ਭਾਰਤ ਸਰਕਾਰ ਨੇ 31 ਮਾਰਚ 2021 ਤੱਕ ਲਈ ਕਰਤਾ ਇਹ ਵੱਡਾ ਐਲਾਨ

ਆਈ ਤਾਜਾ ਵੱਡੀ ਖਬਰ

ਕੋਰੋਨਾ ਵਾਇਰਸ ਦੀ ਲਾਗ ਦੇ ਸ਼ੁਰੂਆਤੀ ਦੌਰ ਦੇ ਵਿਚ ਹੀ ਬਹੁਤ ਸਾਰੇ ਲੋਕਾਂ ਨੂੰ ਕਈ ਦਿੱ-ਕ-ਤਾਂ ਦਾ ਸਾਹਮਣਾ ਕਰਨਾ ਪਿਆ । ਹਾਲਾਂਕਿ ਇਸ ਦੌਰਾਨ ਸਰਕਾਰ ਵੱਲੋਂ ਆਪਣੇ ਦੇਸ਼ ਵਾਸੀਆਂ ਦਾ ਬਚਾਅ ਕਰਦੇ ਹੋਏ ਕੁਝ ਸਖਤ ਪਾਬੰਦੀਆਂ ਲਗਾਈਆਂ ਗਈਆਂ ਸਨ ਜਿਨ੍ਹਾਂ ਕਾਰਨ ਲੋਕ ਵੱਖ-ਵੱਖ ਤਰ੍ਹਾਂ ਦੀਆਂ ਸੇਵਾਵਾਂ ਪ੍ਰਾਪਤ ਕਰਨ ਤੋਂ ਵਾਂਝੇ ਰਹਿ ਗਏ ਸਨ। ਮੁਢੱਲੀਆਂ ਜਰੂਰਤਾਂ ਨੂੰ ਛੱਡ ਕੇ ਬਾਕੀ ਹਰ ਤਰ੍ਹਾਂ ਦੀਆਂ ਸੇਵਾਵਾਂ ਇਸ ਕੋਰੋਨਾ ਕਾਲ ਦੌਰਾਨ ਪ੍ਰਭਾਵਿਤ ਹੋਈਆਂ ਸਨ।

ਇਸੇ ਦੌਰਾਨ ਹੀ ਆਵਾਜਾਈ ਨਾਲ ਸਬੰਧਤ ਕੁਝ ਮਹੱਤਵਪੂਰਨ ਦਸਤਾਵੇਜ਼ਾਂ ਦੀ ਮਿਆਦ ਵਧਾਉਣ ਵਾਲੀ ਸੇਵਾ ਵੀ ਪ੍ਰਭਾਵਿਤ ਹੋਈ ਸੀ ਜਿਸ ਉੱਪਰ ਕੇਂਦਰੀ ਸੜਕ ਆਵਾਜਾਈ ਅਤੇ ਰਾਜ ਮੰਤਰਾਲੇ ਨੇ ਕੁਝ ਅਹਿਮ ਫ਼ੈਸਲਾ ਲੈਂਦੇ ਹੋਏ ਦੇਸ਼ ਵਾਸੀਆਂ ਨੂੰ ਰਾਹਤ ਦਿੱਤੀ ਸੀ। ਇਸ ਰਾਹਤ ਤਹਿਤ ਵਾਹਨਾਂ ਦੇ ਮਹੱਤਵ ਪੂਰਨ ਦਸਤਾਵੇਜ਼ ਜਿਨ੍ਹਾਂ ਦੇ ਵਿੱਚ ਡਰਾਈਵਿੰਗ ਲਾਇਸੈਂਸ, ਵਾਹਨਾਂ ਦੇ ਰਜਿਸਟਰੇਸ਼ਨ ਸਰਟੀਫਿਕੇਟ ਅਤੇ ਫਿਟਨੈੱਸ ਸਰਟੀਫਿਕੇਟ ਸ਼ਾਮਲ ਹਨ ਨੂੰ ਰੀਨਿਊ ਕਰਨ ਦੀ ਮਿਆਦ ਕੋਰੋਨਾ ਕਾਲ ਦੀ ਸ਼ੁਰੂਆਤ ਦੌਰਾਨ 31 ਦਸੰਬਰ 2020 ਤਕ ਕਰ ਦਿੱਤੀ ਗਈ ਸੀ।

ਜਿਸ ਉੱਪਰ ਐਤਵਾਰ ਨੂੰ ਮੰਤਰਾਲੇ ਨੇ ਮੁੜ ਤੋਂ ਵਿਚਾਰ ਕਰਦੇ ਹੋਏ ਇਨ੍ਹਾਂ ਸਰਟੀਫੀਕੇਟਾਂ ਦੀ ਮਿਆਦ ਵਧਾਉਣ ਦਾ ਫ਼ੈਸਲਾ ਲਿਆ ਗਿਆ ਹੈ। ਮੰਤਰਾਲੇ ਵੱਲੋਂ ਨਵੇਂ ਐਲਾਨ ਦੇ ਤਹਿਤ ਇਨ੍ਹਾਂ ਸਰਟੀਫੀਕੇਟਾਂ ਨੂੰ ਰਿਨਿਊ ਕਰਵਾਉਣ ਦੀ ਸੀਮਾ 31 ਮਾਰਚ 2021 ਤੱਕ ਵਧਾ ਦਿੱਤੀ ਗਈ ਹੈ। ਦੱਸਣਯੋਗ ਹੈ ਕਿ ਮੰਤਰਾਲੇ ਵੱਲੋਂ ਜਾਰੀ ਕੀਤੇ ਗੲੇ ਇਨ੍ਹਾਂ ਨਿਯਮਾਂ ਤਹਿਤ ਉਨ੍ਹਾਂ ਵਾਹਨ ਮਾਲਕਾਂ ਨੂੰ ਹੀ ਛੋਟ ਮਿਲੇਗੀ ਜਿਹਨਾਂ ਦੇ ਦਸਤਾਵੇਜ਼ਾਂ ਦੀ ਮਿਆਦ 1 ਫਰਵਰੀ 2020 ਤੋਂ ਬਾਅਦ ਖਤਮ ਹੋ ਗਈ ਸੀ।

ਹਾਈਵੇ ਮੰਤਰਾਲੇ ਵੱਲੋਂ ਇਹ ਫੈਸਲਾ ਕੋਰੋਨਾ ਵਾਇਰਸ ਦੀ ਬਿਮਾਰੀ ਦੀ ਦੂਜੀ ਲਹਿਰ ਤੋਂ ਦੇਸ਼ ਵਾਸੀਆਂ ਨੂੰ ਬਚਾਉਣ ਲਈ ਲਿਆ ਗਿਆ ਹੈ। ਮੌਜੂਦਾ ਸਮੇਂ ਵਿਚ ਦੇਸ਼ ਦੇ ਵੱਖ-ਵੱਖ ਆਰਟੀਓ ਦਫ਼ਤਰਾਂ ਦੇ ਵਿੱਚ ਵਾਹਨਾਂ ਨਾਲ ਜੁੜੇ ਹੋਏ ਦਸਤਾਵੇਜ਼ ਜਿਨ੍ਹਾਂ ਵਿੱਚ ਡਰਾਇਵਿੰਗ ਲਾਇਸੈਂਸ, ਵਾਹਨਾਂ ਦੀ ਰਜਿਸਟਰੇਸ਼ਨ ਸਰਟੀਫਿਕੇਟ ਅਤੇ ਵਾਹਨਾਂ ਦਾ ਫਿੱਟਨੈੱਸ ਸਰਟੀਫਿਕੇਟ ਸ਼ਾਮਲ ਹੈ ਨੂੰ ਨਵਿਆਉਣ ਦੇ ਮਾਮਲੇ ਵਿਚਾਰ ਅਧੀਨ ਹਨ। ਜਿਸ ਦੇ ਕਾਰਨ ਹੀ ਕੇਂਦਰੀ ਸੜਕ ਆਵਾਜਾਈ ਅਤੇ ਰਾਜ ਮੰਤਰਾਲੇ ਵੱਲੋਂ ਇਹ ਫੈਸਲਾ ਲੈਂਦੇ ਹੋਏ ਵਾਹਨਾਂ ਨਾਲ ਜੁੜੇ ਹੋਏ ਇਹਨਾਂ ਸਰਟੀਫਿਕੇਟਾਂ ਦੀ ਮਿਆਦ ਵਧਾਉਣ ਵਾਸਤੇ ਸਮਾਂ ਹੱਦ ਨੂੰ 31 ਮਾਰਚ 2021 ਤੱਕ ਵਧਾ ਦਿੱਤਾ ਹੈ।