Thursday , June 30 2022

ਮਸ਼ਹੂਰ ਪੰਜਾਬੀ ਅਦਾਕਾਰਾ ਸ਼ਹਿਨਾਜ਼ ਗਿੱਲ ਲਈ ਆਈ ਵੱਡੀ ਮਾੜੀ ਖਬਰ ਪਿਤਾ ‘ਤੇ ਹੋਈ ਫਾਇਰਿੰਗ

ਆਈ ਤਾਜ਼ਾ ਵੱਡੀ ਖਬਰ 

ਇਸ ਸਮੇਂ ਜਿਥੇ ਵੱਖ-ਵੱਖ ਅਦਾਕਾਰ ਅਤੇ ਗਾਇਕੀ ਨਾਲ ਜੁੜੇ ਹੋਏ ਗਾਇਕਾਂ ਵੱਲੋਂ ਵੀ ਸਿਆਸਤ ਵਿੱਚ ਕਦਮ ਰੱਖੇ ਜਾ ਰਹੇ ਹਨ। ਉੱਥੇ ਹੀ ਬਹੁਤ ਸਾਰੇ ਕਲਾਕਾਰਾਂ ਅਤੇ ਗਾਇਕਾਂ ਦੇ ਪਰਿਵਾਰਕ ਮੈਂਬਰ ਵੀ ਰਾਜਨੀਤੀ ਵਿੱਚ ਆ ਰਹੇ ਹਨ ਜਿਨਾਂ ਦੇ ਨਾਲ ਜੁੜੀਆਂ ਹੋਈਆਂ ਖ਼ਬਰਾਂ ਆਏ ਦਿਨ ਹੀ ਸਾਹਮਣੇ ਆ ਰਹੀਆਂ ਹਨ। ਜਿੱਥੇ ਕੁਝ ਪਾਰਟੀਆਂ ਦਾ ਲੋਕਾਂ ਵੱਲੋਂ ਕਿਸਾਨੀ ਸੰਘਰਸ਼ ਦੇ ਕਾਰਨ ਵਿਰੋਧ ਕੀਤਾ ਜਾ ਰਿਹਾ ਸੀ ਉੱਥੇ ਹੀ ਬਹੁਤ ਸਾਰੇ ਲੋਕਾਂ ਵੱਲੋਂ ਭਾਜਪਾ ਵਿੱਚ ਸ਼ਾਮਲ ਹੋਣ ਦੀਆਂ ਖ਼ਬਰਾਂ ਵੀ ਲਗਾਤਾਰ ਸਾਹਮਣੇ ਆ ਰਹੀਆਂ ਹਨ ਅਤੇ ਉਹਨਾਂ ਲੋਕਾਂ ਦਾ ਵਿਰੋਧ ਵੀ ਕੀਤਾ ਜਾ ਰਿਹਾ ਹੈ। ਜਿਥੇ ਕਿਸਾਨੀ ਸੰਘਰਸ਼ ਦੇ ਚਲਦੇ ਹੋਏ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦਾ ਗਠਜੋੜ ਟੁੱਟ ਚੁੱਕਾ ਹੈ। ਉਥੇ ਹੀ ਇਸ ਵਾਰ ਭਾਜਪਾ ਆਪਣੇ ਵੱਲੋਂ ਚੋਣਾਂ ਲੜ ਰਹੀ ਹੈ।

ਹੁਣ ਮਸ਼ਹੂਰ ਪੰਜਾਬੀ ਗਾਇਕਾ ਤੇ ਅਦਾਕਾਰਾ ਸ਼ਹਿਨਾਜ਼ ਗਿੱਲ ਦੇ ਬਾਰੇ ਇਕ ਵੱਡੀ ਮਾੜੀ ਖਬਰ ਸਾਹਮਣੇ ਆਈ ਹੈ ਜਿੱਥੇ ਉਨ੍ਹਾਂ ਦੇ ਪਿਤਾ ਉੱਪਰ ਫਾਇਰਿੰਗ ਹੋਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਦੀ ਮਸ਼ਹੂਰ ਗਾਇਕਾ ਅਤੇ ਅਦਾਕਾਰਾ ਸ਼ਹਿਨਾਜ਼ ਗਿੱਲ ਜਿਥੇ ਬਿੱਗ ਬੌਸ 13 ਦੇ ਸੀਜ਼ਨ ਦੌਰਾਨ ਸਭ ਦੀ ਚਹੇਤੀ ਬਣ ਗਈ। ਉਥੇ ਹੀ ਬਿਗ ਬੌਸ13 ਦੇ ਵਿਚ ਸ਼ਹਿਨਾਜ ਗਿੱਲ ਅਤੇ ਉਸ ਦੇ ਦੋਸਤ ਸਿਧਾਰਥ ਸ਼ੁਕਲਾ ਦੀ ਜੋੜੀ ਨੂੰ ਬੇਹੱਦ ਪਸੰਦ ਕੀਤਾ ਜਾਂਦਾ ਸੀ। ਉਥੇ ਹੀ ਸਿਧਾਰਥ ਸ਼ੁਕਲਾ ਦਾ ਦਿਹਾਂਤ ਹੋਣ ਤੇ ਸ਼ਹਿਨਾਜ਼ ਗਿੱਲ ਨੂੰ ਭਾਰੀ ਧੱਕਾ ਲਗਾ ਹੈ।

ਹੁਣ ਦੋ ਦਿਨ ਪਹਿਲਾਂ ਹੀ ਉਸ ਦੇ ਪਿਤਾ ਸੰਤੋਖ ਸਿੰਘ ਭਾਜਪਾ ਵਿੱਚ ਸ਼ਾਮਲ ਹੋਏ ਸਨ। ਉੱਥੇ ਹੀ ਹੁਣ ਸ਼ਨੀਵਾਰ ਨੂੰ ਸ਼ਹਿਨਾਜ਼ ਦੇ ਪਿਤਾ ਸੰਤੋਖ ਸਿੰਘ ਉਪਰ 2 ਅਣਪਛਾਤੇ ਮੋਟਰਸਾਈਕਲ ਸਵਾਰ ਨੌਜਵਾਨਾਂ ਵੱਲੋਂ ਗੋਲੀਆਂ ਚਲਾਈਆਂ ਗਈਆਂ ਹਨ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਸੰਤੋਖ ਸਿੰਘ ਆਪਣੇ ਡਰਾਈਵਰ ਦੇ ਨਾਲ ਅੱਠ ਵਜੇ ਦੇ ਕਰੀਬ ਜੰਡਿਆਲਾ ਗੁਰੂ ਗਏ ਹੋਏ ਸਨ। ਉਸ ਸਮੇਂ ਦੋ ਨੌਜਵਾਨਾਂ ਵੱਲੋਂ ਉਨ੍ਹਾਂ ਉੱਪਰ ਹਮਲਾ ਕਰ ਦਿੱਤਾ ਗਿਆ ਜਿਸ ਵਿੱਚ ਉਨ੍ਹਾਂ ਵੱਲੋਂ ਆਪਣਾ ਬਚਾਅ ਕੀਤਾ ਗਿਆ ਅਤੇ ਦੋਸ਼ੀ ਮੌਕੇ ਤੋਂ ਫਰਾਰ ਹੋ ਗਏ।

ਇਸ ਤੋਂ ਪਹਿਲਾਂ ਵੀ ਅਗਸਤ ਮਹੀਨੇ ਵਿਚ ਸੰਤੋਖ ਸਿੰਘ ਉਪਰ ਹਮਲਾ ਹੋਇਆ ਸੀ। ਉੱਥੇ ਹੀ ਇਸ ਮਾਮਲੇ ਦੀ ਜਾਂਚ ਪੁਲਿਸ ਵੱਲੋਂ ਕੀਤੀ ਜਾ ਰਹੀ ਹੈ ਅਤੇ ਘਟਨਾ ਸਥਾਨ ਦੇ ਨਜ਼ਦੀਕ ਲੱਗੇ ਹੋਏ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਨੂੰ ਵੀ ਖੰਗਾਲਿਆ ਜਾ ਰਿਹਾ ਹੈ, ਤਾਂ ਜੋ ਦੋਸ਼ੀਆਂ ਨੂੰ ਜਲਦ ਤੋਂ ਜਲਦ ਕਾਬੂ ਕੀਤਾ ਜਾ ਸਕੇ। ਉਥੇ ਹੀ ਵਾਪਰੀ ਇਸ ਘਟਨਾ ਨੂੰ ਰਾਜਨੀਤੀ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ।