Tuesday , November 30 2021

ਮਸ਼ਹੂਰ ਬੋਲੀਵੁਡ ਐਕਟਰ ਸੰਨੀ ਦਿਓਲ ਬਾਰੇ ਹੁਣ ਆਈ ਇਹ ਵੱਡੀ ਖਬਰ – ਕਰਨ ਲੱਗਾ ਹੁਣ ਇਹ ਕੰਮ

ਤਾਜਾ ਵੱਡੀ ਖਬਰ

ਜਿੱਥੇ ਪਹਿਲੇ ਦਿਨ ਤੋਂ ਹੀ ਕਿਸਾਨੀ ਸੰਘਰਸ਼ ਨੂੰ ਪੰਜਾਬ ਦੇ ਗਾਇਕਾਂ ਕਲਾਕਾਰਾਂ ਵੱਲੋਂ ਹਮਾਇਤ ਕੀਤੀ ਜਾ ਰਹੀ ਹੈ ਉਥੇ ਹੀ ਬਾਲੀਵੁੱਡ ਦੇ ਕੁਝ ਕਲਾਕਾਰਾਂ ਵੱਲੋਂ ਵੀ ਇਸ ਕਿਸਾਨੀ ਸੰਘਰਸ਼ ਦੀ ਪੂਰਨ ਹਮਾਇਤ ਕੀਤੀ ਜਾ ਰਹੀ ਹੈ। ਜਿੱਥੇ ਬਹੁਤ ਸਾਰੇ ਗਾਇਕ ਅਤੇ ਅਦਾਕਾਰ ਇਸ ਕਿਸਾਨੀ ਸੰਘਰਸ਼ ਨੂੰ ਲੈ ਕੇ ਚਰਚਾ ਦਾ ਵਿਸ਼ਾ ਬਣੇ ਹੋਏ ਹੈ ਉਥੇ ਬਹੁਤ ਸਾਰੇ ਅਦਾਕਾਰਾ ਨੇ ਇਸ ਕਿਸਾਨੀ ਸੰਘਰਸ਼ ਨੂੰ ਲੈ ਕੇ ਆਲੋਚਨਾ ਕੀਤੀ ਹੈ। ਜਿਸ ਕਾਰਨ ਬਹੁਤ ਸਾਰੇ ਲੋਕਾਂ ਵੱਲੋਂ ਉਨ੍ਹਾਂ ਦਾ ਵਿਰੋਧ ਵੀ ਕੀਤਾ ਗਿਆ ਹੈ।

ਜਿਥੇ ਕਿਸਾਨੀ ਸੰਘਰਸ਼ ਨੂੰ ਵਿਦੇਸ਼ਾਂ ਵਿੱਚ ਵਸਦੇ ਪੰਜਾਬੀ ਗਾਇਕਾ ਅਤੇ ਅਦਾ ਕਰਨ ਲਈ ਸੋਸ਼ਲ ਮੀਡੀਆ ਦੇ ਜ਼ਰੀਏ ਇਸ ਕਿਸਾਨੀ ਸੰਘਰਸ਼ ਨੂੰ ਹਮਾਇਤ ਕੀਤੀ ਜਾ ਰਹੀ ਹੈ। ਉਥੇ ਹੀ ਕੁਝ ਅੰਤਰਰਾਸ਼ਟਰੀ ਸਖਸ਼ੀਅਤਾਂ ਵੱਲੋਂ ਵੀ ਇਸ ਕਿਸਾਨੀ ਸੰਘਰਸ਼ ਦੀ ਹਮਾਇਤ ਕਰਨ ਕਾਰਨ ਉਹ ਚਰਚਾ ਵਿਚ ਹਨ। ਉਥੇ ਹੀ ਕੁਝ ਬਾਲੀਵੁੱਡ ਦੇ ਫਿਲਮੀ ਅਦਾਕਾਰ ਆਪਣੀ ਨਿੱਜੀ ਜ਼ਿੰਦਗੀ ਕਾਰਨ ਚਰਚਾ ਵਿੱਚ ਰਹਿੰਦੇ ਹਨ। ਹੁਣ ਮਸ਼ਹੂਰ ਬੋਲੀਵੁਡ ਐਕਟਰ ਸੰਨੀ ਦਿਓਲ ਬਾਰੇ ਵੱਡੀ ਖਬਰ ਸਾਹਮਣੇ ਆਈ ਹੈ।

ਗੁਰਦਾਸਪੁਰ ਤੋਂ ਸੰਸਦ ਮੈਂਬਰ ਸੰਨੀ ਦਿਓਲ ਦਾ ਜਿੱਥੇ ਕਿਸਾਨ ਸੰਘਰਸ਼ ਦੌਰਾਨ ਖੇਤੀ ਕਾਨੂੰਨਾਂ ਨੂੰ ਲੈ ਕੇ ਵਿਰੋਧ ਕੀਤਾ ਜਾ ਰਿਹਾ ਹੈ। ਉਥੇ ਹੀ ਉਹ ਸਿਆਸਤ ਅਤੇ ਫਿਲਮੀ ਕੈਰੀਅਰ ਵਿੱਚ ਸੰਤੁਲਨ ਬਣਾ ਕੇ ਰੱਖਦੇ ਹਨ। ਇਹ ਦਿਲੀ ਫ਼ਿਲਮੀ ਅਦਾਕਾਰ ਸੰਨੀ ਦਿਓਲ ਆਪਣੀ ਫਿਲਮ ਆਪਣੇ 2 ਦੀਆਂ ਤਿਆਰੀਆਂ ਵਿਚ ਰੁੱਝੇ ਹੋਏ ਹਨ। ਇਸ ਤੋਂ ਪਹਿਲਾਂ ਉਨ੍ਹਾਂ ਦੀ ਆਪਣੇ 1 ਫਿਲਮ ਸਾਲ 2007 ਵਿੱਚ ਰਲੀਜ਼ ਹੋਈ ਸੀ। ਤੇ ਹੁਣ ਅਗਲੀ ਫਿਲਮ ਦੀ ਸ਼ੂਟਿੰਗ ਮਾਰਚ-2021 ਕੀਤੀ ਸ਼ੁਰੂ ਹੋ ਸਕਦੀ ਹੈ। ਉਨ੍ਹਾਂ ਦੀ ਆਉਣ ਵਾਲੀ ਫਿਲਮ ਆਪਣੇ 2 ਵਿੱਚ ਉਨ੍ਹਾਂ ਦੇ ਦਿਓਲ ਪਰਿਵਾਰ ਦੀਆਂ ਤਿੰਨ ਪੀੜ੍ਹੀਆਂ ਇਕੋ ਸਮੇਂ ਹੀ ਪਰਦੇ ਤੇ ਦਿਖਾਈ ਦੇਣਗੀਆਂ।

ਇਹ ਫਿਲਮ ਅਨੀਲ ਸ਼ਰਮਾ ਦੁਆਰਾ ਨਿਰਦੇਸ਼ਿਤ ਅਤੇ ਦੀਪਕ ਮੁਕਟ ਦੀ ਪ੍ਰੋਡਕਸ਼ਨ ਅਧੀਨ ਸ਼ੁਰੂ ਕੀਤੀ ਗਈ ਹੈ। ਸੰਨੀ ਦਿਓਲ ਹੁਣ ਬਹੁਤ ਛੇਤੀ ਹੀ ਆਪਣਾ ਡਿਜੀਟਲ ਡੈਬਿਊ ਵੀ ਸ਼ੁਰੂ ਕਰਨ ਜਾ ਰਹੇ ਹਨ। ਮਿਲੀ ਜਾਣਕਾਰੀ ਅਨੁਸਾਰ ਸੰਨੀ ਦਿਓਲ 5 ਪ੍ਰੋਡਕਸ਼ਨ ਨਾਲ ਆਪਣਾ ਡਿਜੀਟਲ ਡੈਬਿਊ ਕਰਨਗੇ ਅਤੇ ਇਸ ਲਈ ਸ਼ੂਟਿੰਗ ਵੀ ਸ਼ੁਰੂ ਹੋ ਗਈ ਹੈ। ਸੀਰੀਜ਼ ਦਾ ਟਾਈਟਲ ਹੈ ਜੀ 49. ਇਸ ਦੀ ਸ਼ੂਟਿੰਗ ਮੁੰਬਈ ਦੇ ਮੱਡ ਆਈਲੈਂਡ ਵਿੱਚ ਕੀਤੀ ਜਾ ਰਹੀ ਹੈ। ਬੌਬੀ ਦਿਓਲ ਨੂੰ ਆਸ਼੍ਰਮ ਸੀਰੀਜ਼ ਵਿਚ ਮਿਲੀ ਸਫਲਤਾ ਤੋਂ ਬਾਅਦ ਹੀ ਸੰਨੀ ਦਿਓਲ ਵੱਲੋਂ ਇਹ ਕੋਸ਼ਿਸ਼ ਕੀਤੀ ਗਈ ਹੈ। ਬੋਬੀ ਦਿਓਲ ਨੂੰ ਹੁਣ ਦੱਖਣੀ ਭਾਰਤ ਦੀਆਂ ਫਿਲਮਾਂ ਤੋਂ ਵੀ ਆਫਰ ਆ ਰਹੇ ਹਨ।