ਬਾਲ ਦਿਵਸ 4 ਸਾਹਿਬਜ਼ਾਦਿਆਂ ਦੇ ਨਾਂ ‘ਤੇ ਮਨਾਉਣ ਨੂੰ 60 ਸੰਸਦ ਮੈਂਬਰਾਂ ਨੇ ਦਿੱਤਾ ਸਮਰਥਨ ..
ਦਿੱਲੀ ਦੇ ਸੰਸਦ ਮੈਂਬਰ ਪ੍ਰਵੇਸ਼ ਸਾਹਿਬ ਸਿੰਘ ਵਰਮਾ ਅਤੇ ਦਿੱਲੀ ਦੇ ਵਿਧਾਇਕ ਨਵਜਿੰਦਰ ਸਿੰਘ ਸਿਰਸਾ ਨੇ ਬਾਲ ਦਿਵਸ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 4 ਸਾਹਿਬਜ਼ਾਦਿਆਂ ਦੇ ਨਾਂ ‘ਤੇ ਪ੍ਰਸਤਾਵ ਦੇ ਸਮਰਥਨ ‘ਚ ਵੱਖ-ਵੱਖ ਪਾਰਟੀਆਂ ਦੇ ਸੰਸਦ ਮੈਂਬਰਾਂ ਦੇ ਦਸਤਖਤ ਕਰਵਾਉਣ ਦੀ ਮੁਹਿੰਮ ਸ਼ੁਰੂ ਕਰ ਦਿੱਤੀ ਹੈ।
ਸਿਰਸਾ ਨੇ ਦੱਸਿਆ ਕਿ ਇਹ ਦੇਖ ਕੇ ਬਹੁਤ ਖੁਸ਼ੀ ਹੋ ਰਹੀ ਹੈ ਕਿ ਵਰਮਾ ਨੇ ਬਾਲ ਦਿਵਸ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 4 ਸਾਹਿਬਜਾਦਿਆਂ ਦੇ ਨਾਂ ‘ਤੇ ਮਨਾਉਣ ਦੇ ਪ੍ਰਸਤਾਵ ਦਾ ਸਮਰਥਨ ਕਰਨ ਦੇ ਵਾਅਦੇ ਮੁਤਾਬਕ ਵੱਖ-ਵੱਖ ਸਿਆਸੀ ਦਲਾਂ ਦੇ 100 ਸੰਸਦ ਮੈਂਬਰਾਂ, ਜੋ ਦੇਸ਼ ਦੇ ਵੱਖ-ਵੱਖ ਹਿੱਸਿਆਂ ਦੀ ਨੁਮਾਇੰਦਗੀ ਕਰਦੇ ਹਨ, ਉਨ੍ਹਾਂ ਦੇ ਦਸਤਖਤ ਕਰਵਾਉਣ ਦੀ ਮੁਹਿੰਮ ਸ਼ੁਰੂ ਕੀਤੀ ਹੈ। ਉਨ੍ਹਾਂ ਨੇ ਦੱਸਿਆ ਕਿ ਹੁਣ ਤੱਕ 60 ਸੰਸਦ ਮੈਂਬਰਾਂ ਨੇ ਇਸ ਪ੍ਰਸਤਾਵ ਦੇ ਪੱਖ ‘ਚ ਦਸਤਖਤ ਕਰ ਚੁੱਕੇ ਹਨ।
ਸਿਰਸਾ ਨੇ ਦੱਸਿਆ ਕਿ ਦੇਸ਼ ਦੇ ਵੱਖ-ਵੱਖ ਖੇਤਰਾਂ ‘ਚ 100 ਸੰਸਦ ਮੈਂਬਰਾਂ ਦੇ ਦਸਤਖਤ ਕਰਵਾ ਕੇ ਇਹ ਪ੍ਰਸਤਾਵ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸੌਂਪਿਆ ਜਾਵੇਗਾ। ਇਸ ਪ੍ਰਸਤਾਵ ‘ਚ ਪ੍ਰਧਾਨ ਮੰਤਰੀ ਨੂੰ ਦੱਸਿਆ ਜਾਵੇਗਾ ਕਿ ਇਹ ਬਾਲ ਦਿਵਸ 4 ਸਾਹਿਬਜਾਦਿਆਂ ਦੇ ਨਾਂ ‘ਤੇ ਕਿਉਂ ਮਨਾਇਆ ਜਾਵੇ। ਉਨ੍ਹਾਂ ਨੇ ਕਿਹਾ ਕਿ ਸਾਲ 1964 ਤੋਂ ਪਹਿਲਾਂ ਬਾਲ ਦਿਵਸ ਭਾਰਤ ‘ਚ ਸੰਯੁਕਤ ਰਾਸ਼ਟਰ ਦੀ ਸਿਫਾਰਿਸ਼ ਮੁਤਾਬਕ 20 ਨਵੰਬਰ ਨੂੰ ਹੀ ਮਨਾਇਆ ਜਾਂਦਾ ਸੀ, ਜਿਸ ਦੇ ਬਾਅਦ ਇਹ ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ ਜਵਾਹਰ ਲਾਲ ਨਹਿਰੂ ਦੇ ਨਾਂ ‘ਤੇ ਮਨਾਇਆ ਜਾਣ ਲੱਗਾ ਕਿਉਂਕਿ ਬੱਚੇ ਪਿਆਰ ਨਾਲ ਉਨ੍ਹਾਂ ਨੂੰ ਚਾਚਾ ਬੁਲਾਉਂਦੇ ਸਨ। ਉਨ੍ਹਾਂ ਨੇ ਕਿਹਾ ਕਿ ਇਹ ਦਿਨ ਬੱਚਿਆਂ ਦੇ ਨਹਿਰੂ ਦੇ ਪ੍ਰਤੀ ਪਿਆਰ ਲਈ ਨਹੀਂ ਸਗੋਂ ਬੱਚਿਆਂ ਦੇ ਅਧਿਕਾਰਾਂ ਲਈ ਮਨਾਇਆ ਜਾਣਾ ਚਾਹੀਦਾ ਹੈ।