Saturday , June 25 2022

ਮਚੀ ਹਾਹਾਕਾਰ : ਪਿੰਡ ਵਾਲਿਆਂ ਨੇ ਖੂਹ ਚੋ ਕੱਢੀਆਂ 6 ਲਾਸ਼ਾਂ – ਪਿਆ ਮਾਤਮ ਛਾਈ ਸੋਗ ਦੀ ਲਹਿਰ

ਆਈ ਤਾਜ਼ਾ ਵੱਡੀ ਖਬਰ 

ਕਰੋਨਾ ਦੇ ਕਾਰਨ ਜਿੱਥੇ ਬਹੁਤ ਸਾਰੇ ਲੋਕਾਂ ਦੇ ਰੁਜ਼ਗਾਰ ਚਲੇ ਗਏ ਸਨ ਅਤੇ ਕਈ ਪਰਵਾਰ ਬੇਰੁਜ਼ਗਾਰੀ ਦੇ ਦੌਰ ਵਿਚੋਂ ਗੁਜ਼ਰ ਰਹੇ ਹਨ ਅਤੇ ਆਰਥਿਕ ਮੰਦੀ ਦਾ ਸਾਹਮਣਾ ਵੀ ਕਰਨਾ ਪਿਆ, ਜਿਸ ਕਾਰਨ ਘਰ ਦਾ ਗੁਜ਼ਾਰਾ ਕਰਨਾ ਮੁਸ਼ਕਲ ਹੋ ਗਿਆ ਸੀ ਅਜਿਹੀ ਸਥਿਤੀ ਵਿੱਚ ਬਹੁਤ ਸਾਰੇ ਲੋਕ ਮਾਨਸਿਕ ਤਣਾਅ ਦੇ ਸ਼ਿਕਾਰ ਵੀ ਹੋ, ਜਿਨ੍ਹਾਂ ਵੱਲੋਂ ਇਸ ਮੁਸ਼ਕਲ ਦੀ ਸਥਿਤੀ ਵਿਚੋਂ ਬਾਹਰ ਨਿਕਲਣ ਦਾ ਕੋਈ ਰਸਤਾ ਨਾ ਮਿਲਦੇ ਹੋਏ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਗਈ। ਉੱਥੇ ਹੀ ਬਹੁਤ ਸਾਰੇ ਪਰਿਵਾਰਕ ਝਗੜੇ ਵੀ ਅਜਿਹੀਆਂ ਘਟਨਾਵਾਂ ਨੂੰ ਅੰਜਾਮ ਦੇ ਦਿੰਦੇ ਹਨ ਜਿੱਥੇ ਕਈ ਲੋਕਾਂ ਦੀ ਜਾਨ ਚਲੀ ਜਾਂਦੀ ਹੈ।

ਹੁਣ ਇਥੇ ਪਿੰਡ ਵਾਲਿਆਂ ਨੇ ਖੂਹ ਵਿੱਚੋਂ 6 ਲਾਸ਼ਾਂ ਕੱਢੀਆਂ ਹਨ ਜਿਸ ਕਾਰਨ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾਂ ਰਾਜਸਥਾਨ ਦੇ ਇਕ ਪਿੰਡ ਤੋਂ ਸਾਹਮਣੇ ਆਈ ਹੈ ਜਿੱਥੇ ਪਿੰਡ ਕਾਲੀਆ ਖੇੜੀ ਵਿੱਚ ਇੱਕ ਔਰਤ ਵੱਲੋਂ ਪਰਿਵਾਰਕ ਕਲੇਸ਼ ਤੋਂ ਦੁਖੀ ਹੋ ਕੇ ਆਪਣੀਆਂ ਪੰਜ ਧੀਆਂ ਸਮੇਤ ਖੂਹ ਵਿੱਚ ਛਾਲ ਮਾਰ ਦਿੱਤੀ ਗਈ। ਇਸ ਘਟਨਾ ਦੀ ਜਾਣਕਾਰੀ ਮਿਲਣ ਤੇ ਪਿੰਡ ਦੇ ਲੋਕਾਂ ਵੱਲੋਂ ਸ਼ਿਵ ਲਾਲ ਦੀ ਪਤਨੀ ਬਦਾਮ ਦੇਵੀ 40 ਸਾਲਾ, ਅਤੇ ਪੰਜ ਧੀਆਂ ਦੀਆਂ ਲਾਸ਼ਾਂ ਨੂੰ ਬਾਹਰ ਕੱਢਿਆ ਗਿਆ ਹੈ ਇਨ੍ਹਾਂ ਸਾਰਿਆਂ ਦੀ ਮੌਤ ਹੋ ਗਈ ਹੈ।

ਦੱਸਿਆ ਗਿਆ ਹੈ ਕਿ ਇਨ੍ਹਾਂ ਲੜਕੀਆਂ ਵਿੱਚ ਵੱਡੀ ਲੜਕੀ 14 ਸਾਲਾ ਸਵਿੱਤਰੀ, ਅੰਜਲੀ 8 ਸਾਲ, ਕਾਜਲ 6 ਸਾਲ, ਗੁੰਜਨ ਚਾਰ ਸਾਲ ਅਤੇ ਅਰਚਨਾ ਇੱਕ ਸਾਲ ਸ਼ਾਮਲ ਹਨ । 14 ਸਾਲਾ ਗਾਇਤਰੀ ਅਤੇ 7 ਸਾਲਾ ਪੂਨਮ ਦੀ ਜ਼ਿੰਦਗੀ ਬਚ ਗਈ ਹੈ ਕਿਉਂਕਿ ਜਿਸ ਸਮੇਂ ਮਾਂ ਵੱਲੋਂ ਇਸ ਘਟਨਾ ਨੂੰ ਅੰਜਾਮ ਦਿੱਤਾ ਗਿਆ ਉਸ ਸਮੇਂ ਦੋ ਲੜਕੀਆਂ ਘਰ ਤੋਂ ਬਾਹਰ ਸਨ। ਇਸ ਕਾਰਨ ਇਨ੍ਹਾਂ ਦੋਹਾਂ ਲੜਕੀਆਂ ਦੀ ਜ਼ਿੰਦਗੀ ਬਚ ਗਈ।

ਉੱਥੇ ਹੀ ਪਿੰਡ ਵਾਸੀਆਂ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਹੈ ਕਿ ਉਸ ਦੇ ਪਤੀ ਵੱਲੋਂ ਆਪਣੀ ਪਤਨੀ ਅਤੇ ਬੱਚਿਆਂ ਨਾਲ ਰੋਜ਼ਾਨਾ ਹੀ ਲੜਾਈ ਝਗੜਾ ਤੇ ਕੁੱਟਮਾਰ ਕੀਤੀ ਜਾਂਦੀ ਸੀ। ਜਿਸ ਕਾਰਨ ਉਸ ਦੀ ਪਤਨੀ ਵੱਲੋਂ ਇਹ ਕਦਮ ਚੁੱਕਿਆ ਗਿਆ ਹੈ। ਉਥੇ ਹੀ ਪੁਲਸ ਵੱਲੋਂ ਮੌਕੇ ਤੇ ਪਹੁੰਚ ਕੇ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤਾ ਗਿਆ ਹੈ।