Friday , December 3 2021

ਮਸ਼ਹੂਰ ਅਦਾਕਾਰ ਬੋਬੀ ਦਿਓਲ ਆਪਣੇ ਪਿਤਾ ਧਰਮਿੰਦਰ ਬਾਰੇ ਇਸ ਕਾਰਨ ਹੋਏ ਭਾਵੁਕ ਦੱਸੀ ਇਹ ਵੱਡੀ ਵਜ੍ਹਾ

ਆਈ ਤਾਜਾ ਵੱਡੀ ਖਬਰ

ਫਿਲਮੀ ਜਗਤ ਦੀ ਗੱਲ ਕੀਤੀ ਜਾਵੇ ਤਾਂ ਬਹੁਤ ਸਾਰੇ ਕਲਾਕਾਰ ਆਪਣੀਆਂ ਨਿੱਜੀ ਗੱਲਾਂ ਕਰਕੇ ਚਰਚਾ ਵਿਚ ਰਹਿੰਦੇ ਹਨ। ਫ਼ਿਲਮ ਜਗਤ ਦੇ ਸਦਾ ਬਹਾਰ ਕਲਾਕਾਰ ਅਜਿਹੇ ਹਨ । ਜਿਨ੍ਹਾਂ ਨੇ ਆਪਣੀ ਮਿਹਨਤ ਸਦਕਾ ਆਪਣੀ ਇਕ ਵੱਖਰੀ ਪਹਿਚਾਣ ਬਣਾਈ ਹੈ। ਫ਼ਿਲਮ ਨਗਰੀ ਦੀ ਗੱਲ ਕੀਤੀ ਜਾਵੇ ਤਾਂ ਅਦਾਕਾਰ ਕਿਸੇ ਨਾ ਕਿਸੇ ਗੱਲ ਨੂੰ ਲੈ ਕੇ ਅੱਜ-ਕੱਲ੍ਹ ਚਰਚਾ ਵਿਚ ਰਹਿੰਦੇ ਹਨ।ਆਏ ਦਿਨ ਸੋਸ਼ਲ ਮੀਡੀਆ ਉੱਪਰ ਉਨ੍ਹਾਂ ਦੀ ਚਰਚਾ ਸੁਰਖੀਆਂ ਵਿੱਚ ਰਹਿੰਦੀ ਹੈ। ਜਿੱਥੇ ਅੱਜ ਖੇਤੀ ਕਾਨੂੰਨਾ ਨੂੰ ਲੈ ਕੇ ਬਹੁਤ ਸਾਰੇ ਫਿਲਮੀ ਅਦਾਕਾਰਾ ਵਲੋ ਸਾਥ ਦਿੱਤਾ ਜਾ ਰਿਹਾ ਹੈ ।

ਉਥੇ ਹੀ ਕਿਸਾਨਾਂ ਦੇ ਸੰਘਰਸ਼ ਦੀ ਕੁਝ ਕਲਾਕਾਰਾਂ ਵੱਲੋਂ ਆਲੋਚਨਾ ਵੀ ਕੀਤੀ ਜਾ ਰਹੀ ਹੈ। ਇਸ ਸਾਲ ਦੇ ਵਿੱਚ ਫਿਲਮੀ ਜਗਤ, ਰਾਜਨੀਤਿਕ ਜਗਤ ,ਖੇਡ ਜਗਤ, ਸੰਗੀਤ ਜਗਤ ਦੇ ਵਿੱਚ ਵੀ ਬਹੁਤ ਸਾਰੀਆਂ ਹਸਤੀਆਂ ਬਹੁਤ ਸਾਰੀਆਂ ਚਰਚਾ ਦੇ ਦੌਰ ਵਿੱਚੋਂ ਲੰਘ ਰਹੀਆਂ ਹਨ। ਮਸ਼ਹੂਰ ਅਦਾਕਾਰ ਬੌਬੀ ਦਿਓਲ ਨੇ ਆਪਣੇ ਪਿਤਾ ਧਰਮਿੰਦਰ ਬਾਰੇ ਇਸ ਕਾਰਨ ਭਾਵੁਕ ਹੋ ਕੇ ਦੱਸੀ ਵੱਡੀ ਵਜ੍ਹਾ।

ਹਿੰਦੀ ਫ਼ਿਲਮ ਜਗਤ ਦੇ ਸਦਾਬਹਾਰ ਅਦਾਕਾਰ ਧਰਮਿੰਦਰ ਦੇ ਬੇਟੇ ਬੌਬੀ ਦਿਓਲ ਨੂੰ ਉਸ ਦੀ ਆਸ਼ਰਮ ਅਤੇ ਕਲਾਸ ਆਫ 83 ਵੈਬਸਾਈਟਾਂ ਲਈ ਬਿਹਤਰੀਨ ਅਦਾਕਾਰੀ ਲਈ ਸਰਬੋਤਮ ਅਦਾਕਾਰ ਦਾ ਪੁਰਸਕਾਰ ਦਿੱਤਾ ਗਿਆ ਹੈ। ਇਸ ਖੁਸ਼ੀ ਵਿਚ ਉਨ੍ਹਾਂ ਨੇ ਭਾਵੁਕ ਹੁੰਦੇ ਹੋਏ ਕਿਹਾ ਹੈ ਕਿ ਮੇਰੇ ਪਿਤਾ ਜੀ ਨੂੰ ਸਰਬੋਤਮ ਅਦਾਕਾਰ ਹੋਣ ਦਾ ਪੁਰਸਕਾਰ ਨਹੀਂ ਮਿਲਿਆ। ਉਨ੍ਹਾਂ ਵੱਲੋਂ ਇਹ ਜਵਾਬ ਉਸ ਸਮੇਂ ਦਿੱਤਾ ਗਿਆ ਜਦੋਂ ਮੀਡੀਆ ਵੱਲੋਂ ਉਨ੍ਹਾਂ ਨੂੰ ਮਿਲੇ ਪੁਰਸਕਾਰਾ ਬਾਰੇ ਉਸ ਦਾ ਮਹੱਤਵ ਜਾਨਣ ਦੀ ਕੋਸ਼ਿਸ਼ ਕੀਤੀ, ਤਾਂ ਉਹਨਾਂ ਨੇ ਦੱਸਿਆ ਕਿ ਮੇਰੇ ਪਿਤਾ ਜੀ ਦਾ ਸਭ ਤੋਂ ਵੱਡਾ ਪੁਰਸਕਾਰ ਉਨ੍ਹਾਂ ਦੇ ਪ੍ਰਸ਼ੰਸਕਾਂ ਦਾ ਪਿਆਰ ਹੈ।

ਜਦੋਂ ਪ੍ਰਸ਼ੰਸਕ ਖੁਸ਼ ਹੁੰਦੇ ਹਨ ਤਾਂ ਤੁਹਾਡਾ ਪੁਰਸਕਾਰ ਵਿਸ਼ੇਸ਼ ਬਣ ਜਾਂਦਾ ਹੈ। ਉਨ੍ਹਾਂ ਕਿਹਾ ਕਿ ਮੈਂ ਉਨ੍ਹਾਂ ਸਾਰੇ ਪ੍ਰਸ਼ੰਸਕਾਂ ਦਾ ਧੰਨਵਾਦ ਕਰਦਾ ਹਾਂ ਜਿਨ੍ਹਾਂ ਦੇ ਸਹਿਯੋਗ ਸਦਕਾ ਪੁਰਸਕਾਰ ਮਿਲਨਾ ਸੰਭਵ ਹੋ ਸਕਿਆ ਹੈ। ਬੌਬੀ ਦਿਓਲ ਨੇ ਉਸ ਨੂੰ ਸਰਬੋਤਮ ਅਦਾਕਾਰਾ ਦਾ ਪੁਰਸਕਾਰ ਮਿਲਣ ਲਈ ਸਾਰਿਆਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਮੈਂ ਆਪਣੇ ਪਿਤਾ ਜੀ ਨੂੰ ਵੇਖ ਕੇ ਵੱਡਾ ਹੋਇਆ ਹੈ ਤੇ ਉਨ੍ਹਾਂ ਨੂੰ ਲੋਕਾਂ ਦਾ ਇੰਨਾ ਪਿਆਰ ਮਿਲਦਾ ਹੈ, ਜਿਸ ਨੂੰ ਵੇਖ ਕੇ ਕਦੀ ਪੁਰਸਕਾਰ ਦੀ ਜ਼ਰੂਰਤ ਹੀ ਮਹਿਸੂਸ ਨਹੀਂ ਹੋਈ। ਪੁਰਸਕਾਰ ਮਿਲਣ ਤੇ ਬੌਬੀ ਦਿਓਲ ਭਾਵੁਕ ਹੋ ਗਏ ਸਨ।