Friday , October 7 2022

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਹੁਣ ਪੰਜਾਬ ਦੇ ਲੋਕਾਂ ਲਈ ਕੀਤਾ ਇਹ ਐਲਾਨ

ਆਈ ਤਾਜਾ ਵੱਡੀ ਖਬਰ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸਮੇਂ ਸਮੇਂ ਤੇ ਬਹੁਤ ਸਾਰੇ ਐਲਾਨ ਕੀਤੇ ਜਾਂਦੇ ਹਨ। ਜਿਸ ਨਾਲ ਸੂਬੇ ਦਾ ਵਿਕਾਸ ਹੋ ਸਕੇ। ਸੂਬਾ ਸਰਕਾਰ ਵੱਲੋਂ ਦੇਸ਼ ਅੰਦਰ ਕਰੋਨਾ ਨੂੰ ਵੇਖਦੇ ਹੋਏ ਵੀ ਕੋਈ ਪੁਖਤਾ ਇੰਤਜ਼ਾਮ ਕੀਤੇ ਜਾ ਰਹੇ ਹਨ। ਜਿਸ ਲਈ ਚਾਰ ਜ਼ਿਲਿਆਂ ਵਿਚ ਕਰਫਿਊ ਲਗਾਉਣ ਦੇ ਆਦੇਸ਼ ਵੀ ਲਾਗੂ ਕਰ ਦਿੱਤੇ ਗਏ ਹਨ। ਉਥੇ ਹੀ ਵਿੱਦਿਅਕ ਅਦਾਰਿਆਂ ਨੂੰ ਕਈ ਤਰ੍ਹਾਂ ਦੀਆਂ ਸਹੂਲਤਾਂ ਮੁਹਈਆ ਕਰਵਾਈਆਂ ਜਾ ਰਹੀਆਂ ਹਨ। ਜਿਸ ਨਾਲ ਬੱਚਿਆਂ ਦੇ ਸਰਬਪੱਖੀ ਵਿਕਾਸ ਵਿਚ ਵਾਧਾ ਹੋ ਸਕੇ।

ਸੂਬਾ ਸਰਕਾਰ ਵੱਲੋਂ ਕੱਲ ਪੇਸ਼ ਕੀਤਾ ਗਿਆ 2021 -22 ਦਾ ਬਜਟ ਵੀ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖ ਕੇ ਲਾਗੂ ਕੀਤਾ ਗਿਆ ਹੈ। ਪੇਸ਼ ਕੀਤੇ ਗਏ ਇਸ ਬਜਟ ਨਾਲ ਸਭ ਵਰਗਾਂ ਦੇ ਲੋਕਾਂ ਨੂੰ ਕਈ ਤਰ੍ਹਾਂ ਦੀਆਂ ਰਾਹਤ ਦਿੱਤੀਆਂ ਗਈਆਂ ਹਨ। ਸੂਬਾ ਸਰਕਾਰ ਵੱਲੋਂ ਬਹੁਤ ਸਾਰੇ ਲੋਕਾਂ ਨੂੰ ਰੋਜ਼ਗਾਰ ਵੀ ਮੁਹਈਆ ਕਰਵਾਏ ਗਏ ਹਨ। ਹੁਣ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਦੇ ਲੋਕਾਂ ਲਈ ਇਕ ਹੋਰ ਐਲਾਨ ਕੀਤਾ ਗਿਆ ਹੈ।

ਕੱਲ੍ਹ ਇੱਥੇ ਪੇਸ਼ ਕੀਤੇ ਗਏ ਬਜਟ ਵਿੱਚ ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ ਤੇ ਔਰਤਾਂ ਨੂੰ ਮੁਫਤ ਬੱਸ ਸਫਰ ਕਰਨ ਦੀ ਸਹੂਲਤ ਮੋਹਇਆ ਕਰਵਾਈ ਗਈ ਹੈ। ਉੱਥੇ ਹੀ ਹੁਣ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਵਿਲੱਖਣ ਸਾਂਝ ਸ਼ਕਤੀ ਪਹਿਲ ਕਦਮੀ ਨਾਲ ਪੰਜਾਬ ਵਿੱਚ ਔਰਤਾਂ ਅਤੇ ਬੱਚਿਆਂ ,ਬਜ਼ੁਰਗ ਨਾਗਰਿਕ ਅ-ਪ-ਰਾ-ਧ, ਸ਼ੋ-ਸ਼-ਣ ਘਰੇਲੂ ਹਿੰ-ਸਾ ਦੇ ਕਿਸੇ ਵੀ ਅਪਰਾਧ ਦੀ ਰਿਪੋਰਟ 181 ਤੇ ਕਾਲ ਕਰਕੇ ਕੀਤੀ ਜਾ ਸਕਦੀ ਹੈ।

ਪੰਜਾਬ ਸਰਕਾਰ ਵੱਲੋਂ ਲਾਗੂ ਕੀਤੀ ਗਈ ਇਸ ਸੁਵਿਧਾ ਨਾਲ ਔਰਤਾਂ ਬਜ਼ੁਰਗਾਂ ਅਤੇ ਬੱਚਿਆਂ ਨੂੰ ਸੁਰੱਖਿਅਤ ਅਤੇ ਭਰੋਸੇ ਯੋਗ ਮਾਹੌਲ ਮਿਲ ਜਾਵੇਗਾ। ਉੱਥੇ ਹੀ ਇਸ ਤਰ੍ਹਾਂ ਸਮੱਸਿਆਵਾਂ ਦਰਜ ਕਰਵਾਉਣ ਨਾਲ ਪੁਲਿਸ ਦੀ ਮੁ-ਸ਼-ਕਿ-ਲ ਵਿਚ ਵੀ ਕਮੀ ਆਵੇਗੀ। ਸਰਕਾਰ ਵੱਲੋਂ ਲਾਗੂ ਕੀਤੇ ਗਏ ਨੰਬਰ ਦੇ ਜਰੀਏ ਲੋਕ ਆਪਣੀਆਂ ਸ਼ਿਕਾਇਤਾਂ ਪੁਲਿਸ ਕੋਲ ਦਰਜ ਕਰਵਾ ਸਕਦੇ ਹਨ। ਉਥੇ ਹੀ ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ ਤੇ ਔਰਤਾਂ ਬੱਚੀਆਂ ਅਤੇ ਬਜ਼ੁਰਗ ਨਾਗਰਿਕਾਂ ਲਈ ਸੂਬੇ ਦੇ ਸਾਰੇ 382 ਪੁਲਸ ਸਟੇਸ਼ਨ ਵਿਚ ਸਾਂਝ ਸ਼ਕਤੀ ਹੈਲਪਲਾਈਨ ਸਥਾਪਤ ਕੀਤੇ ਗਏ ਹਨ। ਉਥੇ ਹੀ ਹੈਲਪਲਾਈਨ-181 ਵੀ ਸ਼ੁਰੂ ਕੀਤੀ ਗਈ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਗਈ ਹੈ ਕਿ ਇਹ ਪ੍ਰਾਜੈਕਟ ਪੰਜਾਬ ਦੇ ਡੀ ਜੀ ਪੀ ਦਿਨਕਰ ਗੁਪਤਾ ਦੀ ਅਗਵਾਈ ਹੇਠ ਸ਼ੁਰੂ ਕੀਤਾ ਗਿਆ ਹੈ। ਜਿਸ ਨਾਲ ਕਮਜ਼ੋਰ ਵਰਗਾਂ ਨੂੰ ਸਸ਼ਕਤੀ ਕਰਨ ਅਤੇ ਸੁਰੱਖਿਆ ਮਿਲੇਗੀ।