Thursday , June 30 2022

ਭਾਜਪਾ ਦੇ ਸਭ ਤੋਂ ਜਿਆਦਾ ਉਮਰ ਦੇ ਇਸ ਸੀਨੀਅਰ ਨੇਤਾ ਦੀ ਹੋਈ ਅਚਾਨਕ ਮੌਤ – ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਇਸ ਵਰ੍ਹੇ ਦੀ ਸ਼ੁਰੂਆਤ ਤੋਂ ਹੀ ਲਗਾਤਾਰ ਦੁਖਦਾਈ ਖਬਰਾਂ ਦੇ ਆਉਣ ਦਾ ਸਿਲਸਿਲਾ ਜਾਰੀ ਹੈ। ਪਿਛਲੇ 2 ਸਾਲਾਂ ਦੌਰਾਨ ਜਿੱਥੇ ਵੱਖ ਵੱਖ ਖੇਤਰਾਂ ਦੀਆਂ ਬਹੁਤ ਸਾਰੀਆਂ ਸਖ਼ਸ਼ੀਅਤਾਂ ਕਰੋਨਾ ਦੀ ਚਪੇਟ ਵਿੱਚ ਆਉਣ ਕਾਰਨ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਕੇ ਹਮੇਸ਼ਾਂ ਲਈ ਵਾਹਿਗੁਰੂ ਦੇ ਚਰਨਾਂ ਵਿੱਚ ਜਾ ਬਿਰਾਜੀਆ ਹਨ। ਉਥੇ ਹੀ ਵਾਪਰਨ ਵਾਲੇ ਸੜਕ ਹਾਦਸਿਆਂ ਬਿਮਾਰੀਆਂ ਅਤੇ ਅਚਾਨਕ ਹੀ ਹੋਰ ਵੀ ਵਾਪਰਨ ਵਾਲੇ ਹਾਦਸਿਆਂ ਦਾ ਸ਼ਿਕਾਰ ਵੀ ਹੋਈਆਂ ਹਨ। ਆਏ ਦਿਨ ਹੀ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਦੁਖਦਾਈ ਘਟਨਾਵਾਂ ਦੇਸ਼ ਦੇ ਹਾਲਾਤਾਂ ਉਪਰ ਵੀ ਅਸਰ ਪਾਉਦੀਆਂ ਹਨ। ਇਕ ਤੋਂ ਬਾਅਦ ਇਕ ਬਹੁਤ ਸਾਰੀਆਂ ਅਜਿਹੀਆਂ ਸਖਸ਼ੀਅਤਾਂ ਵੱਖ-ਵੱਖ ਖੇਤਰਾਂ ਤੋਂ ਜਾ ਰਹੀਆਂ ਹਨ। ਇਨ੍ਹਾਂ ਸਖਸ਼ੀਅਤਾਂ ਦੀ ਕਮੀ ਉਨ੍ਹਾਂ ਦੇ ਵੱਖ-ਵੱਖ ਖੇਤਰਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਵਿੱਚ ਕਦੇ ਵੀ ਪੂਰੀ ਨਹੀਂ ਹੋ ਸਕਦੀ।

ਇਸ ਸਮੇਂ ਜਿਥੇ ਦੇਸ਼ ਅੰਦਰ ਪੰਜ ਸੂਬਿਆਂ ਵਿਚ ਚੋਣਾਂ ਹੋਣ ਜਾ ਰਹੀਆਂ ਹਨ। ਉੱਥੇ ਹੀ ਕਈ ਸਿਆਸੀ ਸਖ਼ਸ਼ੀਅਤਾਂ ਇਸ ਸੰਸਾਰ ਤੋਂ ਜਾ ਰਹੀਆਂ ਹਨ। ਹੁਣ ਭਾਜਪਾ ਦੇ ਸਭ ਤੋਂ ਜ਼ਿਆਦਾ ਉਮਰ ਦੇ ਸੀਨੀਅਰ ਨੇਤਾ ਦੀ ਹੋਈ ਅਚਾਨਕ ਮੌਤ ਨਾਲ ਸੋਗ ਦੀ ਲਹਿਰ ਫੈਲ ਗਈ ਹੈ ਜਿਸ ਬਾਰੇ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਭਾਰਤੀ ਜਨਤਾ ਪਾਰਟੀ ਦੇ ਸਭ ਤੋਂ ਵਧੇਰੇ ਉਮਰ ਦੇ ਨੇਤਾ ਮਸ਼ਹੂਰ ਵਕੀਲ ਅਤੇ ਸੁਤੰਤਰਤਾ ਸੈਨਾਨੀ ਕੇ.ਅਯੱਪਨ ਪਿਲੱਈ ਦਾ ਦਿਹਾਂਤ ਹੋਣ ਦੀ ਖਬਰ ਸਾਹਮਣੇ ਆਈ ਹੈ। ਦੱਸਿਆ ਗਿਆ ਹੈ ਕਿ ਉਹ ਕਾਫੀ ਸਮੇਂ ਤੋਂ ਕਈ ਸਮੱਸਿਆਵਾਂ ਨਾਲ ਪੀੜਤ ਸਨ।

ਜਿੱਥੇ ਉਹ ਬੀਮਾਰੀਆਂ ਤੋਂ ਪੀੜਤ ਸਨ ਉੱਥੇ ਹੀ ਉਨ੍ਹਾਂ ਦੀ ਗੰਭੀਰ ਸਥਿਤੀ ਨੂੰ ਦੇਖਦੇ ਹੋਏ ਕੇਰਲ ਦੀ ਰਾਜਧਾਨੀ ਤਿਰੁਅਨੰਤਪੁਰਮ ਤੇ ਇੱਕ ਨਿੱਜੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਸੀ। ਜਿੱਥੇ ਉਹ ਹਸਪਤਾਲ ਦੇ ਵਿਚ ਜ਼ੇਰੇ ਇਲਾਜ ਹਨ ਉਥੇ ਹੀ ਬੁੱਧਵਾਰ ਨੂੰ ਗੰਭੀਰ ਸਥਿਤੀ ਦੇ ਚਲਦਿਆਂ 107 ਸਾਲ ਦੀ ਉਮਰ ਵਿੱਚ ਉਨ੍ਹਾਂ ਦਾ ਦਿਹਾਂਤ ਹੋ ਗਿਆ ਹੈ।

ਜਿੱਥੇ ਉਹ ਸਮਾਜਿਕ ਸੰਸਕ੍ਰਿਤਿਕ ਖੇਤਰ ਦੀ ਇੱਕ ਪ੍ਰਮੁਖ ਸ਼ਖਸ਼ੀਅਤ ਸਨ ਉਥੇ ਹੀ ਉਨ੍ਹਾਂ ਨੂੰ ਸਾਰੇ ਸਿਆਸੀ ਦਲਾਂ ਵੱਲੋਂ ਸਨਮਾਨਤ ਕੀਤਾ ਗਿਆ ਸੀ। ਜਿੱਥੇ ਉਹ ਮਹਾਤਮਾ ਗਾਂਧੀ ਦੇ ਪ੍ਰਸੰਸਕ ਸਨ ਉੱਥੇ ਹੀ ਉਨ੍ਹਾਂ ਵੱਲੋਂ ਭਾਰਤ ਛੱਡੋ ਅੰਦੋਲਨ ਵਿਚ ਵੀ ਅਹਿਮ ਭੂਮਿਕਾ ਨਿਭਾਈ ਗਈ। ਉਨ੍ਹਾਂ ਦੇ ਦਿਹਾਂਤ ਦੀ ਖਬਰ ਮਿਲਣ ਤੇ ਵੱਖ ਵੱਖ ਰਾਜਨੀਤਿਕ ਸ਼ਖਸ਼ੀਅਤਾ ਵੱਲੋਂ ਉਨ੍ਹਾਂ ਦੇ ਪਰਿਵਾਰ ਨਾਲ ਦੁੱਖ ਦਾ ਇਜ਼ਹਾਰ ਕੀਤਾ ਗਿਆ ਹੈ।