Tuesday , August 9 2022

ਭਾਈ ਨਿਰਮਲ ਸਿੰਘ ਖ਼ਾਲਸਾ ਦੇ ਪ੍ਰਵੀਵਾਰ ਤੋਂ ਹੁਣ ਆਈ ਇਹ ਵੱਡੀ ਖਬਰ, ਸਾਰੇ ਪਾਸੇ ਹੋ ਗਈ ਚਰਚਾ

ਆਈ ਤਾਜਾ ਵੱਡੀ ਖਬਰ

ਇਨ੍ਹੀਂ ਦਿਨੀਂ ਜਿਥੇ ਕਿਸਾਨੀ ਅੰਦੋਲਨ ਨੂੰ ਸਭ ਸਿਆਸੀ ਪਾਰਟੀਆਂ ਵੱਲੋਂ ਹਮਾਇਤ ਦਿੱਤੀ ਜਾ ਰਹੀ ਹੈ। ਕਿਸਾਨ 26 ਨਵੰਬਰ ਤੋਂ ਦਿੱਲੀ ਦੀਆਂ ਸਰਹੱਦਾਂ ਤੇ ਸੰਘਰਸ਼ ਕਰ ਰਹੇ ਹਨ। ਜਿਨ੍ਹਾਂ ਨੂੰ ਹਰ ਵਰਗ ਵੱਲੋਂ ਸਮਰਥਨ ਦਿੱਤਾ ਜਾ ਰਿਹਾ ਹੈ। ਉਥੇ ਹੀ ਦਿੱਲੀ ਦੇ ਵਿਚ ਆਮ ਆਦਮੀ ਪਾਰਟੀ ਵੱਲੋਂ ਵੀ ਇਸ ਸੰਘਰਸ਼ ਵਿੱਚ ਸ਼ਮੂਲੀਅਤ ਕਰਕੇ ਨਾਲ ਹੋਣ ਦਾ ਸਬੂਤ ਦਿੱਤਾ ਗਿਆ ਹੈ। ਇਸ ਸੰਘਰਸ਼ ਵਿੱਚ ਕਿਸਾਨਾਂ ਨੂੰ ਪੇਸ਼ ਆਉਣ ਵਾਲੀਆਂ ਮੁਸ਼ਕਲਾਂ ਦਾ ਹੱਲ ਵੀ ਆਮ ਆਦਮੀ ਪਾਰਟੀ ਵੱਲੋ ਕੀਤਾ ਗਿਆ ਹੈ।

ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਵੱਲੋਂ ਵੀ ਪ੍ਰਧਾਨ ਮੰਤਰੀ ਨੂੰ ਇਨ੍ਹਾਂ ਖੇਤੀ ਬਿੱਲਾ ਨੂੰ ਰੱਦ ਕਰਨ ਦੀ ਅਪੀਲ ਕੀਤੀ ਸੀ। ਭਾਜਪਾ ਦੇ ਬਹੁਤ ਸਾਰੇ ਆਗੂਆਂ ਨੇ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਹੈ। ਪਦਮ ਸ਼੍ਰੀ ਅਵਾਰਡ ਵਿਜੇਤਾ ਮਰਹੂਮ ਭਾਈ ਨਿਰਮਲ ਸਿੰਘ ਖਾਲਸਾ ਦੇ ਪਰਿਵਾਰ ਤੋਂ ਹੁਣ ਇਕ ਵੱਡੀ ਖਬਰ ਸਾਹਮਣੇ ਆਈ ਹੈ। ਜਿਸਦੀ ਸਭ ਪਾਸੇ ਚਰਚਾ ਹੋ ਰਹੀ ਹੈ। ਆਮ ਆਦਮੀ ਪਾਰਟੀ ਦੇ ਕੀਤੇ ਜਾ ਰਹੇ ਲੋਕ ਹਿੱਤ ਕੰਮਾ ਨੂੰ ਵੇਖਦੇ ਹੋਏ, ਬਹੁਤ ਸਾਰੀਆਂ ਸਖ਼ਸ਼ੀਅਤਾਂ ਇਸ ਪਾਰਟੀ ਵਿੱਚ ਸ਼ਾਮਲ ਹੋ ਰਹੀਆਂ ਹਨ।

ਅੱਜ ਅੰਮ੍ਰਿਤਸਰ ਪੁੱਜੇ ਪਾਰਟੀ ਦੇ ਸਹਿ ਇੰਚਾਰਜ ਰਾਘਵ ਚੱਡਾ, ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਦੀ ਹਾਜ਼ਰੀ ਵਿੱਚ ਦੋ ਦਰਜਨ ਤੋਂ ਵੱਧ ਵੱਡੀਆਂ ਸ਼ਖਸ਼ੀਅਤਾਂ ਨੇ ਅੱਜ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਕੇ ਪਾਰਟੀ ਦੇ ਨਾਲ ਹੋਣ ਦੀ ਹਮਾਇਤ ਕਰ ਦਿੱਤੀ ਹੈ। ਇਸ ਦੌਰਾਨ ਪਦਮ ਸ਼੍ਰੀ ਐਵਾਰਡ ਜੇਤੂ ਮਰਹੂਮ ਭਾਈ ਨਿਰਮਲ ਸਿੰਘ ਖਾਲਸਾ ਹਜੂਰੀ ਰਾਗੀ ਦਰਬਾਰ ਸਾਹਿਬ ਦੇ ਪੁੱਤਰ ਅਮਤੇਸ਼ਵਰ ਸਿੰਘ ਨੇ ਵੀ ਪਾਰਟੀ ਵਿੱਚ ਸ਼ਾਮਲ ਹੋਣ ਦਾ ਐਲਾਨ ਕਰ ਦਿੱਤਾ।

ਅਮਤੇਸ਼ਵਰ ਸਿੰਘ ਗਿੱਲ ਖਾਲਸਾ ਨੇ ਕਾਂਗਰਸ ਅੰਮ੍ਰਿਤਸਰ ਦਿਹਾਤੀ ਤੋਂ ਜਿਲਾ ਸੀਨੀਅਰ ਮੀਤ ਪ੍ਰਧਾਨ ਸਰਵਣ ਸਿੰਘ ਸਰਾਏ, ਮੋਹਨ ਸਿੰਘ ਸਾਰਫ਼ ਪ੍ਰਧਾਨ ਵਾਲਮੀਕਿ ਸਮਾਜ ਸੰਘ, ਸੀਨੀਅਰ ਕਲਾਕਾਰ ਅਸ਼ੋਕ ਸਲਵਾਨ ਅਤੇ ਪੰਦਰਾਂ ਵਕੀਲਾਂ ਦੀ ਟੀਮ ਵੀ ਆਮ ਆਦਮੀ ਪਾਰਟੀ ਵਿੱਚ ਅੱਜ ਸ਼ਾਮਲ ਹੋ ਗਈ ਹੈ। ਜਿਸ ਨਾਲ ਅੰਮ੍ਰਿਤਸਰ ਵਿੱਚ ਅੱਜ ਪਾਰਟੀ ਨੂੰ ਵੱਡਾ ਬਲ ਮਿਲ ਗਿਆ ਹੈ। ਪਾਰਟੀ ਵਿੱਚ ਸ਼ਾਮਲ ਹੋਏ ਇਨ੍ਹਾਂ ਆਗੂਆਂ ਨੇ ਕਿਹਾ ਹੈ ਕਿ ਇਹ ਪਾਰਟੀ ਹੱਕ ਅਤੇ ਸੱਚ ਦੀ ਲੜਾਈ ਲੜ ਰਹੀ ਹੈ। ਇਸ ਲਈ ਪਾਰਟੀ ਦੁਆਰਾ ਦਿੱਤੀ ਗਈ ਜ਼ਿੰਮੇਵਾਰੀ ਅਸੀਂ ਪੂਰੀ ਤਰਾ ਨਿਭਾਵਾਂਗੇ। ਇਸ ਮੌਕੇ ਤੇ ਪਾਰਟੀ ਵਿੱਚ ਸ਼ਾਮਲ ਹੋਣ ਵਾਲੀਆਂ ਸਖਸ਼ੀਅਤਾਂ ਦਾ ਪਾਰਟੀ ਆਗੂਆਂ ਵੱਲੋਂ ਸੁਆਗਤ ਕੀਤਾ ਗਿਆ।