Monday , June 27 2022

ਮਸ਼ਹੂਰ ਗਾਇਕ ਸਿੱਧੂ ਮੂਸੇਵਾਲਾ ਨਾਲ ਜੁੜੀ ਆਈ ਵੱਡੀ ਖਬਰ – 3 ਜਾਣਿਆਂ ਨੂੰ ਫੋਰਨ ਕੀਤਾ ਗਿਆ ਗਿਰਫ਼ਤਾਰ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਭਰ ਵਿਚ ਬਹੁਤ ਸਾਰੀਆਂ ਅਜਿਹੀਆਂ ਮਸ਼ਹੂਰ ਹਸਤੀਆਂ ਹਨ, ਜਿਨ੍ਹਾਂ ਦੀ ਲੋਕਪ੍ਰਿਅਤਾ ਉਨ੍ਹਾਂ ਦੇ ਚਾਹੁਣ ਵਾਲਿਆਂ ਵਿਚ ਕਾਫੀ ਵੇਖੀ ਜਾਂਦੀ ਹੈ। ਮਸ਼ਹੂਰ ਹੋਣ ਦੇ ਨਾਲ-ਨਾਲ ਇਹਨਾਂ ਕਲਾਕਾਰਾਂ ਨੂੰ ਕਾਫੀ ਮੁਸ਼ਕਿਲਾਂ ਦਾ ਸਾਹਮਣਾ ਵੀ ਕਰਨਾ ਪੈਂਦਾ ਹੈ, ਜਿਸ ਕਾਰਨ ਇਹ ਕਲਾਕਾਰ ਸੁਰਖੀਆਂ ਵਿਚ ਬਣੇ ਰਹਿੰਦੇ ਹਨ। ਬਹੁਤ ਸਾਰੇ ਅਜਿਹੇ ਕਲਾਕਾਰ ਹਨ ਜੋ ਆਪਣੇ ਚੰਗੇ ਜਾਂ ਮਾੜੇ ਬਿਆਨਾਂ ਕਾਰਨ ਵੀ ਮੁੱਖ ਪੰਨੇ ਤੇ ਖਬਰਾਂ ਦਾ ਸ਼ਿੰਗਾਰ ਬਣਦੇ ਹਨ। ਪੰਜਾਬ ਦੇ ਬਹੁਤ ਸਾਰੇ ਗਾਇਕ ਫਿਲਮਾਂ ਵਿਚ ਵੀ ਆਪਣੀ ਕਿਸਮਤ ਅਜ਼ਮਾ ਰਹੇ ਹਨ ਅਤੇ ਜਿਨ੍ਹਾਂ ਨੂੰ ਲੋਕ ਕਾਫ਼ੀ ਪਸੰਦ ਕਰ ਰਹੇ ਹਨ, ਇਸ ਲਿਸਟ ਵਿਚ ਇਕ ਨਵਾਂ ਨਾਮ ਜੁੜਨ ਜਾ ਰਿਹਾ ਹੈ।

ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਅਪਣੇ ਗਾਇਕੀ ਕਾਰਨ ਥੋੜੇ ਟਾਇਮ ਵਿੱਚ ਲੋਕਾਂ ਦੇ ਦਿਲਾਂ ਤੇ ਰਾਜ ਕਰ ਰਿਹਾ ਹੈ ਅਤੇ ਹੁਣ ਉਹ ਆਪਣੀ ਪਲੇਠੀ ਫਿਲਮ “ਮੂਸਾ ਜੱਟ” ਨੂੰ ਲੈ ਕੇ ਸੁਰਖੀਆਂ ਵਿੱਚ ਬਣੇ ਹੋਏ ਹਨ। ਉਹਨਾਂ ਦੀ ਇਸ ਫਿਲਮ ਦੇ ਟ੍ਰੇਲਰ ਨੂੰ ਕਾਫੀ ਭਰਵਾਂ ਹੁੰਗਾਰਾ ਮਿਲ ਰਿਹਾ ਸੀ ਅਤੇ ਪ੍ਰਸ਼ੰਸਕ ਇਸ ਫਿਲਮ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਸਨ। ਹੁਣੇ ਜਿਹੇ ਹੀ ਇਹ ਫਿਲਮ ਸਿਨੇਮਾ ਘਰਾਂ ਵਿੱਚ ਰਿਲੀਜ਼ ਕੀਤੀ ਗਈ ਹੈ, ਜਿਸ ਨੂੰ ਦਰਸ਼ਕਾਂ ਵੱਲੋਂ ਕਾਫੀ ਸਰਾਹਿਆ ਜਾ ਰਿਹਾ ਹੈ।

ਇਸੇ ਫਿਲਮ ਨਾਲ ਜੁੜੀ ਇਕ ਵੱਡੀ ਜਾਣਕਾਰੀ ਸਾਹਮਣੇ ਆਈ ਹੈ, ਪ੍ਰਾਪਤ ਜਾਣਕਾਰੀ ਅਨੁਸਾਰ ਫਿਲਮ “ਮੂਸਾ ਜੱਟ” ਦੀ ਸਿਨੇਮਾ ਘਰਾਂ ਤੋਂ ਕਾਪੀ ਬਣਾ ਕੇ ਵੇਚਣ ਵਾਲੇ ਤਿੰਨ ਨੌਜਵਾਨਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਲੁਧਿਆਣਾ ਥਾਣਾ ਦੇ ਇੰਚਾਰਜ ਜਸਵਿੰਦਰ ਸਿੰਘ ਨੇ ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦੇ ਦੱਸਿਆ ਹੈ ਕਿ ਇਹ ਨੌਜਵਾਨ ਪਹਿਲਾਂ ਵੀ ਇਸੇ ਤਰਾਂ ਕਈ ਫ਼ਿਲਮਾਂ ਦੀਆਂ ਕਾਪੀਆਂ ਬਣਾ ਕੇ ਵੇਚ ਚੁੱਕੇ ਹਨ। ਇਹ ਤਿੰਨੇ ਨੌਜਵਾਨ ਲੁਧਿਆਣਾ ਦੇ ਰਹਿਣ ਵਾਲੇ ਹਨ ਅਤੇ ਇਨ੍ਹਾਂ ਦੀ ਉਮਰ 20 ਸਾਲ ਦੇ ਕਰੀਬ ਦੱਸੀ ਗਈ ਹੈ।

ਪੁਲੀਸ ਵੱਲੋਂ ਇਹਨਾਂ ਨੂੰ ਰੰਗੇ ਹੱਥੀਂ ਉਦੋਂ ਗ੍ਰਿਫ਼ਤਾਰ ਕੀਤਾ ਗਿਆ ਜਦੋਂ ਇਹ ਫ਼ਿਲਮ ਦੀਆਂ ਆਪਣੇ ਮੋਬਾਈਲ ਤੇ ਕਾਪੀਆਂ ਬਣਾ ਰਹੇ ਸਨ। ਪੁਲਿਸ ਨੇ ਇਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ ਹੈ ਅਤੇ ਇਨ੍ਹਾਂ ਤੋਂ ਜਾਣਕਾਰੀ ਹਾਸਲ ਕਰ ਰਹੇ ਹਨ ਕਿ ਇਨ੍ਹਾਂ ਦੁਆਰਾ ਬਣਾਈਆਂ ਗਈਆਂ ਫ਼ਿਲਮਾਂ ਦੀ ਕਾਪੀਆਂ ਕਿਸ ਵੈਬਸਾਈਟ ਤੇ ਅਪਲੋਡ ਹੁੰਦੀਆਂ ਹਨ।