨ ਜਾਰੀ ਰਹੇਗਾ। ਉਥੇ ਹੀ ਸਿੱਖ ਜਥੇਬੰਦੀਆਂ ਨੇ ਕਿਹਾ ਹੈ ਕੇ ਗੁਰੂ ਸਾਹਿਬਾਂ ਦੇ ਖਿਲਾਫ ਅਜਿਹੀਆਂ ਭੜਕਾਊ ਸ਼ਬਦਾਵਲੀ ਦੀ ਵਰਤੋਂ ਕਰਨ ਵਾਲੇ ਲੋਕਾਂ ਤੇ ਪੁਲਿਸ ਨੂੰ ਸ਼ਿਕੰਜਾ ਕੱਸਣਾ ਚਾਹੀਦਾ ਹੈ ਤਾਂ ਜੋ ਸਾਰੇ ਧਰਮਾਂ ਨਾਲ ਜੁੜੇ ਹੋਏ ਲੋਕਾਂ ਦੀਆਂ ਭਾਵਨਾਵਾਂ ਨੂੰ ਠੇਸ ਨਾ ਪਹੁੰਚ ਸਕੇ। ਕਿਉਂਕਿ ਕੁਝ ਲੋਕਾਂ ਵੱਲੋਂ ਅਜਿਹੀਆਂ ਧਾਰਮਿਕ ਸਥਿਤੀਆਂ ਨੂੰ ਉਜਾਗਰ ਕਰਕੇ ਮਾਹੌਲ ਨੂੰ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾਂਦੀ ਹੈ।