ਮਸ਼ਹੂਰ ਪੰਜਾਬੀ ਗਾਇਕ ਰਣਜੀਤ ਬਾਵਾ ਦੇ ਘਰੇ ਪਰਮਾਤਮਾ ਨੇ ਬਖਸ਼ੀ ਏਹ ਅਣਮੁੱਲੀ ਦਾਤ , ਮਿਲ ਰਹੀਆਂ ਵਧਾਈਆਂ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿੱਚ ਬਹੁਤ ਸਾਰੇ ਪੰਜਾਬੀ ਗਾਇਕਾ ਅਤੇ ਅਦਾਕਾਰਾ ਵੱਲੋਂ ਆਪਣੀ ਮਿਹਨਤ ਦੇ ਸਦਕਾ ਆਪਣਾ ਇੱਕ ਵੱਖਰਾ ਮੁਕਾਮ ਹਾਸਲ ਕੀਤਾ ਗਿਆ ਹੈ। ਇਹਨਾਂ ਪੰਜਾਬੀ ਗਾਇਕਾ ਅਤੇ ਅਦਾਕਾਰਾ ਵੱਲੋਂ ਜਿੱਥੇ ਦੇਸ਼-ਵਿਦੇਸ਼ ਵਿੱਚ ਵੀ ਨਾਮਣਾ ਖੱਟਿਆ ਗਿਆ ਹੈ। ਉਥੇ ਹੀ ਕਿਸਾਨੀ ਸੰਘਰਸ਼ ਵਿੱਚ ਮੋਹਰੀ ਬਣ ਕੇ ਲੋਕਾਂ ਨੂੰ ਇਸ ਸੰਘਰਸ਼ ਨਾਲ ਜੋੜਿਆ ਗਿਆ ਹੈ। ਜਿਨ੍ਹਾਂ ਵੱਲੋਂ ਵਾਰੀ-ਵਾਰੀ ਦਿੱਲੀ ਜਾ ਕੇ ਕਿਸਾਨੀ ਸੰਘਰਸ਼ ਵਿੱਚ ਆਪਣਾ ਯੋਗਦਾਨ ਦਿੱਤਾ ਜਾ ਰਿਹਾ ਹੈ। ਜਿਨ੍ਹਾਂ ਵੱਲੋਂ ਕਿਸਾਨਾਂ ਨੂੰ ਉਤਸ਼ਾਹਿਤ ਕਰਨ ਲਈ ਕਿਸਾਨੀ ਸੰਘਰਸ਼ ਨੂੰ ਬਹੁਤ ਸਾਰੇ ਗੀਤ ਵੀ ਸਮਰਪਿਤ ਕੀਤੇ ਗਏ ਹਨ। ਜਿਸ ਨਾਲ ਕਿਸਾਨਾਂ ਵਿੱਚ ਫਿਰ ਤੋਂ ਜੋਸ਼ ਪੈਦਾ ਹੋ ਜਾਂਦਾ ਹੈ।

ਉੱਥੇ ਹੀ ਕਰੋਨਾ ਦੇ ਦੌਰ ਵਿੱਚ ਵੀ ਇਨ੍ਹਾਂ ਗਾਇਕਾ ਅਤੇ ਅਦਾਕਾਰਾ ਵੱਲੋਂ ਕਰੋਨਾ ਨਾਲ ਪ੍ਰਭਾਵਿਤ ਹੋਣ ਵਾਲੇ ਲੋਕਾਂ ਦੀ ਅੱਗੇ ਆ ਕੇ ਮਦਦ ਕੀਤੀ ਗਈ ਸੀ। ਪਰ ਕਈ ਅਦਾਕਾਰ ਅਤੇ ਗਾਇਕ ਕਈ ਵਾਰ ਆਪਣੇ ਨਿੱਜੀ ਮਾਮਲਿਆਂ ਨੂੰ ਲੈ ਕੇ ਵੀ ਚਰਚਾ ਵਿੱਚ ਬਣ ਜਾਂਦੇ ਹਨ। ਜਿਨ੍ਹਾਂ ਵੱਲੋਂ ਆਪਣੀ ਖੁਸ਼ੀ ਵੀ ਆਪਣੇ ਦਰਸ਼ਕਾਂ ਨਾਲ ਸਾਂਝੀ ਕੀਤੀ ਜਾਂਦੀ ਹੈ। ਹੁਣ ਮਸ਼ਹੂਰ ਪੰਜਾਬੀ ਅਦਾਕਾਰਾ ਅਤੇ ਗਾਇਕ ਰਣਜੀਤ ਬਾਵਾ ਦੇ ਘਰ ਪਰਮਾਤਮਾ ਵੱਲੋਂ ਦਿੱਤੀ ਗਈ ਅਣਮੁੱਲੀ ਦਾਤ ਕਾਰਨ ਖੁਸ਼ੀ ਆਈ ਹੈ ਅਤੇ ਉਨ੍ਹਾਂ ਨੂੰ ਵਧਾਈਆ ਮਿਲ ਰਹੀਆਂ ਹਨ।

ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬੀ ਗਾਇਕ ਰਣਜੀਤ ਬਾਵਾ ਵੱਲੋਂ ਆਪਣੇ ਫੈਨਜ਼ ਨਾਲ ਆਪਣੀ ਇਕ ਖੁਸ਼ੀ ਸਾਂਝੀ ਕੀਤੀ ਗਈ ਹੈ। ਉਹਨਾਂ ਵੱਲੋਂ ਸਨੈਪਚੈਟ ਤੇ ਇਕ ਤਸਵੀਰ ਸਾਂਝੀ ਕੀਤੀ ਗਈ ਹੈ। ਸਾਂਝੀ ਕੀਤੀ ਗਈ ਇਸ ਪੋਸਟ ਵਿਚ ਉਨ੍ਹਾਂ ਵੱਲੋਂ ਆਪਣੇ ਪਿਤਾ ਬਣਨ ਦੀ ਖੁਸ਼ਖਬਰੀ ਦਿੱਤੀ ਗਈ ਹੈ। ਉਥੇ ਹੀ ਸਾਂਝੀ ਕੀਤੀ ਗਈ ਤਸਵੀਰ ਵਿੱਚ ਛੋਟੇ ਬਾਵਾ ਦਾ ਹੱਥ ਆਪਣੇ ਪਿਤਾ ਰਣਜੀਤ ਬਾਵਾ ਦੇ ਹੱਥਾਂ ਵਿੱਚ ਨਜ਼ਰ ਆ ਰਿਹਾ ਹੈ। ਉਥੇ ਹੀ ਉਨ੍ਹਾਂ ਦੇ ਫੈਂਨਸ ਵੱਲੋਂ ਕੁਮੈਂਟ ਕਰਕੇ ਉਨ੍ਹਾਂ ਨੂੰ ਪਿਤਾ ਬਣਨ ਤੇ ਮੁਬਾਰਕਬਾਦ ਦਿੱਤੀ ਜਾ ਰਹੀ ਹੈ।

ਹਾਲੇ ਤੱਕ ਰਣਜੀਤ ਬਾਵਾ ਵੱਲੋਂ ਆਪਣੇ ਵਿਆਹ ਦੀ ਕੋਈ ਵੀ ਤਸਵੀਰ ਸਾਂਝੀ ਨਹੀਂ ਕੀਤੀ ਗਈ ਸੀ। ਜਿੱਥੇ ਕਿ ਕਰੋਨਾ ਪਾਬੰਦੀਆਂ ਦੇ ਵਿੱਚ ਉਨ੍ਹਾਂ ਦਾ ਵਿਆਹ ਪਿਛਲੇ ਸਾਲ ਹੋਇਆ ਹੈ ਉਥੇ ਹੀ ਉਨ੍ਹਾਂ ਵੱਲੋਂ ਕੀਤੀ ਜਾਣ ਵਾਲੀ ਰਿਸੈਪਸ਼ਨ ਪਾਰਟੀ ਨੂੰ ਵੀ ਰੱਦ ਕਰ ਦਿੱਤਾ ਗਿਆ ਸੀ।