ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲ ਬਾਰੇ ਆ ਰਹੀ ਇਹ ਵੱਡੀ ਖਬਰ , ਸੁਣ ਹਰ ਕੋਈ ਰਹਿ ਗਿਆ ਹੈਰਾਨ

ਆਈ ਤਾਜ਼ਾ ਵੱਡੀ ਖਬਰ 

ਇਸ ਸਮੇਂ ਪੰਜਾਬ ਦੀ ਸਿਆਸਤ ਦਾ ਮਾਹੌਲ ਪੂਰੀ ਤਰ੍ਹਾਂ ਗਰਮਾਇਆ ਹੋਇਆ ਹੈ ਉੱਥੇ ਹੀ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਪਾਰਟੀ ਦੀ ਜਿੱਤ ਵਾਸਤੇ ਅੱਡੀ ਚੋਟੀ ਦਾ ਜੋਰ ਲਾਇਆ ਜਾ ਰਿਹਾ ਹੈ। ਪੰਜਾਬ ਵਿਚ ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਵੱਲੋਂ ਜਿੱਥੇ ਪਹਿਲਾਂ ਹੀ ਕਈ ਜਗ੍ਹਾ ਤੇ ਰੈਲੀਆਂ ਕੀਤੀਆਂ ਜਾ ਚੁੱਕੀਆਂ ਹਨ ਅਤੇ ਵੱਖ-ਵੱਖ ਚੋਣ ਹਲਕਿਆਂ ਤੋਂ ਆਪਣੇ ਵਿਧਾਇਕਾਂ ਦੇ ਨਾਮ ਵੀ ਘੋਸ਼ਿਤ ਕੀਤੇ ਜਾ ਰਹੇ ਹਨ। ਉਥੇ ਹੀ ਵੋਟਰਾਂ ਨੂੰ ਭਰਮਾਊਣ ਲਈ ਸਾਰੀਆਂ ਪਾਰਟੀਆਂ ਵੱਲੋਂ ਆਪਣੇ ਵੱਖ ਵੱਖ ਏਜੰਡੇ ਉਲੀਕੇ ਜਾ ਰਹੇ ਹਨ। ਕਾਂਗਰਸ ਪਾਰਟੀ ਵੱਲੋਂ ਵੀ ਪਿਛਲੇ ਦਿਨੀਂ ਰੈਲੀਆਂ ਦਾ ਆਗਾਜ ਕਰ ਦਿੱਤਾ ਗਿਆ ਹੈ। ਉਥੇ ਹੀ ਪੰਜਾਬ ਦੀ ਸਿਆਸਤ ਵਿਚ ਉਹ ਲੋਕ ਵੀ ਸ਼ਾਮਲ ਹੋ ਰਹੇ ਹਨ ਜਿਨ੍ਹਾਂ ਬਾਰੇ ਕਿਸੇ ਨੇ ਸੋਚਿਆ ਵੀ ਨਹੀਂ ਸੀ।

ਹੁਣ ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਬਾਰੇ ਇਹ ਵੱਡੀ ਖਬਰ ਸਾਹਮਣੇ ਆਈ ਹੈ ਜਿਸ ਨੂੰ ਸੁਣ ਕੇ ਹਰ ਕੋਈ ਹੈਰਾਨ ਰਹਿ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਵੀ ਸਿਆਸਤ ਵਿੱਚ ਆਉਣ ਦੀਆਂ ਖਬਰਾਂ ਪਿਛਲੇ ਕਈ ਦਿਨਾਂ ਤੋਂ ਲਗਾਤਾਰ ਚਰਚਾ ਦਾ ਵਿਸ਼ਾ ਬਣੀਆਂ ਹੋਈਆਂ ਸਨ। ਉਥੇ ਹੀ ਹੁਣ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਇੱਕ ਕਰੀਬੀ ਦੋਸਤ ਸੰਨੀ ਮਾਲਤੋ ਵੱਲੋਂ ਇਹਨਾਂ ਅਫਵਾਹਾਂ ਬਾਰੇ ਪੁਸ਼ਟੀ ਕੀਤੀ ਗਈ ਹੈ, ਅਤੇ ਜਿਸ ਵੱਲੋਂ ਸਿੱਧੂ ਮੂਸੇਵਾਲੇ ਦੇ ਸਿਆਸਤ ਵਿੱਚ ਆਉਣ ਉਪਰ ਵੀ ਮੋਹਰ ਲਗਾ ਦਿੱਤੀ ਗਈ ਹੈ।

ਉਸ ਵੱਲੋਂ ਆਪਣੇ ਇੰਸਟਾਗ੍ਰਾਮ ਅਕਾਊਂਟ ਉਪਰ ਸਿੱਧੂ ਮੂਸੇਵਾਲੇ ਦੇ ਸਿਆਸਤ ਵਿੱਚ ਆਉਣ ਦੀ ਖਬਰ ਦਸੀ ਗਈ ਹੈ। ਇਸ ਤੋਂ ਬਾਅਦ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਵੱਲੋਂ ਵੀ ਆਪਣੇ ਦੋਸਤ ਦੀ ਸਾਂਝੀ ਕੀਤੀ ਗਈ ਜਾਣਕਾਰੀ ਨੂੰ ਸ਼ੇਅਰ ਕੀਤਾ ਗਿਆ ਹੈ। ਸਿੱਧੂ ਮੁਸੇਵਾਲਾ ਜਿੱਥੇ ਆਪਣੇ ਤਲਖ ਸੁਭਾਅ ਅਤੇ ਆਪਣੇ ਗੀਤਾਂ ਨੂੰ ਲੈ ਕੇ ਹਮੇਸ਼ਾ ਚਰਚਾ ਵਿਚ ਰਹਿੰਦਾ ਹੈ। ਉਥੇ ਹੀ ਉਸ ਵੱਲੋਂ ਸਿਆਸਤ ਵਿੱਚ ਆਉਣ ਦਾ ਮਨ ਵੀ ਬਣਾ ਲਿਆ ਗਿਆ ਹੈ। ਜਿਸ ਵੱਲੋਂ ਹੁਣ ਮਾਨਸਾ ਵਿਧਾਨ ਸਭਾ ਹਲਕੇ ਤੋਂ ਚੋਣ ਲੜੀ ਜਾ ਸਕਦੀ ਹੈ।

ਸਿਧੂ ਮੁਸੇਵਾਲਾ ਦੇ ਦੋਸਤ ਸੰਨੀ ਮੱਲਤੋਂ ਵੱਲੋਂ ਇਸ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਹੈ ਕਿ ਸੈਲੀਬ੍ਰਿਟੀਜ਼ ਦੇ ਵੀ ਆਪਣੇ ਸੁਪਨੇ ਹੁੰਦੇ ਹਨ ਅਤੇ ਆਪਣੀ ਜ਼ਿੰਦਗੀ ਦੇ ਫੈਸਲੇ ਆਪ ਲੈ ਸਕਦੇ ਹਨ। ਉਥੇ ਹੀ ਇਹ ਵੀ ਖਬਰ ਸਾਹਮਣੇ ਆਈ ਹੈ ਕਿ ਸਿੱਧੂ ਮੂਸੇਵਾਲਾ ਆਮ ਆਦਮੀ ਪਾਰਟੀ ਵੱਲੋਂ ਚੋਣ ਲੜ ਸਕਦਾ ਹੈ। ਉਥੇ ਹੀ ਪਿਛਲੇ ਦਿਨੀਂ ਉਹਨਾਂ ਦੀਆਂ ਕੁਝ ਤਸਵੀਰਾਂ ਵੀ ਸੋਸ਼ਲ ਮੀਡੀਆ ਤੇ ਸਾਹਮਣੇ ਆਈਆਂ ਸਨ , ਜਿਨ੍ਹਾਂ ਵਿਚ ਕੁਝ ਸਖਸ਼ੀਅਤਾਂ ਨਾਲ ਖੜ੍ਹੇ ਹੋਏ ਵੀ ਨਜ਼ਰ ਆਏ।