Saturday , October 31 2020

ਮਾਮਲਾ ਦਰਜ ਹੋਣ ਤੋਂ ਬਾਅਦ ਆਹ ਦੇਖੋ ਕੀ ਕੀਤਾ ਚੱਡਾ ਨੇ ….

ਪਿਛਲੇ ਦਿਨੀਂ ਇੱਥੇ ਸਿੱਖਾਂ ਦੀ ਸਰਵਉੱਚ ਵਿਦਿਅਕ ਤੇ ਧਾਰਮਿਕ ਸੰਸਥਾ ਮੰਨੀ ਜਾਂਦੀ ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਚਰਨਜੀਤ ਸਿੰਘ ਚੱਢਾ  ਦੀ ਇੱਕ ਅਸ਼ਲੀਲ ਵੀਡੀਓ ਸੋਸ਼ਲ ਮੀਡੀਆ ‘ਤੇ ਕਾਫ਼ੀ ਵਾਇਰਲ ਹੋਈ ਸੀ, ਜਿਸ ਨੂੰ ਲੈ ਕੇ ਚੱਢਾ ਨੂੰ ਪ੍ਰਧਾਨਗੀ ਅਹੁਦੇ ਤੋਂ ਹਟਾ ਦਿੱਤਾ ਗਿਆ ਸੀ। ਉਨ੍ਹਾਂ ਦੀ ਥਾਂ ‘ਤੇ ਧੰਨਰਾਜ ਸਿੰਘ ਨਵਾਂ ਕਾਰਜਕਾਰੀ ਪ੍ਰਧਾਨ ਲਗਾ ਦਿੱਤਾ ਗਿਆ ਸੀ।

chanrjit chadha viral video case guilty fled out country

 ਇਸ ਮਾਮਲੇ ਵਿਚ ਚਰਨਜੀਤ ਸਿੰਘ ਚੱਢਾ ਅਤੇ ਉਨ੍ਹਾਂ ਦੇ ਵੱਡੇ ਸਪੁੱਤਰ ਇੰਦਰਪ੍ਰੀਤ ਸਿੰਘ ਚੱਢਾ ਦੇ ਖਿ਼ਲਾਫ਼ ਥਾਣਾ ਇਸਲਾਮਾਬਾਦ ਵਿਖੇ ਸੰਸਥਾ ਦੇ ਇੱਕ ਸਕੂਲ ਦੀ ਪ੍ਰਿੰਸੀਪਲ ਰਵਿੰਦਰ ਕੌਰ ਬੁਮਰਾ ਦੇ ਬਿਆਨਾਂ ‘ਤੇ ਮੁਕੱਦਮਾ ਦਰਜ ਕੀਤਾ ਗਿਆ। ਉਨ੍ਹਾਂ ਖਿ਼ਲਾਫ਼ ਇਸ ਮਾਮਲੇ ‘ਚ 28 ਦਸੰਬਰ 2017 ਨੂੰ ਭਾਰਤੀ ਦੰਡਾਵਲੀ ਦੀ ਧਾਰਾ 354, 354ਏ, 506, 509 ਤੇ ਸੂਚਨਾ ਅਧਿਕਾਰ ਐਕਟ 67 ਤੇ 67 ਏ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ।

chanrjit chadha viral video case guilty fled out country

ਇਸ ਤੋਂ ਬਾਅਦ ਪੁਲਿਸ ਵੱਲੋਂ ਦੋਸ਼ੀਆਂ ਦੀ ਧੜਪਕੜ ਸ਼ੁਰੂ ਕਰ ਦਿੱਤੀ ਪਰ ਸੁਣਨ ਵਿਚ ਆ ਰਿਹਾ ਹੈ ਕਿ ਉਕਤ ਮਾਮਲੇ ਵਿਚ ਦੋਵੇਂ ਮੁਲਜ਼ਮ ਵਿਦੇਸ਼ ਫ਼ਰਾਰ ਹੋ ਗਏ ਹਨ। ਚੱਢਾ ਦੇ ਨਜ਼ਦੀਕੀ ਸੂਤਰਾਂ ਤੋਂ ਜਾਣਕਾਰੀ ਮਿਲੀ ਹੈ ਕਿ ਉਹਨਾਂ ਨੂੰ ਅਧਿਕਾਰੀਆਂ ਨੇ ਬੀਤੇ ਕੱਲ੍ਹ ਹੀ ਦੱਸ ਦਿੱਤਾ ਸੀ ਕਿ ਉਨ੍ਹਾਂ ਦੇ ਵਿਰੁੱਧ ਪਰਚਾ ਦਰਜ ਹੋ ਜਾਵੇਗਾ ਤੇ ਉਹ ਪਰਚਾ ਦਰਜ ਹੋਣ ਤੋਂ ਪਹਿਲਾਂ ਹੀ ਆਪਣੇ ਬੇਟੇ ਇੰਦਰਪ੍ਰੀਤ ਸਿੰਘ ਨਾਲ ਮਸਕਟ ਰਵਾਨਾ ਹੋ ਗਏ।chanrjit chadha viral video case guilty fled out country

ਉਹਨਾਂ ਦੀ ਗ੍ਰਿਫ਼ਤਾਰੀ ਲਈ ਪੁਲਿਸ ਕੋਈ ਚਾਰਾਜ਼ੋਈ ਕਰਦੀ ਹੈ ਜਾਂ ਨਹੀਂ ਇਹ ਤਾਂ ਸਮਾਂ ਹੀ ਦੱਸੇਗਾ ਪਰ ਭਾਰਤੀ ਦੰਡਾਵਲੀ ਦੀ ਧਾਰਾ 354 ਵੀ ਜੋੜੀ ਗਈ ਹੈ, ਜੋ ਛੇੜਖਾਨੀ ਕਰਨ ‘ਤੇ ਲਗਾਈ ਗਈ ਹੈ। ਦੱਸ ਦੇਈਏ ਕਿ ਸਾਲ 2013 ਤੋਂ ਪਹਿਲਾਂ ਪੰਜਾਬ ਵਿੱਚ ਜ਼ਮਾਨਤਯੋਗ ਸੀ ਪਰ ਕਾਨੂੰਨੀ ਮਾਹਿਰਾਂ ਅਨੁਸਾਰ 3 ਫਰਵਰੀ 2013 ਨੂੰ ਇਸ ਧਾਰਾ ਵਿੱਚ ਤਬਦੀਲੀ ਕਰਕੇ ਇਸ ਨੂੰ ਗ਼ੈਰ ਜ਼ਮਾਨਤੀ ਬਣਾ ਦਿੱਤਾ ਗਿਆ ਹੈ, ਜਿਸ ਕਰਕੇ ਚੱਢਾ ਤੇ ਉਹਨਾਂ ਦੇ ਸਪੁੱਤਰ ਨੂੰ ਜੇਲ੍ਹ ਦੀ ਹਵਾ ਖਾਣੀ ਹੀ ਪਵੇਗੀ।chanrjit chadha viral video case guilty fled out country

ਬਾਕੀ ਦੀਆਂ ਸਾਰੀਆਂ ਧਾਰਾਵਾਂ ਜ਼ਮਾਨਤਯੋਗ ਹਨ। ਧਾਰਾ 354 ਤਹਿਤ ਉਹਨਾਂ ਨੂੰ ਪੰਜ ਸਾਲ ਤੱਕ ਦੀ ਸਜ਼ਾ ਵੀ ਹੋ ਸਕਦੀ ਹੈ। ਕਿਹਾ ਜਾ ਰਿਹਾ ਹੈ ਕਿ ਚੱਢਾ ਦਾ ਭਵਿੱਖ ਪੂਰੀ ਤਰ੍ਹਾਂ ਤਬਾਹ ਹੋ ਗਿਆ ਹੈ ਅਤੇ ਹੁਣ ਉਸ ਨੂੰ ਬਾਕੀ ਦੀ ਜ਼ਿੰਦਗੀ ਕਿਸੇ ਮੱਠ ਦਾ ਸਹਾਰਾ ਲੈ ਕੇ ਰੱਬ-ਰੱਬ ਕਰਕੇ ਹੀ ਬਿਤਾਉਣੀ ਪਵੇਗੀ।chanrjit chadha viral video case guilty fled out country

ਦੱਸ ਦੇਈਏ ਕਿ ਚਰਨਜੀਤ ਚੱਢਾ ਦੀ ਵਾਇਰਲ ਹੋਈ ਅਸ਼ਲੀਲ ਵੀਡੀਓ ਨੇ ਕਾਫੀ ਤੂਲ ਫੜਿਆ ਹੋਇਆ ਹੈ। ਇਸੇ ਮਾਮਲੇ ‘ਚ ਬੀਤੇ ਦਿਨ ਪੀੜਤ ਮਹਿਲਾ ਵੱਲੋਂ ਬਿਆਨ ਦਰਜ ਕਰਵਾਏ ਗਏ ਸਨ ਅਤੇ ਉਸਨੇ ਚਰਨਜੀਤ ਚੱਢਾ ‘ਤੇ ਜ਼ਬਰਦਸਤੀ ਦੇ ਦੋਸ਼ ਲਗਾਏ ਸਨ। ਜਿਸਦੇ ਚਲਦਿਆਂ ਇਸ ਮਹਿਲਾ ਦੀ ਸ਼ਿਕਾਇਤ ‘ਤੇ ਪੁਲਸ ਨੇ ਚੀਫ਼ ਖ਼ਾਲਸਾ ਦੀਵਾਨ ਦੇ ਸਾਬਕਾ ਪ੍ਰਧਾਨ ਨੇ ਚੱਢਾ ‘ਤੇ ਯੌਨ ਸ਼ੋਸ਼ਣ ਤੇ ਜਾਨ ਤੋਂ ਮਾਰਨ ਦੀ ਧਮਕੀ ਦੇਣ ਦੇ ਆਰੋਪ ਦਾ ਮਾਮਲਾ ਦਰਜ ਕਰ ਲਿਆ ਹੈ।chanrjit chadha viral video case guilty fled out country

ਵੀਡੀਓ ਸਾਹਮਣੇ ਆਉਣ ਤੋਂ ਬਾਅਦ ਪੀੜਤ ਔਰਤ ਨੇ ਪੰਜਾਬ ਦੇ ਡੀਜੀਪੀ ਨੂੰ ਪੱਤਰ ਲਿਖ ਕੇ ਇਨਸਾਫ ਦੀ ਮੰਗ ਕੀਤੀ ਸੀ। ਪੀੜਤ ਔਰਤ ਨੇ ਡੀਜੀਪੀ ਨੂੰ ਲਿਖੇ ਪੱਤਰ ਵਿੱਚ ਕਿਹਾ ਸੀ ਕਿ ਪਹਿਲਾਂ ਤਾਂ ਉਸਦਾ ਵਤੀਰਾ ਉਸ ਨਾਲ ਬਹੁਤ ਚੰਗਾ ਸੀ, ਪਰ ਬਾਅਦ ਵਿੱਚ ਉਸਦਾ ਵਤੀਰਾ ਅਚਾਨਕ ਬਦਲਣ ਲੱਗਾ। ਉਸਨੇ ਆਪਣੀ ਸ਼ਿਕਾਇਤ ਵਿੱਚ ਮਾੜੀ ਨਜ਼ਰ ਰੱਖਣ ਅਤੇ ਅਸ਼ਲੀਲ ਹਰਕਤਾਂ ਕਰਨ ਦਾ ਇਲਜ਼ਾਮ ਲਗਾਇਆ ਹੈ। ਇਸਦੇ ਨਾਲ ਹੀ ਉਸਨੇ ਕਿਹਾ ਹੈ ਕਿ ਉਹ ਮੈਨੂੰ ਆਪਣੇ ਨਾਲ ਸਬੰਧ ਬਣਾਉਣ ਨਾਲ ਕਹਿੰਦਾ ਰਿਹਾ ਅਤੇ ਮਨ੍ਹਾਂ ਕਰਨ ਉਤੇ ਧਮਕੀਆਂ ਦਿੰਦਾ ਸੀ।chanrjit chadha viral video case guilty fled out country

ਇਸ ਤੋਂ ਪਹਿਲਾਂ ਬੀਤੇ ਦਿਨ ਪੀੜਤ ਮਹਿਲਾ ਚੰਡੀਗੜ੍ਹ ਵਿਖੇ ਮੀਡੀਆ ਦੇ ਰੂ-ਬ-ਰੂ ਹੋਈ ਸੀ। ਇਸ ਦੌਰਾਨ ਪੀੜਤ ਮਹਿਲਾ ਨੇ ਪੂਰੇ ਘਟਨਾਕ੍ਰਮ ਬਾਰੇ ਮੀਡੀਆ ਨੂੰ ਜਾਣਕਾਰੀ ਦਿੱਤੀ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੀੜਤ ਔਰਤ ਨੇ ਆਪਣੀ ਅਤੇ ਆਪਣੇ ਪਰਿਵਾਰ ਦੀ ਜਾਨ ਨੂੰ ਖ਼ਤਰਾ ਦੱਸਿਆ। ਉਸਨੇ ਦੱਸਿਆ ਕਿ ਉਕਤ ਵਿਅਕਤੀ ਨੇ ਉਸ ਨੂੰ ਫੋਨ ਕਰਕੇ ਹੋਟਲ ਵਿੱਚ ਬੁਲਾਇਆ ਗਿਆ ਅਤੇ ਬਾਅਦ ਵਿੱਚ ਉਸ ਨਾਲ ਇਹ ਹਰਕਤ ਕੀਤੀ ਗਈ। ਪੀੜਤ ਨੇ ਇਹ ਖਦਸ਼ਾ ਜਤਾਇਆ ਕਿ ਸ਼ਾਇਦ ਹੋਰਨਾਂ ਲੜਕੀਆਂ ਨਾਲ ਵੀ ਕੁੱਝ ਇਸੇ ਤਰ੍ਹਾਂ ਦਾ ਹੁੰਦਾ ਆਇਆ ਹੋਵੇਗਾ।