Sunday , July 25 2021

ਮਸ਼ਹੂਰ ਪੰਜਾਬੀ ਐਕਟਰ ਕਰਮਜੀਤ ਅਨਮੋਲ ਬਾਰੇ ਆਈ ਇਹ ਵੱਡੀ ਤਾਜਾ ਖਬਰ

ਆਈ ਤਾਜਾ ਵੱਡੀ ਖਬਰ

ਕੋਰੋਨਾ ਵਾਇਰਸ ਦੀ ਬਿਮਾਰੀ ਦੇ ਸ਼ੁਰੂਆਤੀ ਸਮੇਂ ਤੋਂ ਹੀ ਬਹੁਤ ਸਾਰੀਆਂ ਦਿੱ-ਕ-ਤਾਂ ਦਾ ਸਾਹਮਣਾ ਲੋਕਾਂ ਨੂੰ ਕਰਨਾ ਪਿਆ। ਇਸ ਦੌਰਾਨ ਪੂਰੇ ਦਾ ਪੂਰਾ ਸੰਸਾਰ ਇੱਕ ਕਿਸਮ ਦਾ ਰੁਕ ਗਿਆ ਸੀ। ਇੱਕ ਸਮੇਂ ਤਾਂ ਅਜਿਹਾ ਲੱਗ ਰਿਹਾ ਸੀ ਕਿ ਇਹ ਦੁਨੀਆ ਦਾ ਅੰਤ ਹੋ ਰਿਹਾ ਹੈ। ਕਿਉਂਕਿ ਸਿਰਫ਼ ਮੈਡੀਕਲ ਅਤੇ ਰਾਸ਼ਨ ਦੀਆਂ ਦੁਕਾਨਾਂ ਨੂੰ ਛੱਡ ਕੇ ਬਾਕੀ ਸਾਰੇ ਅਦਾਰੇ ਅਤੇ ਦੁਕਾਨਾਂ ਪੂਰਨ ਰੂਪ ਵਿੱਚ ਬੰਦ ਕਰ ਦਿੱਤੀਆਂ ਗਈਆਂ ਸਨ। ਲੋਕ ਇਕ ਦੂਜੇ ਦੇ ਨਾਲ ਗੱਲ ਬਾਤ ਕਰਨ ਤੋਂ ਵੀ ਕਤਰਾਉਣ ਲੱਗ ਪਏ ਸਨ।

ਪਰ ਹੌਲੀ ਹੌਲੀ ਹਾਲਾਤਾਂ ਵਿੱਚ ਕੁੱਝ ਸੁਧਾਰ ਆਇਆ ਅਤੇ ਅਰਥ ਵਿਵਸਥਾ ਨੂੰ ਮੁੜ ਤੋਂ ਸੁਚਾਰੂ ਢੰਗ ਦੇ ਨਾਲ ਚਲਾਉਣ ਵਾਸਤੇ ਵੱਖ ਵੱਖ ਖੇਤਰਾਂ ਨੂੰ ਮੁੜ ਖੋਲਣ ਦੀ ਇਜਾਜ਼ਤ ਦੇ ਦਿੱਤੀ ਗਈ। ਇਸ ਤਹਿਤ ਲੋਕਾਂ ਦੇ ਮਨੋਰੰਜਨ ਦਾ ਸਾਧਨ ਸਮਝੇ ਜਾਂਦੇ ਸਿਨੇਮਾ ਘਰਾਂ ਨੂੰ ਵੀ ਕੁਝ ਹਿਦਾਇਤਾਂ ਦੇ ਨਾਲ ਖੋਲ੍ਹਣ ਦੇ ਸਰਕਾਰੀ ਹੁਕਮ ਜਾਰੀ ਕਰ ਦਿੱਤੇ ਗਏ ਸਨ। ਜਿਸ ਤੋਂ ਬਾਅਦ ਪੰਜਾਬੀ ਫ਼ਿਲਮਾਂ ਦੀਆਂ ਰਿਲੀਜ਼ ਹੋਣ ਦੀਆਂ ਤਾਰੀਖਾਂ ਦਾ ਐਲਾਨ ਕੀਤਾ ਜਾਣ ਲੱਗ ਪਿਆ। ਇਸ ਦੌਰਾਨ 16 ਅਪ੍ਰੈਲ 2021 ਨੂੰ

ਇਕ ਹੋਰ ਪੰਜਾਬੀ ਫਿਲਮ ਨੂੰ ਰਿਲੀਜ਼ ਕੀਤਾ ਜਾਵੇਗਾ ਜਿਸ ਦਾ ਐਲਾਨ ਕਰਮਜੀਤ ਅਨਮੋਲ ਨੇ ਆਪਣੀ ਫ਼ਿਲਮ ਦੇ ਪੋਸਟ ਨੂੰ ਸ਼ੇਅਰ ਕਰਕੇ ਕੀਤਾ ਹੈ। ਪੰਜਾਬੀ ਫਿਲਮ ਇੰਡਸਟਰੀ ਦੇ ਮਸ਼ਹੂਰ ਕਮੇਡੀਅਨ ਅਤੇ ਅਦਾਕਾਰ ਕਰਮਜੀਤ ਅਨਮੋਲ ਆਪਣੀ ਫਿਲਮ ਕੁੜੀਆਂ ਜਵਾਨ ਬਾਪੂ ਪ੍ਰੇਸ਼ਾਨ ਦੇ ਵਿੱਚ ਮੁੱਖ ਭੂਮਿਕਾ ਨਿਭਾਉਦੇ ਨਜ਼ਰ ਆਉਣਗੇ। ਅਪ੍ਰੈਲ ਮਹੀਨੇ ਵਿਚ ਰਿਲੀਜ਼ ਹੋਣ ਵਾਲੀ ਇਸ ਫਿਲਮ ਵਿਚ ਕਰਮਜੀਤ ਅਨਮੋਲ ਤਿੰਨ ਕੁੜੀਆਂ ਦੇ ਬਾਪੂ ਹੋਣ ਦਾ ਕਿਰਦਾਰ ਨਿਭਾ ਰਹੇ ਹਨ। ਇਸ ਦੀ ਜਾਣਕਾਰੀ ਉਨ੍ਹਾਂ

ਨੇ ਸੋਸ਼ਲ ਮੀਡੀਆ ਉਪਰ ਫ਼ਿਲਮ ਦਾ ਪੋਸਟਰ ਸਾਂਝਾ ਕਰਦੇ ਹੋਏ ਦਿੱਤੀ। ਦੱਸ ਦੇਈਏ ਕਿ ਇਸ ਫਿਲਮ ਦੇ ਵਿਚ ਕਰਮਜੀਤ ਅਨਮੋਲ ਤੋਂ ਇਲਾਵਾ ਏਕਤਾ ਗੁਲਾਟੀ ਖੇੜਾ, ਪੀਹੂ ਸ਼ਰਮਾ, ਲਵ ਗਿੱਲ ਅਤੇ ਲੱਕੀ ਧਾਲੀਵਾਲ ਵਰਗੇ ਸਿਤਾਰੇ ਨਜ਼ਰ ਆਉਣਗੇ। ਇਸ ਫਿਲਮ ਨੂੰ ਅਵਤਾਰ ਸਿੰਘ ਵੱਲੋਂ ਡਾਇਰੈਕਟ ਕੀਤਾ ਗਿਆ ਹੈ ਅਤੇ ਇਸ ਨੂੰ ਲਾਵਾਂ ਫੇਰੇ ਦੇ ਮੇਕਰਜ਼ ਵੱਲੋਂ ਪ੍ਰੋਡਿਊਸ ਕੀਤਾ ਗਿਆ ਹੈ। ਫਿਲਮ ਦੇ ਪੋਸਟਰ ਰਿਲੀਜ਼ ਤੋਂ ਬਾਅਦ ਹੁਣ ਦਰਸ਼ਕ ਫਿਲਮ ਦੇ ਟਰੇਲਰ ਦੇ ਆਉਣ ਦੀ ਉਡੀਕ ਕਰ ਰਹੇ ਹਨ।