Monday , April 12 2021

ਭਾਰਤ ਬੰਦ ਨੂੰ ਲੈ ਕੇ ਹੁਣ ਆਈ ਇਹ ਵੱਡੀ ਤਾਜਾ ਖਬਰ ਹੋਇਆ ਇਹ ਐਲਾਨ

ਆਈ ਤਾਜਾ ਵੱਡੀ ਖਬਰ

ਕਿਸਾਨਾਂ ਵੱਲੋਂ ਸੰਘਰਸ਼ ਨੂੰ ਤੇਜ਼ ਕਰਦੇ ਹੋਏ ਵੱਖ ਵੱਖ ਐਲਾਨ ਕੀਤੇ ਜਾ ਰਹੇ ਹਨ। ਕਿਸਾਨਾਂ ਵੱਲੋਂ ਜਿੱਥੇ ਪਹਿਲਾਂ 23 ਮਾਰਚ ਨੂੰ ਵੱਖ-ਵੱਖ ਜਗ੍ਹਾ ਤੇ ਭਗਤ ਸਿੰਘ ਦਾ ਸ਼-ਹੀ-ਦੀ ਦਿਹਾੜਾ ਮਨਾਇਆ ਜਾਵੇਗਾ। ਉੱਥੇ ਹੀ ਸਭ ਲੋਕਾਂ ਨੂੰ 26 ਮਾਰਚ ਨੂੰ ਭਾਰਤ ਬੰਦ ਕੀਤੇ ਜਾਣ ਦਾ ਸੱਦਾ ਵੀ ਦਿੱਤਾ ਗਿਆ ਹੈ। ਵੱਖ ਵੱਖ ਸੰਸਥਾਵਾਂ ਵੱਲੋਂ ਆਪਣੇ ਆਪਣੇ ਹਿਸਾਬ ਨਾਲ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਕਿਸਾਨਾਂ ਵੱਲੋਂ ਕੇਂਦਰ ਸਰਕਾਰ ਦੇ ਲਾਗੂ ਕੀਤੇ ਗਏ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕੀਤੀ ਜਾ ਰਹੀ ਹੈ। ਹੁਣ ਤੱਕ ਕੇਂਦਰ ਸਰਕਾਰ ਅਤੇ ਕਿਸਾਨ ਆਗੂਆਂ ਦੇ ਵਿਚਕਾਰ ਹੋਈਆਂ ਸਾਰੀਆਂ ਮੀਟਿੰਗ ਬੇਸਿੱਟਾ ਰਹੀਆਂ ਹਨ।

ਜਿਸ ਕਾਰਨ ਕਿਸਾਨ ਆਗੂਆਂ ਵੱਲੋਂ ਸੰਘਰਸ਼ ਨੂੰ ਤੇਜ਼ ਕੀਤਾ ਜਾ ਰਿਹਾ ਹੈ। ਉਥੇ ਹੀ ਸਰਕਾਰ ਵੱਲੋਂ ਖੇਤੀ ਕਨੂੰਨਾਂ ਨੂੰ ਰੱਦ ਕਰਨ ਤੋਂ ਇਨਕਾਰ ਕੀਤਾ ਗਿਆ ਸੀ। ਕਿਸਾਨਾਂ ਨੇ ਕਿਹਾ ਕਿ ਜਦੋਂ ਤਕ ਇਨ੍ਹਾਂ ਖੇਤੀ ਕਾਨੂੰਨ ਨੂੰ ਰੱਦ ਨਹੀਂ ਕੀਤਾ ਜਾਂਦਾ ਉਸ ਸਮੇਂ ਤੱਕ ਸਾਡਾ ਕਿਸਾਨੀ ਸੰਘਰਸ਼ ਇਸ ਤਰ੍ਹਾਂ ਹੀ ਸਾਡਾ ਕਿਸਾਨੀ ਸੰਘਰਸ਼ ਨਿਰੰਤਰ ਜਾਰੀ ਰਹੇਗਾ। ਭਾਰਤ ਬੰਦ ਨੂੰ ਲੈ ਕੇ ਹੁਣ ਇੱਕ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਦੇਸ਼ ਦੇ ਹਰ ਵਰਗ ਵੱਲੋਂ ਜਿੱਥੇ ਇਸ ਕਿਸਾਨੀ ਸੰਘਰਸ਼ ਨੂੰ ਸਮਰਥਨ ਕੀਤਾ ਜਾ ਰਿਹਾ ਹੈ।

ਉੱਥੇ ਹੀ 26 ਮਾਰਚ ਨੂੰ ਕੀਤੇ ਜਾ ਰਹੇ ਬੰਦ ਨੂੰ ਵੱਖ ਵੱਖ ਜਥੇ ਬੰਦੀਆਂ ਤੇ ਸੰਸਥਾਵਾਂ ਵੱਲੋਂ ਭਰਪੂਰ ਸਮਰਥਨ ਦੇਣ ਦਾ ਐਲਾਨ ਕੀਤਾ ਗਿਆ ਹੈ26 ਮਾਰਚ ਨੂੰ ਸਾਰੇ ਭਾਰਤ ਨੂੰ ਮੁਕੰਮਲ ਤੌਰ ਤੇ ਬੰਦ ਰੱਖਿਆ ਜਾਵੇਗਾ ਤੇ ਸੜਕਾਂ ਤੇ ਕੋਈ ਵੀ ਆਵਾਜਾਈ ਨਹੀਂ ਚੱਲਣ ਦਿੱਤੀ ਜਾਵੇਗੀ। ਕਿਸਾਨੀ ਸੰਘਰਸ਼ ਦੀ ਹਮਾਇਤ ਕਰਨ ਵਾਲੀਆਂ ਜਥੇ ਬੰਦੀਆਂ ‘ਚ ਸਿੱਖ ਤਾਲਮੇਲ ਕਮੇਟੀ, ਟੂ ਵੀਲ੍ਹਰ ਡੀਲਰ ਐਸੋਸੀਏਸ਼ਨ, ਬਾਜ਼ਾਰ ਸ਼ੇਖ਼ਾਂ ਸ਼ਾਪ ਕੀਪਰ ਐਸੋਸੀਏਸ਼ਨ, ਇਲੈਕਟ੍ਰੋਨਿਕ ਐਸੋਸੀਏਸ਼ਨਯ ਗੇਟ, ਇਲੈਕਟ੍ਰੀਕਲ ਐਸੋਸੀਏਸ਼ਨ ਫਗਵਾੜਾ ਗੇਟ, ਟਾਇਰ ਐਸੋਸੀਏਸ਼ਨ, ਸ਼ਾਨੇ ਖ਼ਾਲਸਾ, ਦਸਮੇਸ਼ ਫੁਲਵਾੜੀ, ਭਾਈ ਮਨੀ ਸਿੰਘ ਗਤਕਾ ਅਖਾੜਾ ਆਦਿ ਸ਼ਾਮਿਲ ਸਨ |

ਨਇਸ ਮੌਕੇ ਕਿਸਾਨ ਯੂਨੀਅਨ ਰਾਜੇ ਵਾਲ ਦੇ ਜਥੇਦਾਰ ਕਸ਼ਮੀਰ ਸਿੰਘ, ਮਨਦੀਪ ਸਿੰਘ ਸਮਰਾ ਪ੍ਰਧਾਨ, ਸੁਖਦੇਵ ਸਿੰਘ ਜੰਡਿਆਲਾ, ਅਮਰੀਕ ਸਿੰਘ ਸੰਸਾਰਪੁਰ ਪਹੁੰਚੇ ਹੋਏ ਸਨ । ਵੱਖ-ਵੱਖ ਐਸੋਸੀਏਸ਼ਨਾਂ ਤੇ ਜਥੇਬੰਦੀਆਂ ਦੇ ਆਗੂ ਤੇਜਿੰਦਰਜ ਸਿੰਘ ਪਰਦੇਸੀ, ਹਰਪਾਲ ਸਿੰਘ ਚੱਢਾ, ਸ਼ੈਰੀ ਚੱਢਾ, ਕੌਂਸਲਰ ਕਮਲ ਮੋਹਨ ਚੌਹਾਨ, ਬਲਜੀਤ ਸਿੰਘ ਆਹਲੂਵਾਲੀਆ, ਅਮਿੱਤ ਸਹਿਗਲ, ਹਰਪ੍ਰੀਤ ਸਿੰਘ ਰੌਬਿਨ, ਹਰਪ੍ਰੀਤ ਸਿੰਘ ਨੀਟੂ ਤੇ ਪ੍ਰਭਜੋਤ ਸਿੰਘ ਨੇ ਕਿਹਾ ਸਾਡੀਆਂ ਜਥੇ ਬੰਦੀਆਂ ਸ਼ੁਰੂ ਤੋਂ ਕਿਸਾਨ ਭਰਾਵਾਂ ਨਾਲ ਖੜ੍ਹੀਆਂ ਹਨ ਤੇ 26 ਮਾਰਚ ਨੂੰ ਭਾਰਤ ਬੰਦ ਨੂੰ ਮੁਕੰਮਲ ਤੌਰ ‘ਤੇ ਕਾਮਯਾਬ ਕੀਤਾ ਜਾਵੇਗਾ |