ਮੁਰਦਾਘਰ ਦੇ ਫ੍ਰੀਜਰ ਚ 7 ਘੰਟਿਆਂ ਤੋਂ ਰੱਖੀ ਸੀ ਲਾਸ਼ ਪਰ ਫਿਰ ਵਾਪਰ ਗਿਆ ਇਹ ਚਮਤਕਾਰ – ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਆਖਰ ਸਿਆਣਿਆਂ ਨੇ ਕਹਾਵਤਾਂ ਵੀ ਸੱਚ ਹੀ ਬਣਾਈਆਂ ਹਨ ਕੇ ਜਾਕੋ ਰੱਖੇ ਸਾਈਆਂ ਮਾਰ ਸਕੇ ਨਾ ਕੋਈ। ਦੁਨੀਆਂ ਵਿੱਚ ਬਹੁਤ ਸਾਰੀਆਂ ਅਜਿਹੀਆਂ ਖਬਰਾਂ ਸਾਹਮਣੇ ਆ ਜਾਂਦੀਆਂ ਹਨ ਜੋ ਇਸ ਕਹਾਵਤ ਨੂੰ ਸੱਚ ਕਰ ਦਿੰਦੀਆਂ ਹਨ। ਜਿੱਥੇ ਬਹੁਤ ਸਾਰੇ ਅਜਿਹੇ ਕੇਸ ਸਾਹਮਣੇ ਆਉਂਦੇ ਹਨ ਜਿਥੇ ਪਰਮਾਤਮਾ ਮੁਰਦਿਆਂ ਵਿਚ ਵੀ ਜਾਨ ਪਾ ਦਿੰਦਾ ਹੈ। ਕਈ ਜਗ੍ਹਾ ਤੇ ਪਰਿਵਾਰਕ ਮੈਂਬਰਾਂ ਦੀ ਖੁਸ਼ੀ ਦਾ ਉਸ ਸਮੇਂ ਕੋਈ ਟਿਕਾਣਾ ਨਹੀਂ ਰਹਿੰਦਾ ਜਦੋਂ ਉਨ੍ਹਾਂ ਦੇ ਪਰਿਵਾਰਕ ਮੈਂਬਰ ਨੂੰ ਹਸਪਤਾਲ ਵੱਲੋਂ ਮ੍ਰਿਤਕ ਘੋਸ਼ਿਤ ਕੀਤੇ ਜਾਣ ਦੇ ਬਾਵਜੂਦ ਵੀ ਉਹ ਜਿੰਦਾ ਹੋ ਜਾਂਦਾ ਹੈ। ਅਜਿਹੀਆਂ ਖ਼ਬਰਾਂ ਹੋਰ ਲੋਕਾਂ ਨੂੰ ਵੀ ਹੈਰਾਨ ਕਰ ਦਿੰਦੀਆਂ ਹਨ।

ਹੁਣ ਮੁਰਦਾ ਘਰ ਦੇ ਫਰੀਜ਼ਰ ਵਿਚ ਸੱਤ ਘੰਟੇ ਤੋਂ ਰੱਖੀ ਗਈ ਲਾਸ਼ ਨਾਲ ਚਮਤਕਾਰ ਹੋਇਆ ਹੈ ਜਿਸ ਬਾਰੇ ਵੱਡੀ ਤਾਜਾ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਉਤਰ ਪ੍ਰਦੇਸ਼ ਤੋਂ ਸਾਹਮਣੇ ਆਈ ਹੈ ਜਿੱਥੇ ਮੁਰਾਦਾਬਾਦ ਵਿਚ ਬੀਤੇ ਦਿਨੀਂ ਇੱਕ ਵਿਅਕਤੀ ਦਾ ਐਕਸੀਡੈਟ ਹੋ ਗਿਆ ਸੀ। ਜਿਸ ਨੂੰ ਹਸਪਤਾਲ ਦੇ ਡਾਕਟਰਾਂ ਵੱਲੋਂ ਮ੍ਰਿਤਕ ਘੋਸ਼ਿਤ ਕਰ ਦਿੱਤਾ ਗਿਆ ਸੀ ਅਤੇ ਉਸ ਵਿਅਕਤੀ ਨੂੰ ਫ਼ਰੀਜ਼ਰ ਵਿਚ ਰੱਖ ਦਿੱਤਾ ਗਿਆ ਸੀ ਤਾਂ ਜੋ ਅਗਲੇ ਦਿਨ ਪਰਿਵਾਰਕ ਮੈਂਬਰਾਂ ਦੀ ਸਹਿਮਤੀ ਦੇ ਨਾਲ ਉਸ ਦਾ ਪੋਸਟਮਾਰਟਮ ਕੀਤਾ ਜਾ ਸਕੇ।

ਜਦੋਂ ਉਸ ਵਿਅਕਤੀ ਦੇ ਪਰਿਵਾਰਕ ਮੈਂਬਰਾਂ ਵੱਲੋਂ ਲਾਸ਼ ਦੀ ਪਹਿਚਾਣ ਕੀਤੀ ਗਈ ਅਤੇ ਉਨ੍ਹਾਂ ਦੇ ਦਸਤਖ਼ਤ ਕਰਵਾਉਣ ਲਈ ਸਹਿਮਤੀ ਲਈ ਗਈ ਹੈ। ਪਰਿਵਾਰਕ ਮੈਂਬਰਾਂ ਨੇ ਵੇਖਿਆ ਕਿ ਲਾਸ਼ ਵਿਚ ਹਿਲਜੁਲ ਹੋ ਰਹੀ ਸੀ । ਜਿਸ ਤੋਂ ਬਾਅਦ ਟੀਮ ਵੱਲੋਂ ਵੇਖਣ ਤੇ ਵਿਅਕਤੀ ਦੇ ਜਿੰਦਾ ਹੋਣ ਦੀ ਪੁਸ਼ਟੀ ਕੀਤੀ ਗਈ ਅਤੇ ਉਸ ਨੂੰ ਹਸਪਤਾਲ ਵਿਚ ਮੁੜ ਤੋਂ ਦਾਖਲ ਕਰਵਾ ਦਿੱਤਾ ਗਿਆ। ਜਿੱਥੇ ਉਸ ਵਿਅਕਤੀ ਦਾ ਇਲਾਜ ਚੱਲ ਰਿਹਾ ਹੈ ਅਤੇ ਉਸ ਦੀ ਸਿਹਤ ਵਿੱਚ ਵੀ ਪਹਿਲਾਂ ਦੇ ਮੁਕਾਬਲੇ ਕੁਝ ਸੁਧਾਰ ਦੱਸਿਆ ਜਾ ਰਿਹਾ ਹੈ।

ਇਸ ਬਾਰੇ ਗੱਲ ਕਰਨ ਤੇ ਐਮਰਜੈਂਸੀ ਮੈਡੀਕਲ ਅਫਸਰ ਵੱਲੋਂ ਦੱਸਿਆ ਗਿਆ ਹੈ ਕਿ ਡਾਕਟਰਾਂ ਵੱਲੋਂ ਚੈੱਕ ਕਰਨ ਤੋਂ ਬਾਅਦ ਉਸ ਨੂੰ ਮ੍ਰਿਤ ਘੋਸ਼ਿਤ ਕੀਤਾ ਗਿਆ ਸੀ ਕਿਉਂਕਿ ਉਸ ਦੇ ਦਿਲ ਨੇ ਕੰਮ ਕਰਨਾ ਬੰਦ ਕਰ ਦਿੱਤਾ ਸੀ। ਉੱਥੇ ਹੀ ਪਰਿਵਾਰਕ ਮੈਂਬਰਾਂ ਵੱਲੋਂ ਡਾਕਟਰਾ ਤੇ ਲਾਪ੍ਰਵਾਹੀ ਵਰਤਣ ਦਾ ਇਲਜ਼ਾਮ ਲਗਾਇਆ ਗਿਆ ਹੈ। ਜਿਸ ਬਾਰੇ ਉਨ੍ਹਾਂ ਕਿਹਾ ਕਿ ਇਸ ਵਾਸਤੇ ਉਨ੍ਹਾਂ ਵੱਲੋਂ ਸ਼ਿਕਾਇਤ ਦਰਜ ਕਰਵਾਈ ਜਾਵੇਗੀ।