Tuesday , January 25 2022

ਮੁੱਖ ਮੰਤਰੀ ਚੰਨੀ ਨੇ ਕਰਤਾ ਅੱਜ ਤੋਂ ਇਹ ਵੱਡਾ ਐਲਾਨ – ਇਹਨਾਂ ਲੋਕਾਂ ਨੂੰ ਮਿਲਿਆ ਵੱਡਾ ਤੋਹਫ਼ਾ

ਆਈ ਤਾਜ਼ਾ ਵੱਡੀ ਖਬਰ 

ਜਿੱਥੇ ਇੱਕ ਪਾਸੇ ਕਰੋਨਾ ਮਹਾਂਮਾਰੀ ਦਾ ਕਹਿਰ ਅਜੇ ਵੀ ਜਾਰੀ ਹੈ ਤੇ ਦੂਜੇ ਪਾਸੇ ਪੰਜਾਬ ਕਾਂਗਰਸ ਦੇ ਵਿੱਚ ਲਗਾਤਾਰ ਹੀ ਧਮਾਕੇ ਹੋ ਰਹੇ ਹਨ। ਕਈ ਸਿਆਸੀ ਲੀਡਰ ਇਸ ਪਾਰਟੀ ਤੋਂ ਖ਼ਫਾ ਚਲ ਰਹੇ ਹਨ, ਜਿਨ੍ਹਾਂ ਖਫਾ ਲੀਡਰਾਂ ਦੇ ਵਿੱਚ ਸਭ ਤੋਂ ਅੱਗੇ ਕੈਪਟਨ ਅਮਰਿੰਦਰ ਸਿੰਘ ਦਾ ਨਾਮ ਆਉਂਦਾ ਹੈ। ਕਿਉਂਕਿ ਉਨ੍ਹਾਂ ਦੇ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਜਿੱਥੇ ਅਸਤੀਫ਼ਾ ਦਿੱਤਾ ਗਿਆ ਉੱਥੇ ਹੀ ਉਨ੍ਹਾਂ ਦੇ ਵੱਲੋਂ ਬੀਤੇ ਦਿਨੀਂ ਪੰਜਾਬ ਦੀ ਕਾਂਗਰਸ ਪਾਰਟੀ ਤੋਂ ਵੀ ਅਸਤੀਫ਼ਾ ਦੇ ਦਿੱਤਾ ਗਿਆ । ਜਿਸ ਦੀ ਚਰਚਾ ਹੁਣ ਚਾਰੇ ਪਾਸੇ ਛਿੜੀ ਹੋਈ ਹੈ ਤੇ ਕੈਪਟਨ ਅਮਰਿੰਦਰ ਸਿੰਘ ਹੁਣ ਨਵੀਂ ਪਾਰਟੀ ਬਣਾ ਕੇ ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਲੜਨਗੇ ।

ਦੂਜੇ ਪਾਸੇ ਜੇਕਰ ਗੱਲ ਕੀਤੀ ਜਾਵੇ ਚਰਨਜੀਤ ਸਿੰਘ ਚੰਨੀ ਦੀ, ਜਿਨ੍ਹਾਂ ਨੂੰ ਕੈਪਟਨ ਅਮਰਿੰਦਰ ਸਿੰਘ ਦੇ ਅਸਤੀਫ਼ਾ ਦੇਣ ਤੋਂ ਬਾਅਦ ਮੁੱਖ ਮੰਤਰੀ ਦਾ ਅਹੁਦਾ ਸੌਂਪਿਆ ਗਿਆ ਸੀ ਉਨ੍ਹਾਂ ਦੇ ਵੱਲੋਂ ਹੁਣ ਤੱਕ ਪੰਜਾਬ ਕਾਂਗਰਸ ਦੇ ਵਿੱਚ ਮੁੱਖ ਮੰਤਰੀ ਦੇ ਤੌਰ ਤੇ ਕੰਮ ਕਰ ਕੇ ਲੋਕਾਂ ਦੀ ਭਲਾਈ ਦੇ ਲਈ ਹੁਣ ਤੱਕ ਕੀ ਵੱਡੇ ਵੱਡੇ ਐਲਾਨ ਕੀਤੇ ਗਏ ਹਨ ,ਜਿਸ ਦੇ ਚੱਲਦੇ ਹੁਣ ਪੰਜਾਬੀਆਂ ਨੂੰ ਕੁਝ ਰਾਹਤ ਮਿਲਦੀ ਹੋਈ ਨਜ਼ਰ ਆ ਰਹੀ ਹੈ ਤੇ ਹੁਣ ਇਸੇ ਵਿਚਕਾਰ ਚਰਨਜੀਤ ਸਿੰਘ ਚੰਨੀ ਹੁਣਾਂ ਦੇ ਵੱਲੋਂ ਇਕ ਹੋਰ ਵੱਡਾ ਐਲਾਨ ਕਰ ਦਿੱਤਾ ਗਿਆ ਹੈ । ਜਿਸ ਦੇ ਚੱਲਦੇ ਹੁਣ ਪੰਜਾਬੀਆਂ ਦੇ ਵਿਚ ਕਾਫੀ ਖੁਸ਼ੀ ਵੇਖਣ ਨੂੰ ਮਿਲ ਰਹੀ ਹੈ ।

ਦਰਅਸਲ ਨਵੇਂ ਚੁਣੇ ਗਏ ਮੁੱਖ ਮੰਤਰੀ ਸਰਦਾਰ ਚਰਨਜੀਤ ਸਿੰਘ ਚੰਨੀ ਦੇ ਵੱਲੋਂ ਪੰਜਾਬ ਚ ਸੌ ਫ਼ੀਸਦੀ ਸਿਨਮਾ ਘਰ ਖੋਲ੍ਹਣ ਦੀ ਇਜਾਜ਼ਤ ਦੇ ਦਿੱਤੀ ਗਈ ਹੈ , ਕਿਉਂ ਕੀ ਕਰੋਨਾ ਮਹਾਂਮਾਰੀ ਦੀ ਚਲਦੇ ਸਰਕਾਰ ਦੇ ਵੱਲੋਂ ਲਗਾਈਆਂ ਗਈਆਂ ਪਾਬੰਦੀਆਂ ਦੇ ਚੱਲਦੇ ਸਿਨੇਮਾ ਹਾਲ ਨੂੰ ਸੌ ਫ਼ੀਸਦੀ ਹਜੇ ਨਹੀਂ ਖੋਲ੍ਹਿਆ ਗਿਆ ਸੀ । ਪਰ ਸਰਦਾਰ ਚਰਨਜੀਤ ਸਿੰਘ ਚੰਨੀ ਵੱਲੋਂ ਫ਼ਿਲਮ ਇੰਡਸਟਰੀ ਨੂੰ ਦੀਵਾਲੀ ਤੋਂ ਪਹਿਲਾਂ ਇਕ ਵੱਡਾ ਤੋਹਫਾ ਦਿੰਦੇ ਹੋਏ ਸੌ ਫੀਸਦੀ ਸਮਰੱਥਾ ਦੇ ਨਾਲ ਸਿਨਮਾ ਘਰ ਖੋਲ੍ਹਣ ਦੀ ਇਜਾਜ਼ਤ ਦੇ ਦਿੱਤੀ ਗਈ ਹੈ । ਸਰਕਾਰ ਵੱਲੋਂ ਇਹ ਜੋ ਹਿਦਾਇਤਾਂ ਸੌ ਫ਼ੀਸਦੀ ਸਮਰੱਥਾ ਦੇ ਨਾਲ ਸਿਨਮਾ ਘਰ ਖੋਲ੍ਹਣ ਦੀ ਇਜਾਜ਼ਤ ਦਿੱਤੀ ਗਈ ਹੈ ਉਹ ਅੱਜ ਯਾਨੀ ਤਿੰਨ ਨਵੰਬਰ ਤੋਂ ਪੰਜਾਬ ਦੇ ਸਿਨਮਾ ਘਰਾਂ ਦੇ ਵਿੱਚ ਲਾਗੂ ਹੋ ਜਾਣਗੀਆਂ ।

ਜ਼ਿਕਰਯੋਗ ਹੈ ਕਿ ਕਰੋਨਾ ਮਹਾਂਮਾਰੀ ਦੇ ਕਾਰਨ ਜਿੱਥੇ ਸਰਕਾਰ ਦੇ ਵੱਲੋਂ ਦੇਸ਼ ਭਰ ਦੇ ਵਿੱਚ ਪਾ-ਬੰ-ਦੀ-ਆਂ ਲਗਾਈਆਂ ਗਈਆਂ ਸਨ । ਪਰ ਹੁਣ ਜਿਵੇਂ ਜਿਵੇਂ ਕੋਰੋਨਾ ਦੇ ਮਾਮਲੇ ਘੱਟ ਰਹੇ ਨੇ ਉਸ ਦੇ ਚੱਲਦੇ ਵੱਖ ਵੱਖ ਦੇਸ਼ਾਂ ਦੀਆਂ ਸਰਕਾਰਾਂ ਦੇ ਵੱਲੋਂ ਆਪਣੇ ਦੇਸ਼ਾਂ ਦੇ ਵਿਚ ਕੋਰੋਨਾ ਮਹਾਂਮਾਰੀ ਦੇ ਹਾਲਾਤਾਂ ਅਨੁਸਾਰ ਲਗਾਈਆਂ ਹੋਈਆਂ ਪਾਬੰਦੀਆਂ ਦੇ ਵਿੱਚ ਛੋਟ ਦਿੱਤੀ ਜਾ ਰਹੀ ਹੈ । ਗੱਲ ਕੀਤੀ ਜਾਵੇ ਜੇਕਰ ਪੰਜਾਬ ਦੀ ਤਾਂ ਪੰਜਾਬ ਸਰਕਾਰ ਦੇ ਵਲੋਂ ਵੀ ਕਰੋਨਾ ਦੇ ਘੱਟ ਰਹੇ ਮਾਮਲਿਆਂ ਨੂੰ ਵੇਖਦੇ ਹੋਏ ਪੰਜਾਬ ਦੇ ਵਿੱਚ ਬਹੁਤ ਸਾਰੀਆਂ ਪਾਬੰਦੀਆਂ ਨੂੰ ਹਟਾ ਦਿੱਤਾ ਗਿਆ ਹੈ । ਇਸੇ ਵਿਚਕਾਰ ਹੁਣ ਚੰਨੀ ਸਰਕਾਰ ਦੇ ਵੱਲੋਂ ਦੀਵਾਲੀ ਤੋਂ ਪਹਿਲਾਂ ਫਿਲਮ ਇੰਡਸਟਰੀ ਨੂੰ ਵੱਡਾ ਤੋਹਫਾ ਦਿੱਤਾ ਗਿਆ ਹੈ ਤੇ ਹੁਣ ਪੰਜਾਬ ਦੇ ਸਾਰੇ ਸਿਨੇਮਾ ਘਰ ਸੌ ਫੀਸਦੀ ਸਮਰੱਥਾ ਦੇ ਨਾਲ ਖੁੱਲ੍ਹਣਗੇ