Thursday , June 30 2022

ਮਸ਼ਹੂਰ ਲੀਡਰ ਬਲਬੀਰ ਸਿੰਘ ਰਾਜੇਵਾਲ ਬਾਰੇ ਆਈ ਅਜਿਹੀ ਖਬਰ ਸਭ ਰਹਿ ਗਏ ਹੈਰਾਨ

ਆਈ ਤਾਜ਼ਾ ਵੱਡੀ ਖਬਰ 

ਇਸ ਸਮੇਂ ਚੋਣਾ ਵਿੱਚ ਸ਼੍ਰੋਮਣੀ ਅਕਾਲੀ ਦਲ, ਕਾਂਗਰਸ, ਆਮ ਆਦਮੀ ਪਾਰਟੀ ਵੱਲੋਂ ਚੋਣਾਂ ਲੜੀਆਂ ਜਾ ਰਹੀਆਂ ਹਨ। ਉਥੇ ਹੀ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਵੀ ਕਾਂਗਰਸ ਨਾਲੋਂ ਵੱਖ ਹੋ ਕੇ ਆਪਣੀ ਵੱਖਰੀ ਪਾਰਟੀ ਦਾ ਗਠਨ ਕੀਤਾ ਗਿਆ ਸੀ ਜਿਸ ਦੇ ਕਰਕੇ ਉਹ ਚੋਣ ਮੈਦਾਨ ਵਿਚ ਨਿੱਤਰ ਰਹੇ ਹਨ। ਉਥੇ ਹੀ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਜਿਥੇ ਸੰਯੁਕਤ ਕਿਸਾਨ ਮੋਰਚੇ ਵੱਲੋਂ ਵੀ ਇੱਕ ਸਾਲ ਤੋਂ ਵਧੇਰੇ ਸਮੇਂ ਲਈ ਸੰਘਰਸ਼ ਕਰਦੇ ਹੋਏ ਇਨਾ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਇਆ ਗਿਆ ਹੈ। ਉੱਥੇ ਹੀ ਬਹੁਤ ਸਾਰੇ ਲੋਕਾਂ ਦੀ ਮੰਗ ਤੇ ਹੀ ਕਿਸਾਨਾਂ ਵੱਲੋਂ ਵੀ ਆਪਣੀ ਇੱਕ ਵੱਖਰੀ ਪਾਰਟੀ ਬਣਾਈ ਗਈ ਹੈ ਅਤੇ ਚੋਣਾਂ ਵਿਚ ਹਿੱਸਾ ਲਿਆ ਜਾ ਰਿਹਾ ਹੈ।

ਹੁਣ ਮਸ਼ਹੂਰ ਲੀਡਰ ਬਲਬੀਰ ਸਿੰਘ ਰਾਜੇਵਾਲ ਬਾਰੇ ਇਹ ਵੱਡੀ ਖਬਰ ਸਾਹਮਣੇ ਆਈ ਹੈ ਜਿੱਥੇ ਸਭ ਹੈਰਾਨ ਰਹਿ ਗਏ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਜਿਥੇ ਸੰਯੁਕਤ ਸਮਾਜ ਮੋਰਚਾ ਵੱਲੋਂ ਆਪਣੀ ਵੱਖਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ। ਉੱਥੇ ਹੀ ਵੱਖ-ਵੱਖ ਚੋਣ ਹਲਕਿਆਂ ਤੋਂ ਆਪਣੇ ਉਮੀਦਵਾਰਾਂ ਦੀ ਸੂਚੀ ਵੀ ਜਾਰੀ ਕੀਤੀ ਗਈ ਹੈ। ਜਿੱਥੇ ਬਲਵੀਰ ਸਿੰਘ ਰਾਜੇਵਾਲ ਨੂੰ ਮੁੱਖ ਮੰਤਰੀ ਦਾ ਚਿਹਰਾ ਐਲਾਨਿਆ ਗਿਆ ਹੈ। ਉੱਥੇ ਹੀ ਹੁਣ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਤੀਜੀ ਲਿਸਟ ਜਾਰੀ ਕੀਤੇ ਜਾਣ ਤੋਂ ਬਾਅਦ ਵਿਵਾਦਾਂ ਵਿਚ ਫਸ ਗਏ ਹਨ।

ਜਿੱਥੇ ਹਲਕਾ ਰੂਪਨਗਰ ਤੋਂ ਐਲਾਨੇ ਗਏ ਉਮੀਦਵਾਰ ਦਵਿੰਦਰ ਸਿੰਘ ਬਾਜਵਾ ਦਾ ਉਸ ਖੇਤਰ ਦੇ ਕਿਸਾਨ ਜਥੇਬੰਦੀਆਂ ਅਤੇ ਮਜ਼ਦੂਰਾਂ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ। ਕਿਉਂਕਿ ਇਸ ਤੀਜੀ ਲਿਸਟ ਦੇ ਵਿੱਚ ਉਨ੍ਹਾਂ ਦਾ ਨਾਮ ਸ਼ਾਮਲ ਹੈ । ਬਹੁਤ ਸਾਰੇ ਲੋਕਾਂ ਵੱਲੋਂ ਦੋਸ਼ ਲਗਾਇਆ ਜਾ ਰਿਹਾ ਹੈ ਕਿ ਜਿੱਥੇ ਕਿਸਾਨ ਸੰਘਰਸ਼ ਦੇ ਸਮੇਂ ਕਿਸਾਨ ਮਜ਼ਦੂਰ ਏਕਤਾ ਜਿੰਦਾਬਾਦ ਦੇ ਨਾਅਰੇ ਲਗਾਏ ਗਏ ਸਨ। ਉੱਥੇ ਹੀ ਹੁਣ ਟਿਕਟਾਂ ਦੀ ਵੰਡ ਕਰਦੇ ਸਮੇਂ ਮਜ਼ਦੂਰਾਂ ਨੂੰ ਇਸ ਸਭ ਤੋਂ ਵਾਂਝੇ ਰੱਖਿਆ ਜਾ ਰਿਹਾ ਹੈ ਅਤੇ ਨਾ ਹੀ ਇਸ ਵਿੱਚ ਕਿਸਾਨ ਸ਼ਾਮਲ ਹਨ।

ਜਿੱਥੇ ਕਿਸਾਨ ਅਤੇ ਮਜ਼ਦੂਰ ਜਥੇਬੰਦੀਆਂ ਵੱਲੋਂ ਦਵਿੰਦਰ ਸਿੰਘ ਬਾਜਵਾ ਨੂੰ ਹਲਕਾ ਰੂਪਨਗਰ ਤੋਂ ਟਿਕਟ ਦਿੱਤੇ ਜਾਣ ਤੇ ਵਿਰੋਧ ਕੀਤਾ ਗਿਆ ਹੈ, ਅਤੇ ਕਿਹਾ ਗਿਆ ਹੈ ਕਿ ਉਹ ਕਾਂਗਰਸ ਨਾਲ ਸਬੰਧਤ ਹਨ। ਉੱਥੇ ਹੀ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਉਪਰ ਵੀ ਟਿਕਟਾਂ ਵੇਚਣ ਤੱਕ ਦੇ ਦੋਸ਼ ਲਗਾਏ ਗਏ ਹਨ। ਕਿਸਾਨਾਂ ਅਤੇ ਮਜ਼ਦੂਰਾਂ ਵੱਲੋਂ ਸੋਲਖੀਆਂ ਟੋਲ ਪਲਾਜ਼ਾ ਤੇ ਇਕੱਠੇ ਹੋ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ ਹੈ।