Saturday , June 25 2022

ਮਸ਼ਹੂਰ ਕ੍ਰਿਕਟਰ ਸਚਿਨ ਤੇਂਦੁਲਕਰ ਦੇ ਖਾਸ ਦੋਸਤ ਸਾਬਕਾ ਕ੍ਰਿਕਟਰ ਵਿਨੋਦ ਕਾਂਬਲੀ ਬਾਰੇ ਆਈ ਮਾੜੀ ਖਬਰ

ਆਈ ਤਾਜਾ ਵੱਡੀ ਖਬਰ 

ਕ੍ਰਿਕਟ ਜਗਤ ਵਿਚ ਜਿਥੇ ਬਹੁਤ ਸਾਰੀਆਂ ਹਸਤੀਆਂ ਵੱਲੋਂ ਆਪਣੀ ਖੇਡ ਦੇ ਦਮ ਤੇ ਪੂਰੀ ਦੁਨੀਆ ਵਿੱਚ ਆਪਣਾ ਨਾਂ ਬਣਾਇਆ ਗਿਆ। ਉੱਥੇ ਹੀ ਕ੍ਰਿਕਟ ਜਗਤ ਦੀਆਂ ਹਸਤੀਆਂ ਨੂੰ ਦੇਖ ਕੇ ਬਹੁਤ ਸਾਰੇ ਨੌਜਵਾਨਾਂ ਦਾ ਉਤਸ਼ਾਹ ਕ੍ਰਿਕਟ ਪ੍ਰਤੀ ਵਧਿਆ। ਅਜਿਹੀਆਂ ਹਸਤੀਆਂ ਜਿੱਥੇ ਬਹੁਤ ਸਾਰੇ ਲੋਕਾਂ ਲਈ ਇੱਕ ਪ੍ਰੇਰਣਾ-ਸਰੋਤ ਬਣ ਜਾਂਦੀਆਂ ਹਨ ਉਥੇ ਹੀ ਉਨ੍ਹਾਂ ਨਾਲ ਜੁੜੀਆਂ ਹੋਈਆਂ ਬਹੁਤ ਸਾਰੀਆਂ ਖ਼ਬਰਾਂ ਵੀ ਸਾਹਮਣੇ ਆਉਂਦੀਆਂ ਹਨ। ਜਿੱਥੇ ਕ੍ਰਿਕਟ ਜਗਤ ਵਿਚ ਉਨ੍ਹਾਂ ਵੱਲੋਂ ਖੇਡ ਦੇ ਦੌਰਾਨ ਬਹੁਤ ਸਾਰੇ ਰਿਕਾਰਡ ਪੈਦਾ ਕੀਤੇ ਜਾਂਦੇ ਹਨ। ਜਿਨ੍ਹਾਂ ਦਾ ਮੁਕਾਬਲਾ ਅੱਗੇ ਜਾ ਕੇ ਕਿਸੇ ਖਿਡਾਰੀ ਵੱਲੋਂ ਵੀ ਨਹੀਂ ਕੀਤਾ ਜਾਂਦਾ। ਉਥੇ ਹੀ ਖੇਡ ਜਗਤ ਤੋਂ ਉਨ੍ਹਾਂ ਦਾ ਸਾਥ ਛੁੱਟਣ ਤੋ ਬਾਅਦ ਉਹ ਆਪਣੀ ਜ਼ਿੰਦਗੀ ਵਿਚ ਮਸ਼ਰੂਫ਼ ਹੋ ਜਾਂਦੇ ਹਨ।

ਪਰ ਅਚਾਨਕ ਹੀ ਕਈ ਵਾਰ ਉਨ੍ਹਾਂ ਨਾਲ ਜੁੜੀਆਂ ਹੋਈਆਂ ਅਜਿਹੀਆਂ ਖਬਰਾਂ ਸਾਹਮਣੇ ਆ ਜਾਂਦੀਆਂ ਹਨ ਤੇ ਵਿਸ਼ਵਾਸ ਕਰਨਾ ਵੀ ਮੁਸ਼ਕਿਲ ਹੋ ਜਾਂਦਾ ਹੈ। ਜਿੱਥੇ ਅਜਿਹੀਆਂ ਹਸਤੀਆਂ ਕਿਸੇ ਨਾ ਕਿਸੇ ਵਿਵਾਦ ਵਿਚ ਫਸ ਜਾਂਦੀਆਂ ਹਨ ਉਥੇ ਹੀ ਉਨ੍ਹਾਂ ਵੱਲੋਂ ਜਾਣੇ-ਅਣਜਾਣੇ ਕਈ ਗਲਤੀਆਂ ਵੀ ਕਰ ਲਈਆਂ ਜਾਂਦੀਆਂ ਹਨ। ਹੁਣ ਮਸ਼ਹੂਰ ਕ੍ਰਿਕਟਰ ਸਚਿਨ ਤੇਂਦੁਲਕਰ ਦੇ ਇਕ ਖ਼ਾਸ ਦੋਸਤ ਸਾਬਕਾ ਕ੍ਰਿਕੇਟਰ ਵਿਨੋਦ ਕਾਂਬਲੀ ਬਾਰੇ ਇਹ ਮਾੜੀ ਖਬਰ ਸਾਹਮਣੇ ਆਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਭਾਰਤ ਦੇ ਸਾਬਕਾ ਕ੍ਰਿਕਟਰ ਸਚਿਨ ਤੇਂਦੁਲਕਰ ਜਿੱਥੇ ਸਭ ਦੇ ਜਾਣੇ-ਪਹਿਚਾਣੇ ਕ੍ਰਿਕਟਰ ਹਨ। ਉਥੇ ਹੀ ਉਨ੍ਹਾਂ ਦੇ ਬਚਪਨ ਦੇ ਦੋਸਤ ਅਤੇ ਕ੍ਰਿਕਟ ਦੀ ਦੁਨੀਆ ਵਿੱਚ ਆਪਣੀ ਵੱਖਰੀ ਛਾਪ ਛੱਡਣ ਵਾਲੇ ਕ੍ਰਿਕਟਰ ਵਿਨੋਦ ਕਾਂਬਲੀ ਨੂੰ ਵੀ ਸਾਰੇ ਜਾਣਦੇ ਹਨ। ਉਥੇ ਹੀ ਹੁਣ 50 ਸਾਲਾ ਵਿਨੋਦ ਕਾਂਬਲੀ ਇਸ ਲਈ ਵਿਵਾਦ ਵਿਚ ਫਸ ਗਏ ਹਨ ਜਿੱਥੇ ਉਨ੍ਹਾਂ ਦੇ ਖਿਲਾਫ ਇਕ ਵਿਅਕਤੀ ਵੱਲੋਂ ਇਸ ਦੀ ਸ਼ਿਕਾਇਤ ਦਰਜ ਕਰਵਾਈ ਗਈ ਸੀ ਕਿਉਂਕਿ ਉਨ੍ਹਾਂ ਵੱਲੋਂ ਸ਼ਰਾਬ ਪੀ ਕੇ ਆਪਣੀ ਸੁਸਾਇਟੀ ਦੇ ਗੇਟ ਵਿੱਚ ਗੱਡੀ ਨਾਲ ਟੱਕਰ ਮਾਰ ਦਿੱਤੀ ਗਈ ਸੀ।

ਜਿਸ ਦੇ ਕਾਰਨ ਮੁੰਬਈ ਦੇ ਬਾਂਦਰਾ ਵਿੱਚ ਉਨ੍ਹਾਂ ਵੱਲੋਂ ਕੀਤੀ ਗਈ ਇਸ ਗਲਤੀ ਲਈ ਪੁਲਿਸ ਸਟੇਸ਼ਨ ਵਿਚ ਮਾਮਲਾ ਦਰਜ ਕਰਵਾਇਆ ਗਿਆ ਸੀ। ਜਿਸ ਤੋਂ ਬਾਅਦ ਐਤਵਾਰ ਨੂੰ ਮੁੰਬਈ ਪੁਲਿਸ ਵੱਲੋਂ ਉਨ੍ਹਾਂ ਨੂੰ ਹਿਰਾਸਤ ਵਿਚ ਲਿਆ ਗਿਆ ਸੀ ਅਤੇ ਜਮਾਨਤ ਉੱਪਰ ਰਿਹਾ ਕਰ ਦਿੱਤਾ ਗਿਆ ਹੈ। ਇਸ ਤੋਂ ਪਹਿਲਾਂ ਵੀ ਉਹ ਆਪਣੀ ਨੌਕਰਾਣੀ ਨਾਲ ਕੀਤੇ ਗਏ ਵਿਵਹਾਰ ਨੂੰ ਲੈ ਕੇ ਚਰਚਾ ਵਿੱਚ ਬਣ ਗਏ ਸਨ।