Sunday , June 26 2022

ਭਾਜਪਾ ਦੇ ਸਾਂਸਦ ਨੇ ਭਰੀ ਸਟੇਜ ਤੇ ਸ਼ਰੇਆਮ ਮੁੰਡੇ ਨੂੰ ਇਸ ਕਾਰਨ ਮਾਰੇ ਥੱਪੜ – ਵੀਡੀਓ ਹੋਈ ਵਾਇਰਲ

ਆਈ ਤਾਜ਼ਾ ਵੱਡੀ ਖਬਰ 

ਅਗਲੇ ਸਾਲ 2022 ਦੇ ਵਿੱਚ ਦੇਸ਼ ਦੇ ਪੰਜ ਸੂਬਿਆਂ ਵਿਚ ਹੋਣ ਵਾਲੀਆਂ ਚੋਣਾ ਸਭ ਪਾਸੇ ਚਰਚਾ ਦਾ ਵਿਸ਼ਾ ਬਣੀਆ ਹੋਈਆਂ ਹਨ। ਜਿੱਥੇ ਇਨ੍ਹਾਂ ਪੰਜ ਸੂਬਿਆਂ ਦੀਆਂ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਜਿੱਤ ਹਾਸਲ ਕਰਨ ਵਾਸਤੇ ਅੱਡੀ ਚੋਟੀ ਦਾ ਜੋਰ ਲਾਇਆ ਜਾ ਰਿਹਾ ਹੈ। ਉਥੇ ਹੀ ਵੱਖ ਵੱਖ ਸੂਬਿਆਂ ਅੰਦਰ ਬਹੁਤ ਸਾਰੇ ਰਾਜਨੀਤੀ ਨਾਲ ਜੁੜੇ ਹੋਏ ਅਜਿਹੇ ਲੋਕ ਹਨ ਜੋ ਕਿਸੇ ਨਾ ਕਿਸੇ ਘਟਨਾ ਦੇ ਕਾਰਨ ਵਿਵਾਦਾਂ ਵਿਚ ਫਸ ਜਾਂਦੇ ਹਨ ਅਤੇ ਸਭ ਪਾਸੇ ਚਰਚਾ ਦਾ ਵਿਸ਼ਾ ਬਣ ਜਾਂਦੇ ਹਨ। ਸਿਆਸਤ ਨਾਲ ਜੁੜੀਆਂ ਹੋਈਆਂ ਆਏ ਦਿਨ ਕੋਈ ਨਾ ਕੋਈ ਅਜਿਹੀਆਂ ਖ਼ਬਰਾਂ ਸਾਹਮਣੇ ਆਈਆਂ ਹਨ ਸਾਰੇ ਲੋਕਾਂ ਨੂੰ ਹੈਰਾਨ ਕਰ ਦਿੰਦੀਆਂ ਹਨ। ਹੁਣ ਭਾਜਪਾ ਦੇ ਇੱਕ ਸਾਂਸਦ ਵੱਲੋਂ ਸਟੇਜ ਤੇ ਸ਼ਰੇਆਮ ਇਕ ਮੁੰਡੇ ਦੇ ਥੱਪੜ ਮਾਰਿਆ ਗਿਆ ਹੈ ਜਿਸ ਦੀ ਵੀਡੀਓ ਵਾਇਰਲ ਹੋ ਰਹੀ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਝਾਰਖੰਡ ਦੇ ਰਾਂਚੀ ਤੋਂ ਸਾਹਮਣੇ ਆਈ ਹੈ। ਜਿੱਥੇ ਇੱਕ ਪਿੰਡ ਵਿੱਚ ਕੁਸ਼ਤੀ ਚੈਂਪੀਅਨਸ਼ਿਪ ਦੇ ਮੁਕਾਬਲੇ ਚੱਲ ਰਹੇ ਸਨ। ਜਿੱਥੇ ਇਹ ਰਾਸ਼ਟਰੀ ਪੱਧਰ ਦੇ ਮੁਕਾਬਲੇ ਪਿੰਡ ਦੇ ਹੀ ਸ਼ਹੀਦ ਗਣਪਤ ਰਾਇ ਸਟੇਡੀਅਮ ਵਿੱਚ ਕਰਵਾਏ ਜਾ ਰਹੇ ਸਨ। ਜਿੱਥੇ ਅੰਡਰ 15 ਨੈਸ਼ਨਲ ਰੈਸਲਿੰਗ ਚੈਂਪੀਅਨਸ਼ਿਪ ਦੇ ਅਨੁਸਾਰ ਹੀ ਖਿਡਾਰੀਆਂ ਨੂੰ ਸ਼ਾਮਲ ਕੀਤਾ ਗਿਆ ਸੀ। ਉੱਥੇ ਹੀ ਇਕ ਖਿਡਾਰੀ ਜਿਸ ਦੀ ਉਮਰ 15 ਸਾਲ ਤੋਂ ਵਧੇਰੇ ਸੀ ਉਸ ਵੱਲੋਂ ਇਸ ਖੇਡ ਵਿੱਚ ਆਉਣ ਲਈ ਆਖਿਆ ਸੀ ਜਿਸ ਨੂੰ ਅਯੋਗ ਕਰਾਰ ਦਿੱਤੇ ਜਾਣ ਤੋਂ ਬਾਅਦ ਉਸ ਵੱਲੋਂ ਇਤਰਾਜ਼ ਜਤਾਇਆ ਗਿਆ।

ਜਿੱਥੇ ਉਸ ਵੱਲੋਂ ਪਹਿਲਾਂ ਟੀਮ ਨਾਲ ਗੱਲਬਾਤ ਕੀਤੀ ਗਈ ਅਤੇ ਉਸ ਤੋਂ ਬਾਅਦ ਸਟੇਜ ਉਪਰ ਮਜੂਦ ਭਾਰਤੀ ਕੁਸ਼ਤੀ ਫ਼ੈਡਰੇਸ਼ਨ ਦੇ ਪ੍ਰਧਾਨ ਅਤੇ ਯੂਪੀ ਤੋਂ ਭਾਜਪਾ ਦੇ ਸੰਸਦ ਮੈਂਬਰ ਬ੍ਰਿਜ ਭੂਸ਼ਣ ਸ਼ਰਨ ਸਿੰਘ ਨਾਲ ਗੱਲਬਾਤ ਕਰਨ ਦੀ ਕੋਸ਼ਿਸ਼ ਕੀਤੀ ਗਈ। ਜਿਨ੍ਹਾਂ ਵੱਲੋਂ ਆਪਣਾ ਆਪਾ ਖੋ ਜਾਣ ਤੇ ਇਸ ਨੌਜਵਾਨ ਨੂੰ ਕੁੱਟਣ ਦੀ ਵੀਡੀਓ ਵਾਇਰਲ ਹੋ ਰਹੀ ਹੈ। ਇਸ ਨੌਜਵਾਨ ਵੱਲੋਂ ਜਦੋਂ ਸਟੇਜ ਤੇ ਪਹੁੰਚ ਕੇ ਉਨ੍ਹਾਂ ਨਾਲ ਗੱਲਬਾਤ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਉਨ੍ਹਾਂ ਵੱਲੋਂ ਆਖਿਆ ਗਿਆ ਕਿ ਅਜਿਹੇ ਲੋਕਾਂ ਨੂੰ ਖੇਡ ਵਿੱਚ ਸ਼ਾਮਲ ਕਰਨ ਨਾਲ ਬਾਕੀ ਪਹਿਲਵਾਨ ਤੇ ਬੁਰਾ ਪ੍ਰਭਾਵ ਪੈਂਦਾ ਹੈ।

ਕਿਉਂਕਿ ਇਸ ਦੀ ਵੱਡੀ ਉਮਰ ਦੇ ਕਾਰਨ ਸਮੱਸਿਆ ਪੈਦਾ ਹੋ ਰਹੀ ਹੈ ਜਿਸ ਤੇ ਰੋਕ ਲਗਣੀ ਚਾਹੀਦੀ ਹੈ। ਇਸ ਤਰ੍ਹਾਂ ਹੀ ਉਨ੍ਹਾਂ ਵੱਲੋਂ ਨੌਜਵਾਨ ਦੇ ਥੱਪੜ ਮਾਰ ਦਿੱਤੇ ਗਏ। ਜਿਸ ਦੀ ਵੀਡੀਓ ਸੋਸ਼ਲ ਮੀਡੀਆ ਉਪਰ ਕਾਫੀ ਵਾਇਰਲ ਹੋ ਰਹੀ ਹੈ । ਜਿਸ ਵਿਚ ਵਾਰ-ਵਾਰ ਨੌਜਵਾਨ ਦੇ ਥੱਪੜ ਮਾਰਦੇ ਹੋਏ ਦਿਖਾਇਆ ਜਾ ਰਿਹਾ ਹੈ ।