Tuesday , June 28 2022

ਮਸ਼ਹੂਰ ਬੋਲੀਵੁਡ ਅਦਾਕਾਰ ਸੋਨੂੰ ਸੂਦ ਬਾਰੇ ਆਈ ਇਹ ਵੱਡੀ ਖਬਰ – ਪੰਜਾਬ ਚ ਚੋਣਾਂ ਦੇ ਮਦੇਨਜਰ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਦੇ ਬਹੁਤ ਸਾਰੇ ਨੌਜਵਾਨ ਅਜਿਹੇ ਹਨ ਜਿਨ੍ਹਾਂ ਨੇ ਵੱਖ-ਵੱਖ ਖੇਤਰਾਂ ਦੇ ਵਿਚ ਆਪਣਾ ਇਕ ਵੱਖਰਾ ਮੁਕਾਮ ਹਾਸਲ ਕੀਤਾ ਹੈ। ਇਨ੍ਹਾਂ ਸਖਸੀਅਤਾਂ ਵੱਲੋਂ ਜਿੱਥੇ ਕਰੋਨਾ ਦੇ ਦੌਰ ਵਿੱਚ ਅੱਗੇ ਆ ਕੇ ਲੋਕਾਂ ਦੀ ਮਦਦ ਕੀਤੀ ਗਈ। ਜਿੱਥੇ ਲੋਕਾਂ ਨੂੰ ਉਸ ਮੁਸ਼ਕਲ ਦੇ ਸਮੇ ਵਿੱਚ ਭੋਜਨ ਤੱਕ ਮੁਹਈਆ ਕਰਵਾਇਆ ਗਿਆ। ਉਥੇ ਹੀ ਲੋਕਾਂ ਦੀ ਜ਼ਿੰਦਗੀ ਨੂੰ ਮੁੜ ਪਟੜੀ ਤੇ ਲਿਆਉਣ ਲਈ ਉਨ੍ਹਾਂ ਲਈ ਰੁਜ਼ਗਾਰ ਦੇ ਮੌਕੇ ਵੀ ਪੈਦਾ ਕੀਤੇ ਗਏ। ਜਿਸ ਸਦਕਾ ਮੁੜ ਤੋਂ ਉਹ ਆਪਣੀ ਜਿੰਦਗੀ ਨੂੰ ਲੀਹ ਤੇ ਲਿਆ ਸਕਣ ਅਤੇ ਆਪਣੇ ਘਰ ਦੀਆਂ ਜ਼ਿੰਮੇਵਾਰੀਆਂ ਨੂੰ ਸੰਭਾਲ ਸਕਣ। ਪੰਜਾਬ ਦੇ ਬਹੁਤ ਸਾਰੇ ਨੌਜਵਾਨਾਂ ਵੱਲੋਂ ਫ਼ਿਲਮ ਜਗਤ ਵਿੱਚ ਜਾ ਕੇ ਆਪਣੀ ਪਹਿਚਾਣ ਬਣਾਈ ਗਈ ਹੈ।

ਹਿੰਦੀ ਫਿਲਮਾਂ ਵਿਚ ਹਮੇਸ਼ਾ ਖਲਨਾਇਕ ਦੇ ਤੌਰ ਤੇ ਚਰਚਿਤ ਚਿਹਰਾ ਬਣੇ ਪੰਜਾਬੀ ਅਦਾਕਾਰ ਸੋਨੂੰ ਸੂਦ ਵੱਲੋਂ ਲੋਕਾਂ ਦਾ ਸਾਥ ਦੇ ਕੇ ਅਸਲ ਹੀਰੋ ਵਜੋਂ ਇੱਜ਼ਤ ਮਾਣ ਹਾਸਲ ਕੀਤਾ ਹੈ। ਉੱਥੇ ਹੀ ਇਸ ਸਮੇਂ ਪੰਜਾਬ ਵਿੱਚ ਉਹ ਸਿਆਸਤ ਨੂੰ ਲੈ ਕੇ ਵੀ ਚਰਚਾ ਵਿੱਚ ਬਣੇ ਹੋਏ ਹਨ। ਕਿਉਂਕਿ ਪੰਜਾਬ ਵਿੱਚ ਹੁਣ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ। ਮਸ਼ਹੂਰ ਬਾਲੀਵੁੱਡ ਅਦਾਕਾਰ ਸੋਨੂੰ ਸੂਦ ਬਾਰੇ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਿਥੇ ਇਸ ਸਮੇਂ ਸਿਆਸਤ ਵਿੱਚ ਸੋਨੂੰ ਸੂਦ ਦੇ ਆਉਣ ਦੀਆਂ ਅਫਵਾਹਾਂ ਫੈਲਾਈਆਂ ਜਾ ਰਹੀਆਂ ਸਨ ਉਸ ਦੀ ਪੁਸ਼ਟੀ ਕਰ ਦਿੱਤੀ ਗਈ ਸੀ, ਕੇ ਉਹ ਕਿਸੇ ਵੀ ਪਾਰਟੀ ਵਿੱਚ ਨਹੀਂ ਆ ਰਹੇ।

ਉਥੇ ਹੀ ਚੋਣ ਕਮਿਸ਼ਨ ਵੱਲੋਂ ਉਨ੍ਹਾਂ ਨੂੰ ਪੰਜਾਬ ਸਟੇਟ ਆਈਕਨ ਦਾ ਅਹੁਦਾ ਦਿੱਤਾ ਗਿਆ ਸੀ। ਜੋ ਹੁਣ ਉਨ੍ਹਾਂ ਵੱਲੋਂ ਆਪਣੇ ਪਰਿਵਾਰਕ ਮੈਂਬਰਾਂ ਅਤੇ ਚੋਣ ਕਮਿਸ਼ਨ ਨਾਲ ਸਹਿਮਤੀ ਦੇ ਨਾਲ ਆਪਣਾ ਪੰਜਾਬ ਸਟੇਟ ਆਈਕਨ ਦਾ ਅਹੁਦਾ ਛੱਡ ਦਿੱਤਾ ਹੈ। ਉਹਨਾਂ ਨੂੰ ਪੰਜਾਬ ਵਿੱਚ ਵੋਟਿੰਗ ਪ੍ਰਤੀ ਲੋਕਾਂ ਨੂੰ ਉਤਸ਼ਾਹਿਤ ਕਰਨ ਵਾਸਤੇ ਪੰਜਾਬ ਸਟੇਟ ਆਈਕਨ ਵਜੋਂ ਚੋਣ ਕਮੀਸ਼ਨ ਵਲੋ ਨਿਯੁਕਤ ਕੀਤਾ ਗਿਆ ਸੀ।

ਜਿੱਥੇ ਹੁਣ ਉਨ੍ਹਾਂ ਵੱਲੋਂ ਅਜੇ ਤੱਕ ਕਿਸੇ ਪਾਰਟੀ ਵਿਚ ਆਉਣ ਦਾ ਐਲਾਨ ਨਹੀਂ ਕੀਤਾ ਗਿਆ ਹੈ। ਉਥੇ ਹੀ ਕੁਝ ਸਮਾਂ ਪਹਿਲਾਂ ਉਨ੍ਹਾਂ ਦੀ ਭੈਣ ਦੇ ਮੋਗਾ ਤੋਂ ਚੋਣ ਲੜਨ ਦੀਆਂ ਖ਼ਬਰਾਂ ਵੀ ਸਾਹਮਣੇ ਆ ਰਹੀਆਂ ਸਨ। ਸੋਨੂੰ ਸੂਦ ਵੱਲੋਂ ਹੁਣ ਇਹ ਫੈਸਲਾ ਵਿਧਾਨ ਸਭਾ ਚੋਣਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਲਿਆ ਗਿਆ ਹੈ। ਜਿਸ ਦੀ ਜਾਣਕਾਰੀ ਉਨ੍ਹਾਂ ਵੱਲੋਂ ਟਵੀਟ ਕਰਕੇ ਦਿੱਤੀ ਗਈ ਹੈ।