Thursday , June 30 2022

ਮਿਸ ਪੂਜਾ ਦੇ ਘਰੇ ਪਰਮਾਤਮਾ ਨੇ ਦਿੱਤੀ ਇਹ ਅਣਮੁੱਲੀ ਦਾਤ ਖੁਦ ਦਿੱਤੀ ਜਾਣਕਾਰੀ, ਪ੍ਰਸੰਸਕ ਦੇ ਰਹੇ ਵਧਾਈਆਂ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿੱਚ ਜਿੱਥੇ ਬਹੁਤ ਸਾਰੀਆਂ ਅਜਿਹੀਆਂ ਹਸਤੀਆਂ ਹਨ ਜਿਨ੍ਹਾਂ ਨੇ ਪੰਜਾਬੀ ਗਾਇਕੀ ਦੇ ਖੇਤਰ ਵਿੱਚ ਆਪਣੀ ਹਿੰਮਤ ਅਤੇ ਮਿਹਨਤ ਸਦਕਾ ਆਪਣੇ ਇਕ ਵੱਖਰਾ ਮੁਕਾਮ ਹਾਸਲ ਕੀਤਾ ਹੈ ਜਿਨ੍ਹਾਂ ਦਾ ਨਾਮ ਦੇਸ਼ ਦੁਨੀਆਂ ਵਿੱਚ ਜਾਣਿਆ ਜਾਂਦਾ ਹੈ। ਜਿਨ੍ਹਾਂ ਨੇ ਆਪਣੀ ਆਵਾਜ਼ ਦੇ ਸਦਕਾ ਬਹੁਤ ਸਾਰੇ ਸਰੋਤਿਆਂ ਦੇ ਦਿਲਾਂ ਤੇ ਰਾਜ ਕੀਤਾ ਹੈ। ਉਥੇ ਹੀ ਅਦਾਕਾਰੀ ਦੇ ਜ਼ਰੀਏ ਵੀ ਕਈ ਫ਼ਿਲਮਾਂ ਵਿੱਚ ਆਪਣੀ ਅਦਾਕਾਰੀ ਦੇ ਜੌਹਰ ਵੀ ਵਿਖਾਏ ਹਨ। ਅਜਿਹੀਆਂ ਸਖਸ਼ੀਅਤਾਂ ਵੱਲੋਂ ਕਰੋਨਾ ਦੇ ਦੌਰ ਵਿੱਚ ਵੀ ਅੱਗੇ ਆ ਕੇ ਲੋਕਾਂ ਦੀ ਮਦਦ ਕੀਤੀ ਗਈ। ਜਿਸ ਸਮੇਂ ਲੋਕ ਕਰੋਨਾ ਦੇ ਚੱਲਦੇ ਹੋਏ ਆਰਥਿਕ ਮੰਦੀ ਦੇ ਦੌਰ ਵਿਚੋਂ ਗੁਜ਼ਰ ਰਹੇ ਸਨ।

ਉਥੇ ਹੀ ਉਨ੍ਹਾਂ ਦੇ ਘਰ ਦਾ ਗੁਜ਼ਾਰਾ ਕਰਨਾ ਵੀ ਮੁਸ਼ਕਿਲ ਹੋ ਗਿਆ ਸੀ। ਉਸ ਸਮੇਂ ਇਨ੍ਹਾਂ ਪੰਜਾਬ ਦੀਆ ਮਸ਼ਹੂਰ ਹਸਤੀਆਂ ਵੱਲੋਂ ਅੱਗੇ ਆ ਕੇ ਲੋਕਾਂ ਦੀ ਮਦਦ ਕੀਤੀ ਗਈ ਸੀ। ਉਥੇ ਹੀ ਪੰਜਾਬ ਦੇ ਗਾਇਕਾ ਅਤੇ ਅਦਾਕਾਰਾ ਨਾਲ ਜੁੜੀਆ ਹੋਈਆ ਬਹੁਤ ਸਾਰੀਆਂ ਖ਼ਬਰਾਂ ਵੀ ਸਾਹਮਣੇ ਆ ਜਾਂਦੀਆਂ ਹਨ ਜਿੱਥੇ ਕੁੱਝ ਖਬਰਾਂ ਉਨ੍ਹਾਂ ਦੀ ਨਿੱਜੀ ਜ਼ਿੰਦਗੀ ਨਾਲ ਜੁੜੀਆਂ ਹੁੰਦੀਆਂ ਹਨ। ਹੁਣ ਪੰਜਾਬੀ ਗਾਇਕਾ ਮਿਸ ਪੂਜਾ ਦੇ ਘਰੇ ਪਰਮਾਤਮਾ ਵਲੋ ਇਹ ਅਣਮੁੱਲੀ ਦਾਤ ਦਿੱਤੀ ਗਈ ਹੈ ਜਿਸ ਦੀ ਜਾਣਕਾਰੀ ਖੁਦ ਮਿਸ ਪੂਜਾ ਵੱਲੋਂ ਦਿੱਤੀ ਹੈ।

ਪ੍ਰਸੰਸਕ ਦੇ ਰਹੇ ਵਧਾਈਆਂ। ਪ੍ਰਾਪਤ ਜਾਣਕਾਰੀ ਅਨੁਸਾਰ ਅਨੇਕਾਂ ਹੀ ਸੁਪਰ ਡੁਪਰ ਹਿੱਟ ਗੀਤਾਂ ਦੀ ਗਾਇਕਾ ਮਿਸ ਪੂਜਾ ਦੇ ਘਰ ਆਈਆਂ ਹੋਈਆਂ ਖੁਸ਼ੀਆਂ ਦੀ ਜਾਣਕਾਰੀ ਪੂਜਾ ਵੱਲੋਂ ਆਪਣੇ ਦਰਸ਼ਕਾਂ ਨਾਲ ਸਾਂਝੀ ਕੀਤੀ ਗਈ ਹੈ। ਜਿੱਥੇ ਉਨ੍ਹਾਂ ਵੱਲੋਂ ਆਪਣੇ ਘਰ ਆਏ ਨੰਨ੍ਹੇ ਮਹਿਮਾਨ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਹੈ ਕਿ ਰੱਬ ਨੇ ਉਹਨਾਂ ਨੂੰ ਇੱਕ ਬਹੁਤ ਹੀ ਖੂਬਸੂਰਤ ਪੁੱਤਰ ਦੀ ਦਾਤ ਬਖਸ਼ੀ ਹੈ। ਜਿਸ ਲਈ ਉਹ ਪਰਮਾਤਮਾ ਦਾ ਸ਼ੁਕਰਾਨਾ ਕਰਦੇ ਹਨ। ਉਨ੍ਹਾਂ ਵੱਲੋਂ ਕੁਝ ਤਸਵੀਰਾਂ ਵੀ ਸਾਂਝੀਆਂ ਕੀਤੀਆਂ ਗਈਆਂ ਹਨ।

ਜਿਸ ਵਿੱਚ ਉਹ ਆਪਣੇ ਪਤੀ ਅਤੇ ਬੱਚੇ ਦੇ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਜ਼ਰ ਆ ਰਹੇ ਹਨ। ਉੱਥੇ ਹੀ ਉਨ੍ਹਾਂ ਵੱਲੋਂ ਆਪਣੇ ਪੁੱਤਰ ਦਾ ਨਾਮ ਅਲਾਪ ਸਿੰਘ ਥਲੀ ਦੱਸਿਆ ਗਿਆ ਹੈ। ਉਨ੍ਹਾਂ ਵੱਲੋਂ ਸਾਂਝੀ ਕੀਤੀ ਗਈ ਜਾਣਕਾਰੀ ਤੋਂ ਬਾਅਦ ਉਨ੍ਹਾਂ ਦੇ ਪ੍ਰਸੰਸਕਾਂ ਵੱਲੋਂ ਉਨ੍ਹਾਂ ਨੂੰ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ।