Friday , October 7 2022

ਮੁੰਡਿਆਂ ਨੇ ਸ਼ੋਸ਼ਲ ਮੀਡੀਆ ਤੇ ਕਿਸਾਨਾਂ ਬਾਰੇ ਪਾਈ ਅਜਿਹੀ ਪੋਸਟ ਲੋਕ ਲਾਈਨਾਂ ਬੰਨ ਬੰਨ ਆ ਗਏ ਮਦਦ ਲਈ

ਆਈ ਤਾਜਾ ਵੱਡੀ ਖਬਰ

ਪਿਛਲੇ ਤਕਰੀਬਨ 64 ਦਿਨਾਂ ਤੋਂ ਦਿੱਲੀ ਦੀਆਂ ਵੱਖ ਵੱਖ ਸਰਹੱਦਾਂ ਉੱਪਰ ਲੱਖਾਂ ਦੀ ਗਿਣਤੀ ਵਿੱਚ ਕਿਸਾਨ ਖੇਤੀ ਅੰਦੋਲਨ ਦੇ ਤਹਿਤ ਆਪਣੇ ਰੋਸ ਦਾ ਪ੍ਰਦਰਸ਼ਨ ਸ਼ਾਂਤਮਈ ਢੰਗ ਤਰੀਕੇ ਨਾਲ ਕਰ ਰਹੇ ਹਨ। ਅੱਜ ਇਹ ਕਿਸਾਨੀ ਸੰਘਰਸ਼ 65ਵੇਂ ਦਿਨ ਵਿੱਚ ਪ੍ਰਵੇਸ਼ ਕਰ ਚੁੱਕਾ ਹੈ। ਹੁਣ ਤੱਕ ਇਸ ਅੰਦੋਲਨ ਦੌਰਾਨ ਕਈ ਤਰ੍ਹਾਂ ਦੇ ਪੜਾਅ ਸਾਹਮਣੇ ਆਏ ਜਿਨ੍ਹਾਂ ਨੂੰ ਪਾਰ ਕਰਦੇ ਹੋਏ ਕਿਸਾਨ ਇਸ ਸੰਘਰਸ਼ ਦੌਰਾਨ ਜੁਟੇ ਰਹੇ। ਪਰ ਹਾਲ ਹੀ ਦੇ ਦਿਨਾਂ ਦੌਰਾਨ ਕੁਝ ਅ-ਣ-ਸੁ-ਖਾ-ਵੀਂ ਘਟਨਾਵਾਂ ਦਿੱਲੀ ਦੇ ਲਾਲ ਕਿਲ੍ਹੇ ਉਪਰ 26 ਜਨਵਰੀ ਮੌਕੇ ਟਰੈਕਟਰ ਮਾਰਚ ਦੌਰਾਨ ਹੋਈਆਂ।

ਜਿਸ ਤੋਂ ਬਾਅਦ ਦਿੱਲੀ ਦੇ ਵਿੱਚ ਹਾਲਾਤ ਨਾ-ਜ਼ੁ-ਕ ਹੋ ਗਏ ਅਤੇ ਪੁਲਸ ਪ੍ਰਸ਼ਾਸਨ ਵੱਲੋਂ ਕਿਸਾਨਾਂ ਪ੍ਰਤੀ ਸਖ਼ਤੀ ਵਰਤੀ ਜਾਣ ਲੱਗ ਪਈ। ਇਸਦੇ ਚਲਦੇ ਹੋਏ ਹੀ ਦਿੱਲੀ ਦੀਆਂ ਵੱਖ ਵੱਖ ਸਰਹੱਦਾਂ ਉਪਰ ਪੁਲਿਸ ਪ੍ਰਸ਼ਾਸਨ ਬਲ ਦਾ ਪ੍ਰਯੋਗ ਕਰਦੇ ਹੋਏ ਕਿਸਾਨਾਂ ਨੂੰ ਖ-ਦੇ-ੜ-ਨ ਦੀ ਕੋਸ਼ਿਸ਼ ਕੀਤੀ ਗਈ। ਪਰ ਰਾਤੋ ਰਾਤ ਹੀ ਕਿਸਾਨਾਂ ਦੀ ਗਿਣਤੀ ਵਧਣ ਦੇ ਕਾਰਨ ਅਜਿਹਾ ਮੁਮਕਿਨ ਨਾ ਹੋ ਪਾਇਆ। ਕੇਂਦਰ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ ਅਜੇ ਵੀ ਇਸ ਕਿਸਾਨੀ ਅੰਦੋਲਨ ਨੂੰ ਢਾਹ ਲਗਾਉਣ ਦੀਆਂ ਕੋਸ਼ਿਸ਼ਾਂ ਵੱਡੇ ਪੱਧਰ ਉਪਰ ਜਾਰੀ ਹਨ।

ਪਰ ਇਸ ਤੋਂ ਕਈ ਵੱਡੇ ਪੱਧਰ ਉੱਪਰ ਲੋਕ ਕਿਸਾਨਾਂ ਦਾ ਸਾਥ ਦੇ ਰਹੇ ਹਨ। ਮੌਜੂਦਾ ਸਮੇਂ ਦੌਰਾਨ ਇਨ੍ਹਾਂ ਸਰਹੱਦਾਂ ਉਪਰ ਕਿਸੇ ਕਿਸਮ ਦਾ ਵੀ ਖਾਣ ਪੀਣ ਦਾ ਸਾਮਾਨ ਨਹੀਂ ਪਹੁੰਚਣ ਦਿੱਤਾ ਜਾ ਰਿਹਾ। ਜਿਸ ਕਰਕੇ ਇਨ੍ਹਾਂ ਧਰਨੇ ਵਾਲੀਆਂ ਥਾਵਾਂ ਉੱਪਰ ਪੀਣ ਵਾਲੇ ਪਾਣੀ ਦੀ ਕਮੀ ਆ ਗਈ ਜਿਸ ਨੂੰ ਪੂਰਾ ਕਰਨ ਦੇ ਲਈ ਪੰਜਾਬ ਦੇ ਲੋਕ ਉਪਰਾਲਾ ਕਰ ਰਹੇ ਹਨ। ਇਸ ਵਾਸਤੇ ਸੰਗਰੂਰ ਦੇ ਕੁਝ ਨੌਜਵਾਨਾਂ ਵੱਲੋਂ ਸ਼ੋਸ਼ਲ ਮੀਡੀਆ ਦੀ ਤਾਕਤ ਦਾ ਇਸਤੇ ਮਾਲ ਕਰਦੇ ਹੋਏ ਪੋਸਟਾਂ ਨੂੰ ਸਾਂਝਾ ਕੀਤਾ ਜਾ ਰਿਹਾ ਹੈ

ਜਿਸ ਵਿੱਚ ਇਹ ਲਿਖਿਆ ਗਿਆ ਹੈ ਕਿ ਦਿੱਲੀ ਦੀਆਂ ਸਰਹੱਦਾਂ ਉਪਰ ਧਰਨੇ ਪ੍ਰਦਰਸ਼ਨ ਵਾਲੀਆਂ ਥਾਵਾਂ ‘ਤੇ ਪੀਣ ਵਾਲੇ ਪਾਣੀ ਦੀ ਸ-ਮੱ-ਸਿ-ਆ ਆ ਗਈ ਹੈ। ਇਨ੍ਹਾਂ ਪੋਸਟਾਂ ਦੇ ਸ਼ੇਅਰ ਹੋਣ ਤੋਂ ਬਾਅਦ ਸੰਗਰੂਰ ਦੇ ਲੋਕ ਸਹਿਯੋਗ ਦੇਣ ਦੇ ਲਈ ਅੱਗੇ ਆਏ। ਜਿਸ ਤੋਂ ਬਾਅਦ ਸੰਗਰੂਰ ਵਿੱਚ ਨੌਜਵਾਨਾਂ ਵੱਲੋਂ ਪੀਣ ਵਾਲੇ ਪਾਣੀ ਦਾ ਪ੍ਰਬੰਧ ਕੀਤਾ ਗਿਆ। ਹੁਣ ਲੋਕ ਆਪ ਮੁਹਾਰੇ ਹੀ ਪਾਣੀ ਦੀਆਂ ਬੋਤਲਾਂ ਲੈ ਕੇ ਪਹੁੰਚ ਰਹੇ ਹਨ। ਇਸ ਦੌਰਾਨ ਲੋਕਾਂ ਵੱਲੋਂ ਇਹ ਗੱਲ ਆਖੀ ਜਾ ਰਹੀ ਹੈ ਇਸ ਖੇਤੀ ਅੰਦੋਲਨ ਨੂੰ ਸਫ਼ਲ ਕਰਨ ਤੋਂ ਇਲਾਵਾ ਘਰ ਵਾਪਸੀ ਨਹੀਂ ਹੋਵੇਗੀ।