Sunday , June 26 2022

ਮਸ਼ਹੂਰ ਅਨੁਪਮ ਖੇਰ ਦੀ ਮਾਂ ਨੇ ਕਹੀ ਅਜਿਹੀ ਗਲ੍ਹ ਹੋ ਗਈ ਵਾਇਰਲ – ਖੁਦ ਅਨੁਪਮ ਨੇ ਵਾਇਰਲ ਕੀਤੀ ਵੀਡੀਓ

ਆਈ ਤਾਜ਼ਾ ਵੱਡੀ ਖਬਰ 

ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਜਦੋਂ ਤਿੰਨ ਵਿਵਾਦਤ ਖੇਤੀ ਕਾਨੂੰਨਾਂ ਨੂੰ ਲਾਗੂ ਕੀਤਾ ਗਿਆ ਸੀ ਤਾਂ ਸਾਰੇ ਦੇਸ਼ ਦੇ ਲੋਕਾਂ ਵੱਲੋਂ ਉਨ੍ਹਾਂ ਦਾ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ ਗਿਆ ਸੀ। ਉਨ੍ਹਾਂ ਨੂੰ ਲਾਗੂ ਕੀਤੀਆਂ ਗਈਆਂ ਬਹੁਤ ਸਾਰੀਆਂ ਯੋਜਨਾਵਾਂ ਨੂੰ ਲੋਕਾਂ ਵੱਲੋਂ ਠੁਕਰਾ ਦਿੱਤਾ ਗਿਆ ਸੀ। ਉਥੇ ਹੀ ਕੁਝ ਸਖਸ਼ੀਅਤਾਂ ਵੱਲੋਂ ਲਗਾਤਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਹੱਕ ਵਿੱਚ ਪ੍ਰਚਾਰ ਵੀ ਕੀਤਾ ਜਾਂਦਾ ਰਿਹਾ ਹੈ। ਜਿੱਥੇ ਬਹੁਤ ਸਾਰੀਆਂ ਫਿਲਮੀ ਹਸਤੀਆਂ ਵੱਲੋਂ ਕਰੋਨਾ ਦੇ ਦੌਰ ਵਿੱਚ ਅਤੇ ਕਿਸਾਨੀ ਸੰਘਰਸ਼ ਦੇ ਵਿੱਚ ਲੋਕਾਂ ਦਾ ਸਾਥ ਨਹੀਂ ਦਿੱਤਾ ਗਿਆ। ਉਹ ਅਕਸਰ ਹੀ ਸੋਸ਼ਲ ਮੀਡੀਆ ਉਪਰ ਕਿਸੇ ਨਾ ਕਿਸੇ ਵੀਡੀਓ ਨੂੰ ਲੈ ਕੇ ਚਰਚਾ ਦਾ ਵਿਸ਼ਾ ਬਣੇ ਰਹਿੰਦੇ ਹਨ।

ਹੁਣ ਮਸ਼ਹੂਰ ਫਿਲਮ ਅਭਿਨੇਤਾ ਅਨੁਪਮ ਖੈਰ ਦੀ ਮਾਂ ਵੱਲੋਂ ਅਜਿਹੀ ਗੱਲ ਕੀਤੀ ਗਈ ਹੈ ਜਿਸ ਨੂੰ ਅਭਿਨੇਤਾ ਅਨੁਪਮ ਖੈਰ ਵੱਲੋਂ ਖੁਦ ਵਾਇਰਲ ਕੀਤਾ ਗਿਆ। ਅਕਸਰ ਹੀ ਜਿੱਥੇ ਫਿਲਮ ਅਭਿਨੇਤਾ ਅਨੁਪਮ ਖੈਰ ਆਪਣੀ ਮਾਂ ਦੀਆਂ ਕੁਝ ਵੀਡੀਓ ਸੋਸ਼ਲ ਮੀਡੀਏ ਉੱਪਰ ਸਾਂਝੇ ਕਰਦੇ ਰਹਿੰਦੇ ਹਨ। ਉੱਥੇ ਹੀ ਹੁਣ ਉਨ੍ਹਾਂ ਵੱਲੋਂ ਇਕ ਵਾਰ ਫਿਰ ਆਪਣੀ ਮਾਂ ਦੁਲਾਰੀ ਦਾ ਇਕ ਖਾਸ ਵੀਡੀਓ ਸੋਸ਼ਲ ਮੀਡੀਆ ਦੇ ਇੰਸਟਾਗ੍ਰਾਮ ਅਕਾਊਂਟ ਤੇ ਸਾਂਝਾ ਕੀਤਾ ਗਿਆ ਹੈ। ਉੱਥੇ ਹੀ 73 ਗਣਤੰਤਰ ਦਿਵਸ ਦੇ ਮੌਕੇ ਉਪਰ ਅਨੁਪਮ ਖੇਰ ਦੀ ਮਾਂ ਦੁਲਾਰੀ ਵੱਲੋਂ ਆਖਿਆ ਗਿਆ ਹੈ ਕਿ ਅਗਲੀ ਵਾਰ ਵੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਹੀ ਦੇਸ਼ ਦੇ ਪ੍ਰਧਾਨ ਮੰਤਰੀ ਬਣਨਗੇ।

ਉਨ੍ਹਾਂ ਵੱਲੋਂ ਇਸ ਵੀਡੀਓ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਤਾਰੀਫ ਕੀਤੀ ਗਈ ਹੈ। ਇਸ ਦੇ ਨਾਲ ਹੀ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਸ਼ੀਰਵਾਦ ਵੀ ਦੇ ਰਹੇ ਹਨ ਅਤੇ ਆਖਿਆ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਛੇ ਇਨਸਾਨ ਹਨ। ਫਿਲਮ ਅਭਿਨੇਤਾ ਅਨੁਪਮ ਖੈਰ ਵੱਲੋਂ ਇਹ ਵੀਡੀਓ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਵੀ ਟੈਗ ਕੀਤੀ ਗਈ ਹੈ।

ਅਤੇ ਇਸ ਵਿੱਚ ਉਨ੍ਹਾਂ ਨੇ ਨਾਲ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਲਿਖਿਆ ਹੈ ਕਿ ਅੱਜ ਗਣਤੰਤਰ ਦਿਵਸ ਦੀ ਪਰੇਡ ਦੇ ਮੌਕੇ ਤੇ ਮਾਤਾ ਜੀ ਵੱਲੋਂ ਤੁਹਾਡੇ ਬਾਰੇ ਕੁਝ ਅਜਿਹੀ ਗੱਲ ਆਖੀ ਗਈ ਹੈ ਜੋ ਤੁਹਾਡੇ ਨਾਲ ਸਾਂਝੀ ਕੀਤੀ ਹੈ। ਉਨ੍ਹਾਂ ਲਿਖਿਆ ਹੈ ਕਿ ਦੇਸ਼ ਦੀਆਂ ਬਹੁਤ ਸਾਰੀਆਂ ਮਾਵਾਂ ਦੇ ਦਿਲ ਤੋਂ ਤੁਹਾਡੇ ਲਈ ਆਸ਼ੀਰਵਾਦ ਨਿਕਲ ਰਿਹਾ ਹੈ।