ਮਸ਼ਹੂਰ ਪੰਜਾਬੀ ਕਲਾਕਾਰ ਜਸਵਿੰਦਰ ਭੱਲਾ ਦੇ ਘਰੇ ਆਈਆਂ ਇਹ ਖੁਸ਼ੀਆਂ – ਪ੍ਰਸੰਸਕ ਦੇ ਰਹੇ ਵਧਾਈਆਂ

ਹੁਣੇ ਹੁਣੇ ਤਾਜ਼ਾ ਵੱਡੀ ਖ਼ਬਰ

ਪੰਜਾਬ ਦੀਆਂ ਬਹੁਤ ਸਾਰੀਆਂ ਸਖ਼ਸ਼ੀਅਤਾਂ ਨੇ ਵੱਖ-ਵੱਖ ਖੇਤਰਾਂ ਵਿੱਚ ਨਾਮਣਾ ਖੱਟਿਆ ਹੈ। ਉਥੇ ਹੀ ਅਦਾਕਾਰੀ ਦੇ ਖੇਤਰ ਵਿੱਚ ਬਹੁਤ ਸਾਰੀਆਂ ਹਸਤੀਆਂ ਵੱਲੋਂ ਆਪਣੀ ਇੱਕ ਵੱਖਰੀ ਪਹਿਚਾਣ ਬਣਾਈ ਗਈ ਹੈ ਜਿਨ੍ਹਾਂ ਵੱਲੋਂ ਕੀਤੀ ਜਾਂਦੀ ਕਮੇਡੀ ਦੇ ਕਾਰਨ ਉਨ੍ਹਾਂ ਕਲਾਕਾਰਾਂ ਦੇ ਬਹੁਤ ਸਾਰੇ ਫੈਨ ਹਨ। ਜਿਨ੍ਹਾਂ ਵੱਲੋਂ ਵੱਖ-ਵੱਖ ਚੈਨਲਾਂ ਤੇ ਲੋਕਾਂ ਨੂੰ ਆਪਣੇ ਹਾਸੇ ਠੱਠੇ ਨਾਲ ਹਸਾ ਹਸਾ ਕੇ ਲੋਟ ਪੋਟ ਕਰ ਦਿੱਤਾ ਜਾਂਦਾ ਹੈ। ਜਿਨ੍ਹਾਂ ਵੱਲੋਂ ਕੀਤੀ ਜਾਂਦੀ ਹਾਸਿਆਂ ਦੀ ਫੁਹਾਰ ਨਾਲ ਲੋਕ ਆਪਣੇ ਮਾਨਸਿਕ ਤ-ਣਾ-ਅ ਤੋਂ ਵੀ ਤਰੋ-ਤਾਜ਼ਾ ਹੋ ਜਾਂਦੇ ਹਨ।

ਕਰੋਨਾ ਦੇ ਦੌਰ ਵਿੱਚ ਵੀ ਅਜਿਹੀਆਂ ਸਖਸੀਅਤਾਂ ਵੱਲੋਂ ਕਰੋਨਾ ਪੀੜਤਾਂ ਦੀ ਮਦਦ ਕੀਤੀ ਗਈ।ਉਥੇ ਹੀ ਕਿਸਾਨੀ ਸੰਘਰਸ਼ ਦੇ ਦੌਰਾਨ ਵੀ ਅੱਗੇ ਆ ਕੇ ਕਿਸਾਨਾਂ ਦਾ ਹੌਸਲਾ ਵਧਾਇਆ ਗਿਆ ਹੈ। ਅਜਿਹੀਆਂ ਸਖਸੀਅਤਾਂ ਕਈ ਵਾਰ ਆਪਣੀ ਨਿੱਜੀ ਜ਼ਿੰਦਗੀ ਨੂੰ ਲੈ ਕੇ ਵੀ ਚਰਚਾ ਵਿੱਚ ਬਣ ਜਾਂਦੀਆਂ ਹਨ। ਬੀਤੇ ਦਿਨੀਂ ਜਿੱਥੇ ਕਮੇਡੀਅਨ ਅਦਾਕਾਰ ਜਸਵਿੰਦਰ ਭੱਲਾ ਦੇ ਪਿਤਾ ਜੀ ਦੇ ਦੇਹਾਂਤ ਹੋਣ ਦੀ ਖਬਰ ਸਾਹਮਣੇ ਆਈ ਸੀ। ਉੱਥੇ ਹੀ ਹੁਣ ਮਸ਼ਹੂਰ ਪੰਜਾਬੀ ਕਲਾਕਾਰ ਜਸਵਿੰਦਰ ਭੱਲਾ ਦੇ ਘਰੇ ਖ਼ੁਸ਼ੀਆਂ ਨੇ ਦਸਤਕ ਦਿੱਤੀ ਹੈ

ਜਿੱਥੇ ਪ੍ਰਸੰਸਕਾਂ ਵੱਲੋਂ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਕਲਾਕਰ ਜਸਵਿੰਦਰ ਭੱਲਾ ਦੇ ਘਰ ਤੋਂ ਇਕ ਖੁਸ਼ਖਬਰੀ ਸਾਹਮਣੇ ਆਈ ਹੈ। ਸੋਸ਼ਲ ਮੀਡੀਆ ਉਪਰ ਦਿੱਤੀ ਗਈ ਜਾਣਕਾਰੀ ਦੇ ਅਨੁਸਾਰ ਜਸਵਿੰਦਰ ਭੱਲਾ ਦੇ ਪੁੱਤਰ ਪੁਖਰਾਜ ਭੱਲਾ ਦੀ ਮੰਗਣੀ ਦੀਸ਼ੂ ਸਿੱਧੂ ਦੇ ਨਾਲ ਹੋਣ ਦੀ ਖਬਰ ਪ੍ਰਾਪਤ ਹੋਈ ਹੈ। ਪੁਖਰਾਜ ਭੱਲਾ ਦੀ ਹੋਈ ਮੰਗਣੀ ਦੀਆਂ ਤਸਵੀਰਾਂ ਸੋਸ਼ਲ ਮੀਡੀਆ ਉੱਪਰ ਵੀ ਸਾਂਝੀਆਂ ਕੀਤੀਆਂ ਗਈਆਂ ਹਨ। ਜਿਸ ਤੋਂ ਬਾਅਦ ਕਮੇਡੀਅਨ ਜਸਵਿੰਦਰ ਭੱਲਾ ਦੇ

ਪ੍ਰਸੰਸਕਾਂ ਵੱਲੋਂ ਉਨ੍ਹਾਂ ਦੇ ਪਰਿਵਾਰ ਨੂੰ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਦੇ ਬੇਟੇ ਦੀ ਹੋਈ ਮੰਗਣੀ ਦੀਆਂ ਤਸਵੀਰਾਂ ਜਿੱਥੇ ਸੋਸ਼ਲ ਮੀਡੀਆ ਤੇ ਸਾਹਮਣੇ ਆਈਆਂ ਹਨ ਉਥੇ ਹੀ ਇਨ੍ਹਾਂ ਤਸਵੀਰਾਂ ਵਿਚ ਬਲੈਕ ਰੰਗ ਦਾ ਕੋਟ ਪੇਂਟ ਪੁਖਰਾਜ ਭੱਲਾ ਵੱਲੋਂ ਪਹਿਨਿਆ ਗਿਆ ਹੈ। ਉਥੇ ਹੀ ਉਨ੍ਹਾਂ ਦੀ ਮੰਗੇਤਰ ਦੀਸ਼ੂ ਸਿੱਧੂ ਵੱਲੋਂ ਵੀ ਸਟਾਈਲਿਸ਼ ਪੰਜਾਬੀ ਸੂਟ ਡਾਰਕ ਪਿੰਕ ਰੰਗ ਵਿੱਚ ਪਾਇਆ ਹੋਇਆ ਹੈ। ਸਾਂਝੀਆਂ ਕੀਤੀਆਂ ਗਈਆਂ ਤਸਵੀਰਾਂ ਵਿਚ ਦੋਹਾਂ ਦੀ ਜੋੜੀ ਬਹੁਤ ਹੀ ਜਿਆਦਾ ਪਿਆਰੀ ਲੱਗ ਰਹੀ ਹੈ।