Tuesday , September 27 2022

ਬਾਲੀਵੁੱਡ ਸਟਾਰ ਸ਼ਾਹਰੁਖ ਖਾਨ ਨੇ ਕੀਤੀ ਜਸਟਿਨ ਟਰੂਡੋ ਨਾਲ ਮੁਲਾਕਾਤ.. ਦੇਖੋ ਤਸਵੀਰਾਂ

ਬਾਲੀਵੁੱਡ ਸਟਾਰ ਸ਼ਾਹਰੁਖ ਖਾਨ ਨੇ ਕੀਤੀ ਜਸਟਿਨ ਟਰੂਡੋ ਨਾਲ ਮੁਲਾਕਾਤ.. ਦੇਖੋ ਤਸਵੀਰਾਂ

ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਸੱਤ ਦਿਨਾਂ ਦੇ ਭਾਰਤ ਦੇ ਦੌਰੇ ਤੇ ਹਨ । ਭਾਰਤ ਵਿੱਚ ਉਨ੍ਹਾਂ ਦੇ ਫਿੱਕੇ ਸਵਾਗਤ ਦੀਆਂ ਖ਼ਬਰਾਂ ਇਸ ਸਮੇਂ ਚਰਚਾ ਦਾ ਵਿਸ਼ਾ ਬਣੀਆਂ ਹੋਈਆਂ ਹਨ । ਭਾਰਤ ਪਹੁੰਚਣ ਤੇ ਜਸਟਿਨ ਟਰੂਡੋ ਪਹਿਲਾਂ ਆਗਰਾ ਵਿਖੇ ਤਾਜ ਮਹਿਲ ਦੇਖਣ ਗਏ ਅਤੇ ਹੋਰ ਵੀ ਕਈ ਥਾਵਾਂ ਦਾ ਉਨ੍ਹਾਂ ਨੇ ਦੌਰਾ ਕੀਤਾ ।

ਆਪਣੇ ਇੰਡੀਆ ਦੇ ਇਸ ਦੌਰੇ ਦੌਰਾਨ ਅੱਜ ਜਸਟਿਨ ਟਰੂਡੋ ਮੁੰਬਈ ਪਹੁੰਚੇ । ਮੁੰਬਈ ਪਹੁੰਚਣ ਤੇ ਜਸਟਿਨ ਟਰੂਡੋ ਨਾਲ ਬਾਲੀਵੁੱਡ ਦੇ ਸੁਪਰ ਸਟਾਰ ਸ਼ਾਹਰੁਖ ਖ਼ਾਨ ਨੇ ਖਾਸ ਤੌਰ ਤੇ ਮੁਲਾਕਾਤ ਕੀਤੀ । ਸ਼ਾਹਰੁਖ ਖਾਨ ਨਾਲ ਜਸਟਿਨ ਟਰੂਡੋ ਦੀ ਮੁਲਾਕਾਤ ਦੀਆਂ ਤਸਵੀਰਾਂ ਹੁਣੇ ਹੁਣੇ ਹੀ ਸਾਹਮਣੇ ਆਈਆਂ ਹਨ ।

ਬਾਲੀਵੁੱਡ ਅਦਾਕਾਰ ਸ਼ਾਹਰੁਖ ਖਾਨ ਨਾਲ ਜਸਟਿਨ ਟਰੂਡੋ ਦੀ ਮੁਲਾਕਾਤ ਦੀਆਂ ਤਸਵੀਰਾਂ ਸੋਸ਼ਲ ਮੀਡੀਆ ਉੱਪਰ ਬੜੀ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ ।

ਜਸਿਟਨ ਟਰੂਡੋ ਆਪਣੀ ਪਤਨੀ ਸੋਫੀ ਗਰੇਗਵਾ ਤੇ ਤਿੰਨ ਬੱਚਿਆਂ ਨਾਲ ਇਨ੍ਹੀਂ ਦਿਨੀਂ ਭਾਰਤ ਦੌਰੇ ‘ਤੇ ਆਏ ਹੋਏ ਹਨ ਅਤੇ ਉਹ ਆਪਣੇ ਪੂਰੇ ਪਰਿਵਾਰ ਸਮੇਤ ਹੀ ਸ਼ਾਹਰੁਖ ਖਾਨ ਨੂੰ ਮਿਲੇ । ਭਾਵੇਂ ਕਿ ਸਰਕਾਰ ਵੱਲੋਂ ਜਸਟਿਨ ਟਰੂਡੋ ਦਾ ਫਿੱਕਾ ਸਵਾਗਤ ਕੀਤਾ ਗਿਆ ਹੈ ਪਰੰਤੂ ਟਰੂਡੋ ਦੇ ਭਾਰਤ ਆਉਣ ਤੇ ਭਾਰਤ ਦੇ ਲੋਕਾਂ ਅਤੇ ਖਾਸ ਕਰਕੇ ਪੰਜਾਬੀਆਂ ਵਿੱਚ ਬਹੁਤ ਭਾਰੀ ਉਤਸ਼ਾਹ ਹੈ ।

ਪੰਜਾਬ ਵਿੱਚ ਵੀ ਉਨ੍ਹਾਂ ਦੇ ਸਵਾਗਤ ਦੀਆਂ ਤਿਆਰੀਆਂ ਪੂਰੇ ਜ਼ੋਰਾਂ ਸ਼ੋਰਾਂ ਨਾਲ ਚੱਲ ਰਹੀਆਂ ਹਨ । ਇਹ ਵੀ ਖਬਰ ਆ ਰਹੀ ਹੈ ਕਿ ਸ਼ਾਹਰੁਖ ਖਾਨ ਤੋਂ ਇਲਾਵਾ ਬਾਲੀਵੁੱਡ ਦੇ ਸਟਾਰ ਅਕਸ਼ੈ ਕੁਮਾਰ ਅਤੇ ਆਮਿਰ ਖਾਨ ਵੀ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੂੰ ਮਿਲਣਗੇ । ਲੋਕ ਆਸ ਕਰ ਰਹੇ ਹਨ ਕਿ ਉਨ੍ਹਾਂ ਨਾਲ ਮੁਲਾਕਾਤ ਦੀਆਂ ਤਸਵੀਰਾਂ ਵੀ ਜਲਦ ਹੀ ਦੇਖਣ ਨੂੰ ਮਿਲਣਗੀਆਂ ।